September 7, 2026, 9:25 pm
----------- Advertisement -----------
HomeNewsLatest Newsਸਿੱਖਾਂ ਸਮੇਤ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖੇ ਭਾਰਤ ਸਰਕਾਰ-ਐਡਵੋਕੇਟ...

ਸਿੱਖਾਂ ਸਮੇਤ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖੇ ਭਾਰਤ ਸਰਕਾਰ-ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ : – ਭਾਰਤ ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਸਮੇਤ ਡਿਊਟੀ ਕਰਨ ਤੋਂ ਰੋਕਣ ਵਾਲਾ ਆਦੇਸ਼ ਵਾਪਸ ਲੈ ਲਿਆ ਗਿਆ ਹੈ। ਭਾਰਤ ਦੇ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਦੇਸ਼ ਭਰ ਵਿਚ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾ ਕੇ ਡਿਊਟੀ ਕਰਨ ਤੋਂ ਵਰਜਿਆ ਗਿਆ ਸੀ, ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਗਰਿਕ ਹਵਾਬਾਜ਼ੀ ਮੰਤਰੀ ਯਓਤੀਰਾਦਿੱਤਿਆ ਸਿੰਧੀਆ ਨੂੰ 9 ਮਾਰਚ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਸੀ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਲਿਹਾਜ਼ਾ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਿਆ ਜਾਵੇ।

ਭਾਰਤ ਸਰਕਾਰ ਵੱਲੋਂ ਜਾਰੀ ਸੋਧ ਆਦੇਸ਼ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਸਰਕੂਲਰ ਵਿਚ ਸੋਧ ਕਰਨਾ ਚੰਗੀ ਗੱਲ ਹੈ, ਪਰ ਅਜਿਹਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਭਾਰਤ ਸਰਕਾਰ ਨੂੰ ਜ਼ਰੂਰ ਸੋਚਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿੱਖ ਭਾਰਤ ਲਈ ਹਮੇਸ਼ਾ ਲੜ੍ਹਦੇ ਤੇ ਸ਼ਹੀਦੀਆਂ ਦਿੰਦੇ ਰਹੇ ਹਨ ਅਤੇ ਸਰਕਾਰਾਂ ਨੂੰ ਵੀ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਦੇਸ਼ ਦਾ ਸੱਭਿਆਚਾਰ ਸਿੱਖਾਂ ਦੀਆਂ ਕੁਰਬਾਨੀਆਂ ਕਰਕੇ ਹੀ ਸੰਜੀਵ ਹੈ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਅੱਗੇ ਤੋਂ ਇਹ ਖ਼ਿਆਲ ਰੱਖਿਆ ਜਾਵੇ ਕਿ ਸਿੱਖਾਂ ਸਮੇਤ ਕਿਸੇ ਵੀ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕਾਰਵਾਈ ਨਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਦੇਸ਼ ਅੰਦਰ ਵਸਦਾ ਹਰ ਨਾਗਰਿਕ ਧਾਰਮਿਕ ਅਜ਼ਾਦੀ ਦਾ ਅਧਿਕਾਰ ਰੱਖਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...