November 18, 2026, 12:56 am
----------- Advertisement -----------
HomeNewsLatest Newsਜਦੋ ਤੱਕ ਬੇਅਦਬੀ ਦੇ ਦਾਗ਼ ਹਨ, ਬਾਦਲ ਸੱਤਾ ਦੇ ਸੁਪਨੇ ਨਾ ਦੇਖਣ:...

ਜਦੋ ਤੱਕ ਬੇਅਦਬੀ ਦੇ ਦਾਗ਼ ਹਨ, ਬਾਦਲ ਸੱਤਾ ਦੇ ਸੁਪਨੇ ਨਾ ਦੇਖਣ: ‘ਆਪ’

Published on

----------- Advertisement -----------

ਚੰਡੀਗੜ੍ਹ, 6 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਗੱਲ-ਗੱਲ ‘ਤੇ ਘੇਰਿਆ ਅਤੇ ਪੁੱਛਿਆ ਕਿ ਆਪਣੇ 1997 ਤੋਂ 2002 ਅਤੇ 2007 ਤੋਂ 2017 ਦੇ ਰਾਜਭਾਗ ਦੌਰਾਨ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਨਾਲ ਸੰਬੰਧਿਤ ਇਹ ਮੁੱਦੇ ਕਿਉਂ ਨਹੀਂ ਚੇਤੇ ਆਏ? ਬਾਦਲ ਪਰਿਵਾਰ ਪੰਜਾਬ ਦੇ ਲੋਕਾਂ ਨੂੰ ਇਹ ਸਪੱਸ਼ਟ ਕਰੇ ਕਿ ਕੀ ਉਨ੍ਹਾਂ ਦੇ ਰਾਜ ਵੇਲੇ ਇਹ ਮੁੱਦੇ ਅਤੇ ਸੰਕਟ ਨਹੀਂ ਸਨ?

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ਇਹ ਕਹਿ ਰਹੇ ਹਨ, ‘ਉਹ (ਬਾਦਲ) ਚਾਹੁੰਦੇ ਹਨ ਕਿ ਪੰਜਾਬ ਦੇ ਹਰ ਬੀ.ਏ ਪਾਸ ਨੂੰ 5000 ਨਹੀਂ ਬਲਕਿ 50,000 ਦੀ ਨੌਕਰੀ ਮਿਲੇ।” ਪਰ ਸਵਾਲ ਇਹ ਹੈ ਕਿ ਬਾਦਲਾਂ ਨੂੰ ਅਜਿਹੇ ਅੱਛੇ ਖਿਆਲ ਸੱਤਾ ਤੋਂ ਬਾਹਰ ਹੁੰਦਿਆਂ ਹੀ ਕਿਉਂ ਆਉਂਦੇ ਹਨ? ਪੰਥ ਅਤੇ ਪੰਜਾਬ ਸਮੇਤ ਨੌਜਵਾਨਾਂ-ਬੇਰੁਜ਼ਗਾਰਾਂ, ਕਿਸਾਨਾਂ-ਮਜ਼ਦੂਰਾਂ ਅਤੇ ਸਰਕਾਰੀ ਸਕੂਲਾਂ-ਹਸਪਤਾਲਾਂ ਦੀ ਚਿੰਤਾ ਸੱਤਾ ‘ਚ ਹੁੰਦਿਆਂ ਕਿਉਂ ਨਹੀਂ ਕੀਤੀ ਜਾਂਦੀ?

ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਦਲਾਂ ਦੇ ਪਰਿਵਾਰ ਨੂੰ ਭੁੱਲ ਕੇ ਵੀ ਸੱਤਾ ‘ਚ ਨਾ ਲਿਆਂਦਾ ਜਾਵੇ ਕਿਉਂਕਿ ਇਹ ਸੱਤਾ ਚੋਂ ਬਾਹਰ ਰਹਿੰਦਿਆਂ ਹੀ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਬਾਰੇ ਭਲਾ ਸੋਚਣ ਲਈ ਮਜਬੂਰ ਹੁੰਦੇ ਹਨ, ਜਦਕਿ ਸੱਤਾ ‘ਚ ਹੁੰਦਿਆਂ ਇਹ ਮਾਫ਼ੀਆ ਅਤੇ ਮਾਇਆ ਮੋਹ ਦੇ ਸ਼ੁਦਾਈ ਹੋ ਜਾਂਦੇ ਹਨ, ਅਰਥਾਤ ਬਾਦਲ ਐਂਡ ਕੰਪਨੀ ਨੂੰ ਪੰਜਾਬ ਦੇ ਰਾਜਭਾਗ ਤੋਂ ਦੂਰ ਰੱਖਣ ‘ਚ ਹੀ ਭਲਾਈ ਹੈ।

