ਚੰਡੀਗੜ੍ਹ : – ਕਸਟਮ ਵਿਭਾਗ ਨੇ ਦੁਬਈ ਤੋਂ 1.60 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਦੁਬਈ ਤੋਂ ਚੰਡੀਗੜ੍ਹ ਜਾਣ ਵਾਲੀ ਇੰਡੀਗੋ ਦੀ ਫਲਾਈਟ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਕਸਟਮ ਕਮਿਸ਼ਨਰ ਲੁਧਿਆਣਾ ਵਰੰਦਾਬਾ ਗੋਹਿਲ ਨੇ ਦੱਸਿਆ ਕਿ ਪ੍ਰੋਫਾਈਲਿੰਗ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਸਟਮ ਅਧਿਕਾਰੀਆਂ ਨੇ ਇਕ ਯਾਤਰੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਨਿੱਜੀ ਅਤੇ ਡੂੰਘਾਈ ਨਾਲ ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਯਾਤਰੀ ਦੇ ਅੰਡਰਵੀਅਰ ਅੰਦਰ ਚਿਪਕਾਏ 6 ਆਇਤਾਕਾਰ ਪਾਊਚ ਮਿਲੇ, ਜਿਨ੍ਹਾਂ ‘ਚੋਂ 2907 ਗ੍ਰਾਮ ਸੋਨਾ ਬਰਾਮਦ ਹੋਇਆ, ਜਿਸ ਦੀ ਬਾਜ਼ਾਰੀ ਕੀਮਤ 1,59,07,104 ਰੁਪਏ ਦੱਸੀ ਜਾਂਦੀ ਹੈ। ਇਹ ਸੋਨਾ ਫਿਲਹਾਲ ਕਸਟਮ ਅਧਿਕਾਰੀਆਂ ਨੇ ਜ਼ਬਤ ਕਰ ਲਿਆ ਹੈ ਕਿਉਂਕਿ ਇਹ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਆਯਾਤ ਕੀਤਾ ਜਾ ਰਿਹਾ ਸੀ। ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
----------- Advertisement -----------
ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਵਿਅਕਤੀ ਕੋਲੋਂ 1.60 ਕਰੋੜ ਰੁਪਏ ਦਾ ਸੋਨਾ ਬਰਾਮਦ
Published on
----------- Advertisement -----------
----------- Advertisement -----------












