November 18, 2026, 10:31 am
----------- Advertisement -----------
HomeNewsLatest Newsਸ੍ਰੀ ਹਰਿਮੰਦਰ ਸਾਹਿਬ ਤੋਂ ਯੂ-ਟਿਊਬ ਚੈਨਲ 'ਤੇ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ: ਜਥੇਦਾਰ...

ਸ੍ਰੀ ਹਰਿਮੰਦਰ ਸਾਹਿਬ ਤੋਂ ਯੂ-ਟਿਊਬ ਚੈਨਲ ‘ਤੇ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ: ਜਥੇਦਾਰ ਹਰਪ੍ਰੀਤ ਸਿੰਘ

Published on

----------- Advertisement -----------

ਅੰਮ੍ਰਿਤਸਰ : – ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਇੱਕ ਹਫ਼ਤੇ ਵਿੱਚ ਯੂ-ਟਿਊਬ ਚੈਨਲ ਰਾਹੀਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੋ ਮਹੀਨਿਆਂ ਵਿੱਚ ਆਪਣਾ ਚੈਨਲ ਤਿਆਰ ਕਰੇਗੀ। ਇਸ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੈਨਲ ਦੀ ਇਜਾਜ਼ਤ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਹਿਯੋਗ ਮੰਗਿਆ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਹ ਸੀਐਮ ਮਾਨ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਗੁਰਬਾਣੀ ਦਾ ਯੂ-ਟਿਊਬ ਚੈਨਲ ਰਾਹੀਂ ਪ੍ਰਸਾਰਣ ਕੀਤਾ ਜਾਵੇਗਾ। ਇਸ ਹਫ਼ਤੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਕੈਮਰੇ ਅਤੇ ਹੋਰ ਲੋੜੀਂਦਾ ਸਾਮਾਨ ਖਰੀਦਣ ਦੀ ਲੋੜ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੋ ਮਹੀਨਿਆਂ ਅੰਦਰ ਆਪਣਾ ਚੈਨਲ ਸ਼ੁਰੂ ਕਰਨਾ ਚਾਹੁੰਦੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂਘਰਾਂ ਨੂੰ ਪੈਸੇ ਦੀ ਕੋਈ ਸਮੱਸਿਆ ਨਹੀਂ ਹੈ। ਸਮੱਸਿਆ ਉਨ੍ਹਾਂ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਤੋਂ ਲੋੜੀਂਦੀਆਂ ਇਜਾਜ਼ਤਾਂ ਦੀ ਹੈ। ਇਸ ਲਈ ਯਤਨ ਜਾਰੀ ਹਨ। ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਬੰਧੀ ਮੁੱਖ ਮੰਤਰੀ ਤੋਂ ਸਹਿਯੋਗ ਮੰਗਿਆ ਹੈ। ਉਨ੍ਹਾਂ ਕਿਹਾ ਹੈ ਕਿ ਸੀਐਮ ਮਾਨ ਨੂੰ ਚੈਨਲ ਸ਼ੁਰੂ ਕਰਨ ਲਈ ਕੇਂਦਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੋਂ ਮਨਜ਼ੂਰੀ ਲੈਣ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਅਗਲੇ ਦੋ ਮਹੀਨਿਆਂ ਤੱਕ ਆਪਣਾ ਚੈਨਲ ਸ਼ੁਰੂ ਕਰਨਾ ਚਾਹੁੰਦੀ ਹੈ। 6 ਜੂਨ ਨੂੰ ਹਰਿਮੰਦਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਇਸ ਦਾ ਸਿੱਧਾ ਪ੍ਰਸਾਰਣ ਆਪਣੇ ਚੈਨਲ ਰਾਹੀਂ ਕਰਨਾ ਚਾਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...