August 13, 2026, 5:31 pm
----------- Advertisement -----------
HomeNewsLatest Newsਰਾਮ ਰਹੀਮ ਨੂੰ ਫ਼ਰਲੋ ਦੇਣ ਦੇ ਫ਼ੈਸਲਾ ਨਾਲ ਭਾਈਚਾਰਕ ਸਾਂਝ ਨੂੰ ਨੁਕਸਾਨ...

ਰਾਮ ਰਹੀਮ ਨੂੰ ਫ਼ਰਲੋ ਦੇਣ ਦੇ ਫ਼ੈਸਲਾ ਨਾਲ ਭਾਈਚਾਰਕ ਸਾਂਝ ਨੂੰ ਨੁਕਸਾਨ : ਸ਼੍ਰੋਮਣੀ ਕਮੇਟੀ

Published on

----------- Advertisement -----------

ਅੰਮ੍ਰਿਤਸਰ : – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਜਿਥੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਇਸ ਦਾ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ। ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਅਤੇ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਚੋਣਾਂ ਮੌਕੇ ਭਾਜਪਾ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਦੇਸ਼ ਅਤੇ ਖ਼ਾਸਕਰ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਤੋਂ ਵੀ ਗੁਰੇਜ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਕ ਪਾਸੇ ਡੇਰਾ ਮੁਖੀ ਪਾਸੋਂ ਬੇਅਦਬੀ ਮਾਮਲੇ ਵਿਚ ਪੁਛਗਿਛ ਦਾ ਸਿਲਸਿਲਾ ਜਾਰੀ ਹੈ ਅਤੇ ਦੂਜੇ ਪਾਸੇ ਉਸ ਨੂੰ ਜ਼ੇਲ੍ਹ ਵਿਚ ਬਾਹਰ ਕੱਢ ਕੇ ਰਾਹਤ ਦੇਣ ਦਾ ਰਾਹ ਖੋਲ੍ਹਣਾ ਕਿਸੇ ਤਰ੍ਹਾਂ ਪ੍ਰਵਾਨ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਸ਼ਾਂਤ ਨਹੀਂ ਦੇਖਣਾ ਚਾਹੁੰਦੀ, ਇਸੇ ਲਈ ਹੀ ਰਾਮ ਰਹੀਮ ਨੂੰ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਗਲਤੀ ਨੂੰ ਭਾਰਤ ਅਤੇ ਹਰਿਆਣਾ ਸਰਕਾਰ ਤੁਰੰਤ ਸੁਧਾਰੇ ਅਤੇ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਤੋਂ ਇਸ ਗਲਤੀ ਦੀ ਮੁਆਫ਼ੀ ਵੀ ਮੰਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...