April 24, 2026, 11:14 pm
----------- Advertisement -----------
HomePunjabbusinessਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 1935 ਕਰੋੜ ਰੁਪਏ ਕਮਾਏ

ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 1935 ਕਰੋੜ ਰੁਪਏ ਕਮਾਏ

Published on

----------- Advertisement -----------

ਚੰਡੀਗੜ੍ਹ/ਐਸ.ਏ.ਐਸ.ਨਗਰ, 7 ਮਾਰਚ: ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ. ਉਦਯੋਗਿਕ ਪਲਾਟ, ਐਸ.ਸੀ.ਓਜ਼. ਅਤੇ ਬੂਥ ਸ਼ਾਮਲ ਹਨ, ਗਮਾਡਾ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਆਈ.ਟੀ. ਸਿਟੀ, ਏਅਰੋਸਿਟੀ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਹੋਰ ਸੈਕਟਰਾਂ ਵਿੱਚ ਸਥਿਤ ਹਨ। ਜ਼ਿਕਰਯੋਗ ਹੈ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸ਼ੁਰੂ ਹੋਈ ਸੀ।

ਈ-ਨਿਲਾਮੀ ਨੂੰ ਮਿਲੇ ਭਰਵੇਂ ਹੁੰਗਾਰੇ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਇਸ ਨਿਲਾਮੀ ਨੂੰ ਸਫ਼ਲ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕਿਸੇ ਇਕ ਈ-ਨਿਲਾਮੀ ਵਿੱਚ ਗਮਾਡਾ ਵੱਲੋਂ ਹੁਣ ਤੱਕ ਇਹ ਸਭ ਤੋਂ ਵੱਧ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਗਈਆਂ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਾਰੇ ਸਫ਼ਲ ਬੋਲੀਕਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਗਮਾਡਾ ਉਨ੍ਹਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਉਸਾਰੀਆਂ ਲਈ ਹਰ ਸੰਭਵ ਸਹਿਯੋਗ ਦੇਵੇਗਾ।

ਕੁੱਲ 6 ਗਰੁੱਪ ਹਾਊਸਿੰਗ ਸਾਈਟਾਂ ਬੋਲੀ ਲਈ ਉਪਲਬਧ ਸਨ ਅਤੇ ਇਨ੍ਹਾਂ ਸਾਰੀਆਂ ਨੂੰ ਖਰੀਦਦਾਰ ਮਿਲ ਗਏ। ਸੈਕਟਰ 83 ਅਲਫ਼ਾ, ਆਈ.ਟੀ. ਸਿਟੀ ਵਿੱਚ ਸਥਿਤ ਗਰੁੱਪ ਹਾਊਸਿੰਗ ਸਾਈਟ ਨੰ. 7 ਲਈ 325.59 ਕਰੋੜ ਰੁਪਏ ਦੀ ਸਭ ਤੋਂ ਵੱਧ ਬੋਲੀ ਲੱਗੀ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸਾਈਟ ਲਗਭਗ 8 ਏਕੜ ਰਕਬੇ ਵਿੱਚ ਫੈਲੀ ਹੋਈ ਹੈ। ਇਸੇ ਸਥਾਨ ਉਤੇ 8 ਏਕੜ ਰਕਬੇ ਵਿੱਚ ਫੈਲੀ ਇੱਕ ਹੋਰ ਗਰੁੱਪ ਹਾਊਸਿੰਗ ਸਾਈਟ ਨੰ. 8 ਨੂੰ 293.49 ਕਰੋੜ ਰੁਪਏ ਵਿੱਚ ਨਿਲਾਮ ਕੀਤਾ ਗਿਆ ਹੈ।

