September 7, 2026, 4:48 am
----------- Advertisement -----------
HomeNewsLatest Newsਅਕਾਲੀ ਦਲ ਤੇ ਕਾਂਗਰਸ ਨੂੰ ਮੌਕੇ ਦਿੱਤੇ, ਇੱਕ ਮੌਕਾ ਆਮ ਆਦਮੀ ਪਾਰਟੀ...

ਅਕਾਲੀ ਦਲ ਤੇ ਕਾਂਗਰਸ ਨੂੰ ਮੌਕੇ ਦਿੱਤੇ, ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਕੇ ਦੇਖੋ: ਮਨੀਸ਼ ਸਿਸੋਦੀਆ

Published on

----------- Advertisement -----------

ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਲਈ ਕਾਂਗਰਸ ਜ਼ਿੰਮੇਵਾਰ : ਮਨੀਸ਼ ਸਿਸੋਦੀਆ
…’ਆਪ’ ਦੀ ਸਰਕਾਰ ਕਾਨੂੰਨ ਵਿਵਸਥਾ ਨੂੰ ਸੁਧਾਰੇਗੀ, ਡਰੱਗ ਮਾਫੀਆ ਨੂੰ ਜੜ੍ਹ ਤੋਂ ਖ਼ਤਮ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਦੇਵੇਗੀ: ਮਨੀਸ਼ ਸਿਸੋਦੀਆ
…ਸਿਸੋਦੀਆ ਨੇ ਦਾਖਾਂ ਅਤੇ ਰਾਏਕੋਟ ਤੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਪ੍ਰਚਾਰ

ਦਾਖਾਂ, ਰਾਏਕੋਟ (ਲੁਧਿਆਣਾ) 13 ਫ਼ਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਰਾਏਕੋਟ ਤੋਂ ਪਾਰਟੀ ਦੇ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਅਤੇ ਹਲਕਾ ਦਾਖਾਂ ਤੋਂ ਉਮੀਦਵਾਰ ਕੇ.ਐਨ.ਐਸ. ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਉਂਦੇ ਹੋਏ ਸਿਸੋਦੀਆ ਨੇ ਪਾਰਟੀ ਦੇ ਦੋਵੇਂ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਐਤਵਾਰ ਨੂੰ ਮਨੀਸ਼ ਸਿਸੋਦੀਆ ਪੰਜਾਬ ਦੇ ਚੋਣ ਦੌਰੇ ‘ਤੇ ਸਨ। ਉਨ੍ਹਾਂ ਲੁਧਿਆਣਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਵਾਰ-ਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕੇ ਦਿੱਤੇ, ਪਰ ਕੋਈ ਵੀ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਮੌਕਾ ਆਦਮੀ ਪਾਰਟੀ ਨੂੰ ਦੇਕੇ ਦੇਖੋ । ਅਸੀਂ ਦਿੱਲੀ ਵਿੱਚ ਕੰਮ ਕੀਤਾ ਹੈ, ਪੰਜਾਬ ਵਿੱਚ ਹੋਰ ਵੀ ਵਧੀਆ ਕੰਮ ਕਰਕੇ ਦਿਖਾਵਾਂਗੇ।

ਸਿਸੋਦੀਆ ਨੇ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਲਈ ਕਾਂਗਰਸ ਨੂੰ ਜਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਢੇਰੀ ਹੋ ਚੁੱਕੀ ਹੈ। ਪੰਜਾਬ ਦੀ ਨੌਜਵਾਨ ਡਰੱਗ ਮਾਫੀਆ ਦੀ ਜਕੜ ‘ਚ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਸੁਧਾਰ ਕਰੇਗੀ ਅਤੇ ਡਰੱਗ ਮਾਫੀਆ ਨੂੰ ਜੜ੍ਹ ਤੋਂ ਖ਼ਤਮ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗੀ।

‘ਆਪ’ ਆਗੂ ਨੇ ਕਿਹਾ ਕਿ ਲੋਕ ਮੈਨੂੰ ਕਹਿ ਰਹੇ ਹਨ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਨੇਤਾ ਲੋਕਾਂ ਨੂੰ ਮੋਟਾ ਪੈਸਾ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਪੈਸਾ ਜਨਤਾ ਦੇ ਟੈਕਸ ਦਾ ਲੁੱਟਿਆ ਹੋਇਆ ਪੈਸੇ ਹੈ। ਦੋਵਾਂ ਪਾਰਟੀਆਂ ਨੇ ਬਾਰੀ ਬਾਰੀ ਨਾਲ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਲੁੱਟ ਕੇ ਆਪਣੀਆਂ ਤਿਜੋਰੀਆਂ ਭਰੀਆਂ ਹਨ। ਸਿਸੋਦੀਆ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਕਾਂਗਰਸ ਅਤੇ ਅਕਾਲੀ ਦਲ ਪੈਸੇ ਦੇਣ ਤਾਂ ਨਾਂਹ ਨਾ ਕਰਨਾ, ਲੈ ਲਓ, ਪਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਦੇਣਾ।

ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਲੋਕ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ ਅਤੇ ‘ਆਪ’ ਦੀ ਇਮਾਨਦਾਰ ਸਰਕਾਰ ਬਣਾਉਣਗੇ। ‘ਆਪ’ ਦੀ ਸਰਕਾਰ ਇਨ੍ਹਾਂ ਭ੍ਰਿਸ਼ਟ ਪਾਰਟੀਆਂ ਦੇ ਭ੍ਰਿਸ਼ਟ ਨੇਤਾਵਾਂ ਵੱਲੋਂ ਲੁੱਟਿਆ ਗਿਆ ਜਨਤਾ ਦਾ ਪੈਸਾ ਵਾਪਸ ਲਿਆਵੇਗੀ ਅਤੇ ਸਰਕਾਰੀ ਖਜ਼ਾਨਾ ਭਰ ਕੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਵਿਕਾਸ ਲਈ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣ। ਜੇਕਰ ਅਸੀਂ ਪੰਜ ਸਾਲ ਵਿੱਚ ਕੰਮ ਨਹੀਂ ਕੀਤਾ ਤਾਂ ਅਗਲੀ ਵਾਰ ਵੋਟ ਨਾ ਦੇਣਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...