June 2, 2026, 11:17 pm
----------- Advertisement -----------
HomeNewsLatest Newsਗੈਂਗਸਟਰ ਲਾਰੈਂਸ ਦਾ ਪਿਤਾ ਪਹੁੰਚਿਆ ਸੁਪਰੀਮ ਕੋਰਟ: ਕਿਹਾ- ਲਾਰੈਂਸ ਦੇ ਹੱਕ ਵਿੱਚ...

ਗੈਂਗਸਟਰ ਲਾਰੈਂਸ ਦਾ ਪਿਤਾ ਪਹੁੰਚਿਆ ਸੁਪਰੀਮ ਕੋਰਟ: ਕਿਹਾ- ਲਾਰੈਂਸ ਦੇ ਹੱਕ ਵਿੱਚ ਕੋਈ ਵਕੀਲ ਨਹੀਂ ਹੋ ਰਿਹਾ ਪੇਸ਼

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਦੇ ਪਿਤਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਅਦਾਲਤ ਵਿੱਚ ਲਾਰੈਂਸ ਨੂੰ ਕਾਨੂੰਨੀ ਸਹਾਇਤਾ ਨਹੀਂ ਮਿਲ ਰਹੀ। ਕੋਈ ਵੀ ਵਕੀਲ ਲਾਰੈਂਸ ਦੀ ਤਰਫੋਂ ਪੇਸ਼ ਹੋਣ ਲਈ ਰਾਜ਼ੀ ਨਹੀਂ ਹੋਇਆ। ਉਨ੍ਹਾਂ ਨੇ ਟਰਾਂਜ਼ਿਟ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ। ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਪਿੱਛੇ ਪੁਲਿਸ ਨੇ ਗੈਂਗਸਟਰ ਲਾਰੈਂਸ ਨੂੰ ਮਾਸਟਰਮਾਈਂਡ ਦੱਸਿਆ ਹੈ।
ਲਾਰੈਂਸ ਦੇ ਪਿਤਾ ਦੀ ਤਰਫੋਂ ਦਾਇਰ ਪਟੀਸ਼ਨ ਵਿੱਚ ਵਕੀਲ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਦੀ ਤਰਫੋਂ ਕੋਈ ਵੀ ਪੇਸ਼ ਨਹੀਂ ਹੋ ਰਿਹਾ ਹੈ। ਇਸ ‘ਤੇ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਹੈਰਾਨੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਬਾਰ ਕੋਈ ਅਪਰਾਧਿਕ ਕੇਸ ਨਹੀਂ ਕਰ ਸਕਦੀ। ਉਨ੍ਹਾਂ ਇਸ ਲਈ ਸੁਪਰੀਮ ਕੋਰਟ ਵਿੱਚ ਆਉਣ ਨੂੰ ਬੇਇਨਸਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਮਦਦ ਲਈ ਹਾਈ ਕੋਰਟ ਵਿੱਚ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...