ਪੰਜਾਬ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਪੂਰਨ ਰੂਪ ਵਿਚ ਲਾਗੂ ਨਾ ਕਰਨ ਅਤੇ ਪੈਂਡਿੰਗ ਮੰਗਾਂ ਨਾ ਮੰਨਣ ਕਰਕੇ ਸਾਂਝਾ ਮੁਲਾਜਮ ਮੰਚ, ਪੰਜਾਬ ਅਤੇ ਯੂ.ਟੀ. ਵਲੋਂ ਸਮੂਹ ਪੰਜਾਬ ਵਿਚ ਮਿਤੀ 28-29 ਦਸਬੰਰ ਨੂੰ ਪੂਰਨ ਹੜਤਾਲ ਦੀ ਕਾਲ ਦਿੱਤੀ ਗਈ ਹੈ। ਇਸ ਦੇ ਸਨਮੁੱਖ ਜੁਆਇੰਟ ਐਕਸ਼ਨ ਕਮੇਟੀ, ਪੰਜਾਬ ਸਿਵਲ ਸਕੱਤਰੇਤ ਵਲੋਂ ਵੀ ਇਸ ਨੂੰ ਸਮਰਥਨ ਦਿੰਦੇ ਹੋਏ ਮਿਤੀ 28-29 ਦਸੰਬਰ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ ਸਕੱਤਰੇਤ 2 ਚ ਕਲਮਛੋੜ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਲਈ ਜਥੇਬੰਦੀਆਂ ਨੇ ਹੋਰ ਮੁਲਾਜ਼ਮਾਂ ਨੂੰ ਵੀ ਸਾਥ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਖੁਦ ਆਪਣੀ ਜ਼ਿੰਮੇਵਾਰੀ ਸਮਝੌਗੇ ਅਤੇ ਸ਼ਾਖਾ ਵਿਚ ਜਾ ਕੇ, ਕੰਮ ਕਰਕੇ ਜਾਂ ਛੁੱਟੀ ਲੈ ਕੇ ਮੁਲਾਜ਼ਮਾਂ ਦੀ ਏਕਤਾ ਨੂੰ ਕਮਜ਼ੋਰ ਨਹੀਂ ਕਰੋਗੇ। ਇਹ ਜਾਣਕਾਰੀ ਜੁਆਇੰਨ ਐਕਸ਼ਨ ਕਮੇਟੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਖਹਿਰਾ ਨੇ ਦਿੱਤੀ ਹੈ
----------- Advertisement -----------
ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ,ਭਲਕੇ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ
Published on
----------- Advertisement -----------












