October 15, 2026, 7:11 pm
----------- Advertisement -----------
HomeNewsLatest Newsਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ...

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

Published on

----------- Advertisement -----------

ਚੰਡੀਗੜ੍ਹ, 2 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰਸਿੰਗ ਦੌਰਾਨ ਕਹੀ।

ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਵੱਲੋਂ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨਾਂ ਕਿਹਾ ਕਿ ਫੀਲਡ ਵਿੱਚ ਗਿਰਦਾਵਰੀ ਦਾ ਕੰਮ ਪੂਰੀ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਅਸਲ ਪੀੜਤ ਵਾਂਝਾ ਨਹੀਂ ਰਹਿਣਾ ਚਾਹੀਦਾ।

ਡਿਪਟੀ ਕਮਿਸ਼ਨਰ ਇਹ ਵੀ ਯਕੀਨੀ ਬਣਾਉਣ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਗਿਰਦਾਵਰੀ ਦਾ ਕੰਮ ਅਸਲ ਨੁਕਸਾਨ ਵਾਲੀ ਥਾਂ ਉਤੇ ਜਾ ਕੇ ਮੌਕੇ ’ਤੇ ਕੀਤਾ ਜਾਵੇ। ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਖੁਦ ਫੀਲਡ ਦਾ ਦੌਰਾ ਕਰਨ। ਇਸ ਤੋਂ ਇਲਾਵਾ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਨ੍ਹਾਂ ਜ਼ਿਲਾ ਵਾਰ ਡਿਪਟੀ ਕਮਿਸ਼ਨਰਾਂ ਤੋਂ ਮੁਆਵਜ਼ੇ ਅਤੇ ਗਿਰਦਾਵਰੀ ਦੇ ਕੰਮ ਦੀ ਰਿਪੋਰਟ ਲੈਂਦਿਆਂ ਪੈਂਡਿੰਗ ਮੁਆਵਜ਼ੇ ਦੇ ਕੇਸਾਂ ਨੂੰ ਤੁਰੰਤ ਨਿਪਟਾਉਣ ਲਈ ਕਿਹਾ।

ਅਨੁਰਾਗ ਵਰਮਾ ਨੇ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨਗ੍ਰਸਤ ਹੋਈ ਝੋਨੇ ਦੀ ਫਸਲ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਮੁਫਤ ਪਨੀਰੀ ਦਿੱਤੀ ਜਾ ਰਹੀ ਹੈ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿੱਥੇ ਕਿਤੇ ਵੀ ਪਨੀਰੀ ਦੀ ਉਪਲੱਬਧਤਾ ਵਿੱਚ ਦਿੱਕਤ ਆਉਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਸਬੰਧੀ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ ਨੋਡਲ ਅਫਸਰ ਹਨ। ਉਨ੍ਹਾਂ ਸਾਰੇ ਜ਼ਿਲਿਆਂ ਨੂੰ ਗਿਰਦਾਵਰੀ, ਮੁਆਵਜ਼ੇ ਅਤੇ ਨੁਕਸਾਨ ਦੀਆਂ ਪ੍ਰਗਤੀ ਰਿਪੋਰਟਾਂ ਰੋਜ਼ਾਨਾ ਹੈਡਕੁਆਟਰ ਉਤੇ ਭੇਜਣ ਨੂੰ ਕਿਹਾ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਹਾਡ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਇੰਜਨੀਅਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...