September 26, 2026, 9:07 am
----------- Advertisement -----------
HomeNewsLatest Newsਸ਼੍ਰੀ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਦੀ ਤਸਵੀਰ...

ਸ਼੍ਰੀ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਜਾਰੀ

Published on

----------- Advertisement -----------

ਸ਼੍ਰੀ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਨੇ ਤਸਵੀਰ ਜਾਰੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ। ਬਟਾਲਾ ਪੁਲਿਸ ਨੇ ਤਸਵੀਰ ਜਾਰੀ ਕਰਦਿਆ ਕਿਹਾ ਹੈ ਕਿ ਇਸ ਵਿਅਕਤੀ ਦੀ ਪਹਿਚਾਣ ਕਰਨ ਵਾਲੇ ਨੂੰ 1ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਪੁਲਿਸ ਨੇ ਲੋਕਾਂ ਤੋਂ ਇਸ ਬਾਰੇ ਸਹਿਯੋਗ ਦੀ ਅਪੀਲ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਇਸ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ।

ਸ੍ਰੀ ਦਰਬਾਰ ਸਾਹਿਬ ‘ਚ ਲੱਗੇੇ ਸੀ. ਸੀ. ਟੀ. ਵੀ. ਕੈਮਰੇ ਦੇਖਣ ਤੋਂ ਪਤਾ ਲਗਦਾ ਹੈ ਕਿ ਇਹ ਨੌਜਵਾਨ 18 ਦਸੰਬਰ ਨੂੰ ਸਵੇਰੇ ਸਾਢੇ 9 ਵਜੇ ਹੀ ਸ੍ਰੀ ਦਰਬਾਰ ਸਾਹਿਬ ‘ਚ ਦਾਖਲ ਹੋ ਗਿਆ ਸੀ। ਜਿਸ ਨੇ ਉਥੇ ਲੰਗਰ ਛਕਿਆ, ਚਾਹ ਪੀਤੀ ਤੇ ਬਾਅਦ ‘ਚ ਇਥੇ ਸਾਰਾ ਦਿਨ ਕਦੇ ਥੜ੍ਹਾ ਸਾਹਿਬ ਅਤੇ ਕਦੇ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਫਰਸ਼ ‘ਤੇ ਵੀ ਲੇਟਿਆ ਰਿਹਾ। ਸ਼ਾਮ ਵੇਲੇ ਜਦੋ ਰਹਿਰਾਸ ਦੇ ਪਾਠ ਚੱਲ ਰਿਹਾ ਸੀ ਤਾਂ ਇਸ ਦੌਰਾਨ ਮੁਲਜ਼ਮ ਨੇ ਆਪਣੀ ਮਨਸ਼ਾ ਨੂੰ ਅੰਜਾਮ ਦਿੱਤਾ। ਉਸਨੂੰ ਜਦੋਂ ਮੁਲਾਜ਼ਮਾਂ ਨੇ ਕਾਬੂ ਕੀਤਾ ਤਾਂ ਉਹ ਵੀਡੀਓ ‘ਚ ਕੁਝ ਬੋਲਦਾ ਵੀ ਦਿਖਾਈ ਦੇ ਰਿਹਾ ਹੈ ਪਰ ਉਹ ਕੀ ਬੋਲ ਰਿਹਾ ਹੈ ਅਤੇ ਕਿਹੜੀ ਭਾਸ਼ਾ ‘ਚ ਬੋਲ ਰਿਹਾ ਹੈ ਇਹ ਵੀ ਪਤਾ ਨਹੀਂ ਲਗ ਸਕਿਆ।

ਦੱਸ ਦਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਦਾਖ਼ਲ ਹੋ ਕੇ ਬੇਅਦਬੀ ਦਾ ਯਤਨ ਕਰਨ ਵਾਲੇ ਇਸ ਵਿਅਕਤੀ ਨੂੰ ਰੋਹ ਵਿਚ ਆਏ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਿਆ ਸੀ।ਜਿਸ ਕਾਰਨ ਵਿਅਕਤੀ ਦੀ ਅਜੇ ਸ਼ਨਾਖਤ ਨਹੀਂ ਹੋ ਸਕੀ ਹੈ।ਉਧਰ, ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ. ਲਾਅ ਐਡ ਆਰਡਰ ਦੀ ਅਗਵਾਈ ਵਿਚ ਸਿੱਟ ਬਣਾ ਦਿੱਤੀ ਹੈ ਅਤੇ ਇਹ ਸਿੱਟ ਇਸ ਘਟਨਾ ਸਬੰਧੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...