ਸੈਕਟਰ 88 ਦੀ ਗਰੁੱਪ ਹਾਊਸਿੰਗ ਸਾਈਟ ਨੰ. 5 ਲਈ 301.21 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਅਤੇ ਇਸੇ ਸੈਕਟਰ ਦੀ ਇਕ ਹੋਰ ਗਰੁੱਪ ਹਾਊਸਿੰਗ ਸਾਈਟ ਨੰ. 4 197.47 ਕਰੋੜ ਰੁਪਏ ਵਿੱਚ ਨਿਲਾਮ ਕੀਤੀ ਗਈ ਜਦੋਂਕਿ ਸੈਕਟਰ 66 ਵਿੱਚ ਸਥਿਤ ਲਗਭਗ 4.40 ਏਕੜ ਰਕਬੇ ਦੀ ਗਰੁੱਪ ਹਾਊਸਿੰਗ ਸਾਈਟ ਲਈ 211.32 ਕਰੋੜ ਰੁਪਏ ਦੀ ਸਫ਼ਲ ਬੋਲੀ ਲੱਗੀ, ਇਸ ਸੈਕਟਰ ਦੀ ਇੱਕ ਹੋਰ ਸਾਈਟ ਤੋਂ ਬੋਲੀ ਦੌਰਾਨ 147.72 ਕਰੋੜ ਰੁਪਏ ਦੀ ਕਮਾਈ ਹੋਈ।
ਅਮਨ ਅਰੋੜਾ ਨੇ ਦੱਸਿਆ ਕਿ ਏਅਰੋਸਿਟੀ ਵਿੱਚ ਕਮਰਸ਼ੀਅਲ ਚੰਕ ਸਾਈਟ ਦੀ ਬੋਲੀ ਲਗਭਗ 203.80 ਕਰੋੜ ਰੁਪਏ ਅਤੇ ਸੈਕਟਰ 69 ਦੇ ਇੱਕ ਨਰਸਿੰਗ ਹੋਮ ਸਾਈਟ ਦੀ ਬੋਲੀ 13.94 ਕਰੋੜ ਤੱਕ ਗਈ। ਇਸ ਤੋਂ ਇਲਾਵਾ, ਅਥਾਰਟੀ ਨੇ ਆਈ.ਟੀ. ਸਿਟੀ ਵਿੱਚ ਸਥਿਤ 9 ਆਈ.ਟੀ. ਉਦਯੋਗਿਕ ਪਲਾਟਾਂ ਦੀ ਪੇਸ਼ਕਸ਼ ਕੀਤੀ ਸੀ, ਜੋ ਕਿ ਸਾਰੀਆਂ ਹੀ ਵਿਕ ਗਈਆਂ ਹਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੈਕਟਰ 69 ਵਿੱਚ ਸਥਿਤ 19 ਐਸ.ਸੀ.ਓਜ਼. ਅਤੇ 38 ਬੂਥ ਵੀ ਬੋਲੀ ਲਈ ਉਪਲਬਧ ਸਨ, ਜਿਨ੍ਹਾਂ ਵਿੱਚੋਂ 2 ਐਸ.ਸੀ.ਓਜ਼. ਅਤੇ 28 ਬੂਥ ਵਿਕ ਗਏ ਹਨ।

ਅਥਾਰਟੀ ਵੱਲੋਂ ਅੰਤਿਮ ਬੋਲੀ ਦੀ ਕੀਮਤ ਦਾ 10 ਫ਼ੀਸਦ ਅਤੇ 2 ਫ਼ੀਸਦ ਸੈੱਸ ਦਾ ਭੁਗਤਾਨ ਕਰਨ ‘ਤੇ ਸਫ਼ਲ ਬੋਲੀਕਾਰਾਂ ਨੂੰ ਅਲਾਟਮੈਂਟ ਪੱਤਰ ਜਾਰੀ ਕੀਤਾ ਜਾਵੇਗਾ। ਬੋਲੀਕਾਰਾਂ ਵੱਲੋਂ ਅੰਤਿਮ ਬੋਲੀ ਦੀ ਕੀਮਤ ਦੀ 15 ਫ਼ੀਸਦ ਰਕਮ ਜਮ੍ਹਾਂ ਕਰਵਾਏ ਜਾਣ ’ਤੇ ਉਨ੍ਹਾਂ ਨੂੰ ਸਬੰਧਤ ਸਾਈਟਾਂ ਦਾ ਕਬਜ਼ਾ ਸੌਂਪਿਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਨਿਵੇਸ਼ਕਾਂ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੰਮ-ਕਾਜ ਉਤੇ ਵੱਡਾ ਭਰੋਸਾ ਜਤਾਇਆ ਹੈ ਅਤੇ ਵਿਭਾਗ ਵੱਲੋਂ ਖਰੀਦਦਾਰਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...