September 14, 2026, 11:45 pm
----------- Advertisement -----------
HomeNewsLatest Newsਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ 6.81 ਕਰੋੜ...

ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ 6.81 ਕਰੋੜ ਰੁਪਏ ਖਰਚੇਗੀ: ਡਾ.ਨਿੱਜਰ

Published on

----------- Advertisement -----------

ਚੰਡੀਗੜ੍ਹ, 28 ਨਵੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਲਗਭਗ 6.81 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਗੁਰੂ ਤੇਗ ਬਹਾਦਰ ਨਗਰ ਵਿਖੇ ਵੱਖ-ਵੱਖ ਥਾਵਾਂ ‘ਤੇ ਅਤੇ ਭਾਈ ਗੁਰਦਾਸ ਜੀ ਨਗਰ ਵਿਖੇ ਸੁਧਾਰ ਟਰੱਸਟ ਦੀ ਖਾਲੀ ਪਈ ਜ਼ਮੀਨ ‘ਤੇ ਚਾਰਦੀਵਾਰੀ ਦੀ ਉਸਾਰੀ ਕੀਤੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਵੱਖ-ਵੱਖ ਸੁਧਾਰ ਟਰੱਸਟਾਂ ਵਿੱਚ ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਸਾਲਾਨਾ ਰੱਖ-ਰਖਾਅ ਸਬੰਧੀ ਠੇਕਾ ਵੀ ਦਿੱਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਰੈੱਡ ਕਰਾਸ ਮਹਿਲਾ ਹੋਸਟਲ ਦੀ ਮੁਰੰਮਤ ਅਤੇ ਨਵੀਨੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਮ੍ਰਿਤ ਆਨੰਦ ਪਾਰਕ ਵਿਖੇ 72 ਮੀਟਰ ਉੱਚੇ ਫਲੈਗ ਮਾਸਟ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਇਨ੍ਹਾਂ ਵਿਕਾਸ ਕਾਰਜਾਂ ਅਧੀਨ ਕੀਤਾ ਜਾਵੇਗਾ। ਕਬੀਰ ਪਾਰਕ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨ ਵਿਛਾਉਣ ਦੇ ਨਾਲ-ਨਾਲ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ ‘ਤੇ ਜਲ ਸਪਲਾਈ ਅਤੇ ਸੀਵਰੇਜ ਦਾ ਰੱਖ-ਰਖਾਅ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 97 ਏਕੜ ਰਕਬੇ ਵਿਚਲੇ ਗੈਰ ਉਸਾਰੀ ਵਾਲੇ ਖੇਤਰ ਵਿੱਚ ਗਰੀਨ ਬੈਲਟ ਦਾ ਵਿਕਾਸ ਅਤੇ ਹੋਰ ਕਾਰਜ ਕੀਤੇ ਜਾਣਗੇ।

ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਸੂਬੇ ਦੇ ਲੋਕਾਂ ਦਾ ਜੀਵਨ ਸੁਖਾਲਾ ਬਣਾਉਣਾ ਅਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ। ਡਾ. ਨਿੱਜਰ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਈ-ਟੈਂਡਰ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਜਾਰੀ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦੀ ਪੂਰੀ ਜਾਣਕਾਰੀ ਉਕਤ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...