ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਢਿੱਲ ਮੱਠ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਤੋਂ ਮਿਲੇ ਇਨਪੁਟਸ ਦੇ ਆਧਾਰ ‘ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਸਮੇਤ ਕੇਂਦਰੀ ਮੰਤਰੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਜੋ ਭਾਜਪਾ ਦੇ ਚੋਣ ਇੰਚਾਰਜ ਵੀ ਹਨ, ਦੀ ਸੁਰੱਖਿਆ ਵਧਾ ਕੇ Z+ ਕਰ ਦਿੱਤੀ ਗਈ ਹੈ। ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰ ਵਿੱਚ ਮੰਤਰੀ ਸੋਮ ਪ੍ਰਕਾਸ਼ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਸੁਰੱਖਿਆ ਏਜੰਸੀਆਂ ਨੇ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਪੰਜਾਬ ਚੋਣਾਂ ਵਿੱਚ ਕੰਮ ਕਰ ਰਹੇ ਭਾਜਪਾ ਦੇ ਕੇਂਦਰੀ ਆਗੂਆਂ ਦੀ ਜਾਨ ਖਤਰੇ ਵਿੱਚ ਪੈ ਸਕਦੀ ਹੈ।ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਇਕ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਅਜੇ ਵੀ ਰੋਹ ਬਣਿਆ ਹੋਇਆ ਹੈ। ਅਜਿਹੇ ‘ਚ ਅਜਿਹਾ ਫੈਸਲਾ ਇਸ ਲਈ ਲਿਆ ਗਿਆ ਹੈ ਕਿ ਭਾਜਪਾ ਨੇਤਾਵਾਂ ਖਿਲਾਫ ਕੋਈ ਹਮਲਾਵਰ ਰੁਖ ਨਾ ਅਪਣਾਵੇ।












