October 14, 2026, 1:09 pm
----------- Advertisement -----------
HomeNewsLatest Newsਲੋਕਾਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਰਕਾਰ...

ਲੋਕਾਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਰਕਾਰ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਜਰ

Published on

----------- Advertisement -----------

ਚੰਡੀਗੜ੍ਹ, 5 ਜਨਵਰੀ : – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਲੋਕ ਹਿੱਤ ‘ਚ ਫੈਸਲੇ ਲੈ ਰਹੀ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਵਿਭਾਗ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਸਬੰਧੀ ਰੀਵਿਊ ਮੀਟਿੰਗ ਅੱਜ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਕੀਤੀ।

ਡਾ. ਨਿੱਜਰ ਨੇ ਇਸ ਦੌਰਾਨ ਬਿਲਡਿੰਗ ਪਲਾਨ, ਐਨ.ਓ.ਸੀ, ਅਤੇ ਸੀ ਐਲ.ਯੂ. ਦੇ ਕੇਸਾਂ ਦੀ ਪੈਡੈਂਸੀ ਨੂੰ ਰੀਵਿਊ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਪੈਂਡਿੰਗ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਹੋ ਰਹੀਆਂ ਗੈਰ-ਕਾਨੂੰਨੀ ਉਸਾਰੀਆਂ ਚਿੰਤਾਂ ਦਾ ਵਿਸ਼ਾ ਹੈ। ਇਸ ਲਈ ੳਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ, ਪਾਰਕਾਂ, ਗਰਿੱਲਾਂ, ਸਟਰੀਟ ਲਾਈਟਾਂ ਦਾ ਰੱਖ-ਰਖਾਵ/ਰਿਪੇਅਰ ਪਹਿਲ ਦੇ ਅਧਾਰ ਤੇ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਇਸ ਤੋ ਇਲਾਵਾ ਸ਼ਹਿਰ ਦੀ ਸਾਫ ਸਫਾਈ, ਪਬਲਿਕ ਪਲੇਸਜ ਅਤੇ ਪਬਲਿਕ ਟੁਆਇਲਟਸ ਨੂੰ ਸਾਫ ਸੁਥਰਾ ਰੱਖਣ ਅਤੇ ਸੜਕਾਂ ਦੁਆਲੇ ਲਟਕਦੀਆਂ ਗੈਰ-ਕਾਨੂੰਨੀ ਤਾਰਾ ਨੂੰ ਹਟਾਉਣ ਸਬੰਧੀ ਪਹਿਲ ਦੇ ਅਧਾਰ ਤੇ ਕਾਰਵਾਈ ਕਰਨ ਲਈ ਆਦੇਸ਼ ਦਿੱਤੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਂਸ ਲਈ ਉਨ੍ਹਾਂ ਨੇ ਕਮਿਸਨਰ, ਨਗਰ ਨਿਗਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਲਈ ਕੈਂਪ ਲਗਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਦੇ ਵੀ ਆਦੇਸ਼ ਦਿੱਤੇ।

ਇਸ ਮੌਕੇ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਡਾਇਰੈਕਟਰ ਸਥਾਨਕ ਸਰਕਾਰ, ਸਮੂਹ ਕਮਿਸਨਰ ਨਗਰ ਨਿਗਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਸਥਾਨਕ ਸਰਕਾਰ ਵਿਭਾਗ ਦੇ ਹੋਰ ਉੱਚ ਅਧਿਕਾਰੀ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...