November 17, 2026, 7:51 am
----------- Advertisement -----------
HomeNewsLatest Newsਸਰਕਾਰ ਲੋਕਾਂ ਦੀ ਸੁਰੱਖਿਆ ਨਾਲ ਸਬੰਧਤ ਚਿੰਤਾਵਾਂ ਦਾ ਹੱਲ ਕਰੇ: ਰਾਜਾ ਵੜਿੰਗ

ਸਰਕਾਰ ਲੋਕਾਂ ਦੀ ਸੁਰੱਖਿਆ ਨਾਲ ਸਬੰਧਤ ਚਿੰਤਾਵਾਂ ਦਾ ਹੱਲ ਕਰੇ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 14 ਨਵੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ ਕਿ ਉਸਨੇ ਪੰਜਾਬ ਦੇ ਲੋਕਾਂ ਨੂੰ ਟਾਰਗੇਟ ਕਿਲਿੰਗ ਅਤੇ ਨਫ਼ਰਤੀ ਅਪਰਾਧਾਂ ਤੋਂ ਬਚਾਉਣ ਲਈ ਕੀ ਯੋਜਨਾ ਬਣਾਈ ਹੈ, ਜਿਸ ਨਾਲ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਲੋਕਾਂ ਵਿੱਚ ਇਸ ਗੱਲ ਦਾ ਡਰ ਬਣਿਆ ਹੋਇਆ ਹੈ ਕਿ ਆਈ.ਐਸ.ਆਈ. ਪੰਜਾਬ ਵਿੱਚ ਚੋਣਵੇਂ ਕਤਲਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੂਬੇ ਦੇ ਸ਼ਾਂਤੀਪੂਰਨ ਮਾਹੌਲ ਨੂੰ ਵਿਗਾੜਿਆ ਜਾ ਸਕੇ ਅਤੇ ਅਸੀਂ ਪਹਿਲਾਂ ਵੀ ਕੁਝ ਹੱਤਿਆਵਾਂ ਦੇਖ ਚੁੱਕੇ ਹਾਂ, ਪਰ ਸਰਕਾਰ ਨੇ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ। ਸੂਬਾ ਕਾਂਗਰਸ ਪ੍ਰਧਾਨ ਨੇ ਸਰਹੱਦੀ ਸੂਬੇ ਦੇ ਇਨ੍ਹਾਂ ਗੰਭੀਰ ਹਾਲਾਤਾਂ ‘ਤੇ ਕੇਂਦਰ ਸਰਕਾਰ ਦੀ ਚੁੱਪੀ ‘ਤੇ ਸਵਾਲ ਚੁੱਕਦਿਆਂ ਹੈਰਾਨੀ ਪ੍ਰਗਟ ਕੀਤੀ ਹੈ ਕਿ ਇਹ ਸਭ ਕੁਝ ਹੋਣ ਕਿਉਂ ਦਿੱਤਾ ਜਾ ਰਿਹਾ ਹੈ ਜਾਂ ਕੋਈ ਆਪਣੇ ਫਾਇਦੇ ਲਈ ਸੂਬੇ ਦਾ ਧਰੁਵੀਕਰਨ ਕਰਨਾ ਚਾਹੁੰਦਾ ਹੈ।
ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਪਾਬੰਦੀ ਲਾਉਣ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਪਾਬੰਦੀ ਲਗਾ ਕੇ ਜਾਂ ਨਵੇਂ ਅਸਲਾ ਲਾਇਸੰਸ ਜਾਰੀ ਕਰਨ ‘ਤੇ ਪਾਬੰਦੀ ਲਗਾ ਕੇ ਨਹੀਂ ਇਸ ਸਮੱਸਿਆ ਦਾ ਹੱਲ ਹੋ ਸਕਦਾ ਹੈ, ਕਿਉਂਕਿ ਅਪਰਾਧੀ ਅਤੇ ਗੈਂਗਸਟਰ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਲਾਇਸੈਂਸੀ ਹਥਿਆਰ ਨਹੀਂ ਵਰਤਦੇ ਅਤੇ ਗੀਤਾਂ ਤੋਂ ਪ੍ਰੇਰਿਤ ਨਹੀਂ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚੋਂ ਸਰਕਾਰੀ ਤੰਤਰ ਪੂਰੀ ਤਰ੍ਹਾਂ ਗ਼ੈਰ ਹਾਜ਼ਰ ਹੋਣ ਕਾਰਨ ਸਥਿਤੀ ਹੋਰ ਵੀ ਗੁੰਝਲਦਾਰ ਹੋ ਗਈ ਹੈ, ਜਿਸ ਕਾਰਨ ਇਸਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਨੂੰ ਯਾਦ ਕਰਵਾਇਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪਿੱਛੇ ਛੱਡ ਕੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਨਹੀਂ ਚੁਣਿਆ ਸੀ। ਉਨ੍ਹਾਂ ਕਿਹਾ ਕਿ ‘ਆਪ’ ਗੁਜਰਾਤ ਵਿੱਚ ਚੋਣ ਪ੍ਰਚਾਰ ਵਿੱਚ ਪੂਰੀ ਤਰ੍ਹਾਂ ਰੁੱਝੀ ਹੋਈ ਹੈ, ਜਿਸ ਕਾਰਨ ਪੰਜਾਬ ਵਿੱਚ ਸ਼ਾਸਨ ਪ੍ਰਣਾਲੀ ’ਤੇ ਮਾੜਾ ਅਸਰ ਪਿਆ ਹੈ।
ਵੜਿੰਗ ਨੇ ਚੇਤਾਵਨੀ ਦਿੱਤੀ ਕਿ ਰਿਪੋਰਟਾਂ ਪਹਿਲਾਂ ਹੀ ਜਨਤਕ ਹੋ ਚੁੱਕੀਆਂ ਹਨ ਕਿ ਕਿਸ ਤਰ੍ਹਾਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੌਜਵਾਨਾਂ ਨੂੰ ਹਿੰਸਾ ਲਈ ਭੜਕਾ ਕੇ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਨਿਰਾਸ਼ਾਜਨਕ ਕੋਸ਼ਿਸ਼ ਕਰ ਰਹੀ ਹੈ। ਪਰ ਇਸ ਸਰਕਾਰ ਵੱਲੋਂ ਕੋਈ ਕਾਰਵਾਈ ਜਾਂ ਯੋਜਨਾ ਨਜ਼ਰ ਨਹੀਂ ਆ ਰਹੀ, ਜਿਵੇਂ ਕੁਝ ਹੋਇਆ ਹੀ ਨਹੀਂ। ਜਿਨ੍ਹਾਂ ਨੇ ਸਰਕਾਰ ਨੂੰ ਇਨ੍ਹਾਂ ਹਾਲਾਤਾਂ ਨੂੰ ਆਮ ਵਾਂਗ ਨਾ ਮੰਨਣ ਦੀ ਚਿਤਾਵਨੀ ਦਿੱਤੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਇਸ ਗੱਲ ‘ਤੇ ਵੀ ਹੈਰਾਨੀ ਜ਼ਾਹਰ ਕੀਤੀ ਹੈ ਕਿ ਕਿਵੇਂ ਪੰਜਾਬ ‘ਚ ਅਪਰਾਧ ਹੋ ਰਹੇ ਹਨ ਅਤੇ ਦਿੱਲੀ ਪੁਲਸ ਸਿੱਧੂ ਮੂਸੇਵਾਲਾ ਅਤੇ ਡੇਰਾ ਸਮਰਥਕ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਰਕਾਰ ਮੂਕ ਦਰਸ਼ਕ ਕਿਉਂ ਬਣੀ ਹੋਈ ਹੈ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...