ਚੀਮਾ ਨੇ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਕਿ ਸਬਜ਼ੀਆਂ, ਫਲਾਂ, ਬਾਸਮਤੀ ਅਤੇ ਆਲੂਆਂ ਆਦਿ ਉੱਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ) ਦਾ ਮੁੱਦਾ ਦਹਾਕਿਆਂ ਪੁਰਾਣ ਹੈ। ਇਸ ਦੌਰਾਨ 15 ਸਾਲ ਪ੍ਰਕਾਸ਼ ਸਿੰਘ ਬਾਦਲ ਖ਼ੁਦ ਮੁੱਖ ਮੰਤਰੀ ਵੱਜੋ ਰਾਜ-ਸੱਤਾ ਭੋਗ ਚੁੱਕੇ ਹਨ, ਉਦੋਂ ਸੁਖਬੀਰ ਸਿੰਘ ਬਾਦਲ ਨੂੰ ਫ਼ਲ ਅਤੇ ਸਬਜ਼ੀ ਉਤਪਾਦਕ ਕਿਸਾਨਾਂ ਦੀ ਗੁਹਾਰ ਕਿਉਂ ਨਹੀਂ ਸੁਣਾਈ ਦਿੱਤੀ? ਸੜਕਾਂ ਕਿਨਾਰੇ ਪਏ ਆਲੂ ਦੇ ਢੇਰ ਕਿਉਂ ਨਹੀਂ ਦਿਖਾਈ ਦਿੱਤੇ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਸਾਲ 2004 ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਬੰਦ ਕੀਤੀ ਸੀ, ਉਨ੍ਹਾਂ ਉਪਰੰਤ 2007 ਤੋਂ 2017 ਤੱਕ ਬਾਦਲ ਪਰਿਵਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫ਼ੈਸਲਾ ਕਿਉਂ ਨਹੀਂ ਲਿਆ? ਇਸੇ ਤਰ੍ਹਾਂ ਪੰਜਾਬ ਦੇ ਸਰਕਾਰੀ ਸਕੂਲ ਅਤੇ ਹਸਪਤਾਲਾਂ ਦੀ ਹਾਲਤ ਬਾਦਲ ਸਰਕਾਰ ਵੇਲੇ ਵੀ ਤਰਸਯੋਗ ਹੀ ਸੀ, ਉਦੋਂ ਸਿੱਖਿਆ ਅਤੇ ਸਹਿਤ ਮੁੱਖ ਏਜੰਡੇ ‘ਤੇ ਕਿਉਂ ਨਹੀਂ ਰਹੀ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਦਾਅਵਾ ਕਰਦੀ ਆ ਰਹੀ ਹੈ ਕਿ ‘ਆਪ’ ਰਾਜਨੀਤੀ ਕਰਨ ਨਹੀਂ ਬਦਲਣ ਆਈ ਹੈ ਅਤੇ ਅੱਜ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਸਮੇਤ ਸਾਰੇ ਅਕਾਲੀ, ਕਾਂਗਰਸੀ ਅਤੇ ਭਾਜਪਾਈ ਉਹ ਯੋਜਨਾਵਾਂ ਦੇ ਐਲਾਨ ਕਰਨ ਲੱਗੇ ਹੋਏ ਹਨ, ਜਿਨ੍ਹਾਂ ਨੂੰ ਦਿੱਲੀ ‘ਚ ਕੇਜਰੀਵਾਲ ਸਰਕਾਰ ਨੇ ਲਾਗੂ ਕੀਤਾ ਹੋਇਆ ਹੈ ਅਤੇ ਪੰਜਾਬ ਲਈ ‘ਆਪ’ ਸੁਪਰੀਮੋ ਕੇਜਰੀਵਾਲ ‘ਗਰੰਟੀਆਂ’ ਦੇ ਚੁੱਕੇ ਹਨ।

ਚੀਮਾ ਨੇ ਕਿਹਾ ਕਿ ਬਾਦਲਾਂ ਸਮੇਤ ਕਾਂਗਰਸ, ਕੈਪਟਨ ਅਤੇ ਭਾਜਪਾ ਉਦੋਂ ਤੱਕ ਪੰਜਾਬ ਦੀ ਸੱਤਾ ਦੇ ਸੁਪਨੇ ਲੈਣੇ ਬੰਦ ਕਰ ਦੇਣ ਜਦ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਥਾਂ-ਥਾਂ ਹੁੰਦੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਦਾਗ਼ ਇਹਨਾਂ ਸਿਆਸੀ ਦਲਾਂ ਦੇ ਦਾਮਨ ਤੋਂ ਨਹੀਂ ਮਿਟਦੇ ਅਤੇ ਇਹ ਉਦੋਂ ਮਿਟਣਗੇ ਜਦੋਂ ਦੋਸ਼ੀਆਂ ਨੂੰ ਸਜ਼ਾ ਅਤੇ ਸੰਗਤ ਨੂੰ ਇਨਸਾਫ਼ ਮਿਲ ਜਾਂਦਾ ਹੈ। ਚੀਮਾ ਨੇ ਕਿਹਾ ਵਾਰ ਵਾਰ ਮੌਕਾ ਦੇਣ ਦੇ ਬਾਵਜੂਦ ਕਾਂਗਰਸ, ਕੈਪਟਨ ਬਾਦਲ ਅਤੇ ਭਾਜਪਾ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ‘ਚ ਛੁਰੇ ਮਾਰੇ ਹਨ, ਇਸ ਲਈ ਹੁਣ ਪੰਜਾਬ ਦੀ ਜਨਤਾ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣ ਦਾ ਮਨ ਬਣਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...