November 14, 2026, 10:26 pm
----------- Advertisement -----------
HomeNewsBreaking News"13 ਸਾਲਾਂ ਦੀ ਪੀੜਾ ਦਾ ਅੰਤ: ਪੈਸਿਵ ਯੂਥਨੇਸ਼ੀਆ ਨਾਲ ਹਰੀਸ਼ ਨੂੰ ਮਿਲੀ...

“13 ਸਾਲਾਂ ਦੀ ਪੀੜਾ ਦਾ ਅੰਤ: ਪੈਸਿਵ ਯੂਥਨੇਸ਼ੀਆ ਨਾਲ ਹਰੀਸ਼ ਨੂੰ ਮਿਲੀ ਮੁਕਤੀ”

Published on

----------- Advertisement -----------

ਪਿਛਲੇ 13 ਸਾਲਾਂ ਤੋਂ ਕੋਮਾ ਵਿੱਚ ਚੱਲ ਰਹੇ 31 ਸਾਲਾ ਹਰੀਸ਼ ਰਾਣਾ ਦੀ ਮੰਗਲਵਾਰ ਨੂੰ ਦਿੱਲੀ ਦੇ ਏਮਜ਼ (AIIMS) ਹਸਪਤਾਲ ਵਿੱਚ ਮੌਤ ਹੋ ਗਈ। ਪੀਟੀਆਈ (PTI) ਅਨੁਸਾਰ ਸੁਪਰੀਮ ਕੋਰਟ ਵੱਲੋਂ 11 ਮਾਰਚ ਨੂੰ ਦਿੱਤੀ ਗਈ ਇਤਿਹਾਸਕ ਇਜਾਜ਼ਤ ਤੋਂ ਬਾਅਦ ਇਹ ਦੇਸ਼ ਦਾ ਪਹਿਲਾ ਅਜਿਹਾ ਮਾਮਲਾ ਹੈ ਜਿੱਥੇ ਕਿਸੇ ਮਰੀਜ਼ ਨੂੰ ‘ਪੈਸਿਵ ਯੂਥਨੇਸ਼ੀਆ’ (ਇੱਛਾ ਮੌਤ) ਦਿੱਤੀ ਗਈ ਹੈ।

ਕੀ ਹੁੰਦਾ ਹੈ ਪੈਸਿਵ ਯੂਥਨੇਸ਼ੀਆ? 

ਏਮਜ਼ ਦੇ ਡਾਕਟਰਾਂ ਨੇ 16 ਮਾਰਚ ਨੂੰ ਹਰੀਸ਼ ਦੀ ਫੀਡਿੰਗ ਟਿਊਬ (ਖਾਣ-ਪੀਣ ਵਾਲੀ ਨਲੀ) ਹਟਾ ਦਿੱਤੀ ਸੀ। ਪੈਸਿਵ ਯੂਥਨੇਸ਼ੀਆ ਦਾ ਮਤਲਬ ਹੈ ਕਿ ਜਦੋਂ ਕਿਸੇ ਗੰਭੀਰ ਮਰੀਜ਼ ਨੂੰ ਜਿਊਂਦਾ ਰੱਖਣ ਲਈ ਦਿੱਤੇ ਜਾ ਰਹੇ ਬਾਹਰੀ ਲਾਈਫ਼ ਸਪੋਰਟ ਜਾਂ ਇਲਾਜ ਨੂੰ ਰੋਕ ਦਿੱਤਾ ਜਾਂਦਾ ਹੈ, ਤਾਂ ਜੋ ਮਰੀਜ਼ ਦੀ ਕੁਦਰਤੀ ਤੌਰ ’ਤੇ ਮੌਤ ਹੋ ਸਕੇ।

ਹਾਦਸੇ ਨੇ ਬਦਲ ਦਿੱਤੀ ਸੀ ਜ਼ਿੰਦਗੀ

ਹਰੀਸ਼ ਰਾਣਾ ਦਿੱਲੀ ਦਾ ਰਹਿਣ ਵਾਲਾ ਸੀ ਅਤੇ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਤੋਂ ਬੀ.ਟੈਕ ਕਰ ਰਿਹਾ ਸੀ। ਸਾਲ 2013 ਵਿੱਚ ਹੋਸਟਲ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਉਸ ਦੇ ਪੂਰੇ ਸਰੀਰ ਵਿੱਚ ਲਕਵਾ ਮਾਰ ਗਿਆ ਅਤੇ ਉਹ ਕੋਮਾ ਵਿੱਚ ਚਲਾ ਗਿਆ। ਉਹ ‘ਕਵਾਡ੍ਰੀਪਲੇਜੀਆ’ ਨਾਮਕ ਬਿਮਾਰੀ ਨਾਲ ਪੀੜਤ ਸੀ, ਜਿਸ ਵਿੱਚ ਠੀਕ ਹੋਣ ਦੀ ਕੋਈ ਉਮੀਦ ਨਹੀਂ ਸੀ। ਲੰਬੇ ਸਮੇਂ ਤੋਂ ਬਿਸਤਰ ’ਤੇ ਰਹਿਣ ਕਾਰਨ ਉਸ ਦੇ ਸਰੀਰ ’ਤੇ ਡੂੰਘੇ ਜ਼ਖ਼ਮ (Bedsores) ਵੀ ਹੋ ਗਏ ਸਨ।

ਹਰੀਸ਼ ਦੀ ਮਾਂ ਨਿਰਮਲਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਬੇਟੇ ਦੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕੀਤੀ, ਪਰ ਕੋਈ ਸੁਧਾਰ ਨਹੀਂ ਹੋਇਆ। ਪਰਿਵਾਰ ਨਾ ਸਿਰਫ਼ ਮਾਨਸਿਕ ਤੌਰ ’ਤੇ ਸਗੋਂ ਆਰਥਿਕ ਤੌਰ ’ਤੇ ਵੀ ਪੂਰੀ ਤਰ੍ਹਾਂ ਟੁੱਟ ਚੁੱਕਾ ਸੀ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਉਹ ਹੁਣ ਸਿਰਫ਼ ਇਹੀ ਪ੍ਰਾਰਥਨਾ ਕਰਦੇ ਹਨ ਕਿ ਉਨ੍ਹਾਂ ਦੇ ਪੁੱਤਰ ਨੂੰ ਇਸ ਅਸਹਿ ਪੀੜਾ ਤੋਂ ਮੁਕਤੀ ਮਿਲ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...