September 4, 2026, 4:29 pm
----------- Advertisement -----------
HomeNewsLatest Newsਗੈਂਗਸਟਰ ਅਰਸ਼ ਡੱਲਾ ਸਾਥੀਆਂ ਦੀ ਗ੍ਰਿਫਤਾਰੀ ਤੋਂ ਭੜਕਿਆ, ਪੰਜਾਬ ਪੁਲਿਸ ਨੂੰ ਦਿੱਤੀ...

ਗੈਂਗਸਟਰ ਅਰਸ਼ ਡੱਲਾ ਸਾਥੀਆਂ ਦੀ ਗ੍ਰਿਫਤਾਰੀ ਤੋਂ ਭੜਕਿਆ, ਪੰਜਾਬ ਪੁਲਿਸ ਨੂੰ ਦਿੱਤੀ ਧਮਕੀ

Published on

----------- Advertisement -----------

ਕੈਨੇਡਾ ਬੈਠੇ ਗੈਂਗਸਟਰ ਅਰਸ਼ ਡੱਲਾ ਆਪਣੇ ਦੋ ਸਾਥੀਆਂ ਦੀ ਗ੍ਰਿਫਤਾਰੀ ਤੋਂ ਕਾਫੀ ਭੜਕਿਆ ਹੋਇਆ ਹੈ। ਉਸ ਨੇ ਪੰਜਾਬ ਪੁਲਿਸ ਨੂੰ ਸਿੱਧੀ ਧਮਕੀ ਦਿੱਤੀ ਹੈ। ਡੱਲਾ ਨੇ ਸੋਸ਼ਲ ਮੀਡੀਆ ਪੋਸਟ ‘ਚ ਕਿਹਾ ਕਿ ਮੈਨੂੰ ਜ਼ਬਰਦਸਤੀ ਅੱਤਵਾਦੀ ਬਣਾਇਆ ਜਾ ਰਿਹਾ ਹੈ। ਮੈਂ ਅੱਜ ਤੱਕ ਕੋਈ ਧਮਾਕਾ ਨਹੀਂ ਕਰਵਾਇਆ ਹੈ। ਜੇ ਮਜ਼ਬੂਰ ਕੀਤਾ ਗਿਆ ਤਾਂ ਮੈਂ ਉਸੇ ਅੰਦਾਜ਼ ਵਿਚ ਜਵਾਬ ਦੇਵਾਂਗਾ। ਡੱਲਾ ਦੀ ਪੋਸਟ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ ਤੋਂ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਇਨ੍ਹਾਂ ਵਿਚ ਸ਼ਾਮਲ ਦੀਪਕ ਅਤੇ ਸੰਨੀ ਦੀਆਂ ਤਾਰਾਂ ਅਰਸ਼ ਡੱਲਾ ਨਾਲ ਜੁੜੀਆਂ ਹੋਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਇਸ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੁਆਰਾ ਸਮਰਥਤ ਅੱਤਵਾਦੀ ਮਾਡਿਊਲ ਕਰਾਰ ਦਿੱਤਾ ਸੀ। ਜੋ ਆਜ਼ਾਦੀ ਦਿਵਸ ਮੌਕੇ ਧਮਾਕੇ ਦੀ ਤਿਆਰੀ ਕਰ ਰਹੇ ਸਨ। ਇਨ੍ਹਾਂ ਕੋਲੋਂ ਪਿਸਤੌਲ ਅਤੇ ਕਾਰਤੂਸ ਤੋਂ ਇਲਾਵਾ 3 ਹੈਂਡ ਗਰਨੇਡ ਅਤੇ ਇਕ ਆਈਈਡੀ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ।


ਅਰਸ਼ ਡੱਲਾ ਨੇ ਕਿਹਾ ਮੇਰੇ ਭਰਾ ਦੀਪਕ ਮੋਗਾ ਅਤੇ ਸੰਨੀ ਈਸਾਪੁਰ ਨੂੰ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਉਸ ਕੋਲ ਇੱਕ 9 ਐਮਐਮ ਦੀ ਪਿਸਤੌਲ ਅਤੇ 100 ਕਾਰਤੂਸ ਸਨ। ਕੋਈ ਬੰਬ ਜਾਂ ਹੈਂਡ ਗਰਨੇਡ ਨਹੀਂ ਸੀ। ਪੁਲਿਸ ਆਪਣਾ ਨੰਬਰ ਬਣਾਉਣ ਲਈ ਬੇਕਸੂਰ ‘ਤੇ ਪਰਚਾ ਦਰਜ ਕਰਨ ਵੇਲੇ ਇੱਕ ਵਾਰ ਵੀ ਨਹੀਂ ਸੋਚਦੀ। ਮੇਰੇ ਭਰਾਵਾਂ ਨੂੰ ਬਿਨਾਂ ਕਿਸੇ ਕਾਰਨ ਅੱਤਵਾਦੀ ਬਣਾਇਆ ਜਾ ਰਿਹਾ ਹੈ। ਪਹਿਲਾਂ ਫਾਜ਼ਿਲਕਾ, ਫਿਰ ਗੁਰਦਾਸਪੁਰ ਅਤੇ ਹੁਣ ਮੋਹਾਲੀ, ਤਿੰਨਾਂ ਥਾਵਾਂ ‘ਤੇ ਬੰਬ ਧਮਾਕਿਆਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ ਹੈ। ਪੁਲਿਸ ਬਿਨਾਂ ਕਿਸੇ ਕਾਰਨ ਦੇ ਪਰਚੇ ਦਰਜ ਕਰ ਕੇ ਮਜਬੂਰ ਕਰ ਰਹੇ ਹਨ। ਜੇ ਅਸੀਂ ਲੋਕਾਂ ਨੂੰ ਫੜ ਲਿਆ ਤਾਂ 100 ਲੋਕਾਂ ਨੂੰ ਮਾਰ ਦੇਣ ‘ਤੇ ਵੀ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਨ੍ਹਾਂ ਨੇ 2 ਵਿਅਕਤੀ ਰੱਖੇ ਹੋਏ ਹਨ। ਇਹ ਦੋਵੇਂ ਆਪਣੇ ਲੋਕਾਂ ਨੂੰ ਕੰਮ ‘ਤੇ ਲਗਵਾ ਕੇ ਫੜ ਕੇ ਮਾਰ ਦਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...