November 16, 2026, 12:29 pm
----------- Advertisement -----------
HomeNewsLatest Newsਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ਦਾ ਹਰਪਾਲ ਚੀਮਾ...

ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ਦਾ ਹਰਪਾਲ ਚੀਮਾ ਨੇ ਕੀਤਾ ਸਵਾਗਤ

Published on

----------- Advertisement -----------

ਚੰਡੀਗੜ, 24 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮਾਣਯੋਗ ਆਦਲਤ ਵੱਲੋਂ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਜੇਲ ਭੇਜਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ,” ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਬਹੁਤ- ਬਹੁਤ ਸਵਾਗਤ ਹੈ। ਜਿਹੜਾ ਕੰਮ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਕਰਨਾ ਚਾਹੀਦਾ ਸੀ, ਉਹ ਕੰਮ ਮਾਣਯੋਗ ਅਦਾਲਤ ਨੇ ਕੀਤਾ ਹੈ।”

ਚੀਮਾ ਨੇ ਕਿਹਾ ਕਿ ਪੰਜਾਬ ‘ਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਅਕਾਲੀ ਆਗੂ ਮਜੀਠੀਆ ਨੂੰ ਜੇਲ ਜਾਣ ‘ਤੇ ਚੁੱਪ ਨਹੀਂ ਬੈਠੇਗੀ, ਸਗੋਂ ਡਰੱਗ ਮਾਫੀਆ ਦੀਆਂ ਜੜਾਂ ਵੱਢਣ ਦਾ ਕੰਮ ਕਰੇਗੀ। ਜ਼ਿਕਰਯੋਗ ਹੈ ਕਿ ਮੋਹਾਲੀ ਦੀ ਇੱਕ ਅਦਾਲਤ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ ਭੇਜਿਆ ਹੈ, ਜਿਨਾਂ ਨੂੰ ਨਸ਼ੇ ਨਾਲ ਸੰਬੰਧ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਜ਼ਮਾਨਤ ਦਿੱਤੀ ਗਈ ਸੀ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੱਛਲੀ ਅਕਾਲੀ- ਭਾਜਪਾ ਸਰਕਾਰ ਵਾਂਗ ਮੌਜ਼ੂਦਾ ਕਾਂਗਰਸ ਸਰਕਾਰ ਵੀ ਨਸ਼ੇ ਦੀ ਵਪਾਰੀਆਂ ਅਤੇ ਉਨਾਂ ਦੇ ਚਰਚਿਤ ਸਿਆਸੀ ਆਕਿਆਂ ਨੂੰ ਸ਼ਰੇਆਮ ਬਚਾਉਂਦੀ ਰਹੀ ਹੈ ਅਤੇ ਗਰੀਬ ਲੋਕਾਂ ਦੇ ਕੇਸ ਦਰਜ ਕਰਕੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਂਦੀ ਰਹੀ ਹੈ। ਉਨਾਂ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਅਤੇ ਮਜੀਠੀਆ ਇੱਕ- ਦੂਜੇ ਦੀ ਮਦਦ ਨਾਲ ਡਰੱਗ ਮਾਮਲੇ ਨੂੰ ਲਟਕਾਉਣ ਲਈ ਨਵੇਂ -ਨਵੇਂ ਹੱਥਕੰਡੇ ਅਪਣਾਉਂਦੇ ਰਹੇ ਹਨ। ਇਸੇ ਲਈ ਕਾਂਗਰਸ ਸਰਕਾਰ ਨੇ ਨਸ਼ੇ ਮਾਮਲੇ ‘ਚ ਮਾਣਯੋਗ ਹਾਈਕੋਰਟ ਵੱਲੋਂ ਗਠਤ ਕੀਤੀ ਐਸ.ਟੀ.ਐਫ਼ ਦੀ ਰਿਪੋਰਟ ਨੂੰ ਲੋਕਾਂ ਸਾਹਮਣੇ ਨਹੀਂ ਰੱਖਿਆ, ਸਗੋਂ ਰਿਪੋਰਟ ਸੀਲਬੰਦ ਹੋਣ ਦੀ ਆੜ ਵਿੱਚ ਕਾਂਗਰਸ ਸਰਕਾਰ ਲਗਾਤਾਰ ਡਰੱਗ ਮਾਫੀਆ ਅਤੇ ਉਸ ਦੇ ਸਿਆਸੀ ਸਰਪ੍ਰਸਤਾਂ ਨੂੰ ਬਚਾਉਣ ਦੇ ਯਤਨ ਕਰਦੀ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...