August 27, 2026, 11:58 pm
----------- Advertisement -----------
HomeNewsLatest Newsਹਰਪਾਲ ਸਿੰਘ ਚੀਮਾ ਨੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਲਿਖਿਆ ਪੱਤਰ

ਹਰਪਾਲ ਸਿੰਘ ਚੀਮਾ ਨੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਲਿਖਿਆ ਪੱਤਰ

Published on

----------- Advertisement -----------

ਚੰਡੀਗੜ੍ਹ, 4 ਮਾਰਚ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ ਕੋਲ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀ.ਸੀ.ਐਲ.) ਮੋਹਾਲੀ ਦੀ ਇਮਾਰਤ ਵੇਚਣ ਖ਼ਿਲਾਫ਼ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਚੀਮਾ ਨੇ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਆਦਰਸ਼ ਚੋਣ ਜਾਬਤੇ ਦੌਰਾਨ ਪੀ.ਸੀ.ਐਲ. ਦੀ ਇਮਾਰਤ ਵੇਚਣ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਬਣਦੀ ਯੋਗ ਕਾਰਵਾਈ ਕੀਤੀ ਜਾਵੇ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀ.ਸੀ.ਐਲ.) ਮੋਹਾਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਪਲਾਟ ਨੰਬਰ ਸੀ 134, ਇੰਡਸਟਰੀਅਲ ਏਰੀਆ ਫੇਜ਼ 8 ਮੋਹਾਲੀ ‘ਚ ਬਣੀ ਇਮਾਰਤ ਨੂੰ ਪੰਜਾਬ ਚੋਣਾ 2022 ਦੌਰਾਨ ਬਿਨਾਂ ਕਿਸੇ ਉਚਿਤ ਕਾਰਵਾਈ ਤੋਂ ਵੇਚ ਦਿੱਤਾ ਗਿਆ ਹੈ, ਜੋ ਸਰਕਾਰੀ ਨਿਯਮਾਂ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਹੈ। ਉਨਾਂ ਦੱਸਿਆ ਕਿ ਪੰਜਾਬ ਕਮਿਊਨੀਕੇਸ਼ਨ ਇੰਪਲਾਈਜ਼ ਯੂਨੀਅਨ ਮੋਹਾਲੀ ਵੱਲੋਂ ਇਮਾਰਤ ਵੇਚਣ ਦਾ ਸਖ਼ਤ ਵਿਰੋਧ ਕੀਤਾ ਜਾਂਦਾ ਰਿਹਾ ਹੈ, ਇਸ ਲਈ ਇਮਾਰਤ ਵੇਚਣਾ ਮੁਲਾਜ਼ਮਾਂ ਅਤੇ ਸੂਬੇ ਦੇ ਲੋਕਾਂ ਨਾਲ ਵੱਡਾ ਧੋਖ਼ਾ ਹੈ।

ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਨੂੰ ਕੌਡੀਆਂ ਦੇ ਮੁੱਲ ਵੇਚਿਆ ਗਿਆ ਹੈ, ਪਰ ਆਮ ਆਦਮੀ ਪਾਰਟੀ ਮੁੱਢ ਤੋਂ ਸਰਕਾਰੀ ਜਾਇਦਾਦਾਂ ਵੇਚਣ ਦਾ ਸਖ਼ਤ ਵਿਰੋਧ ਕਰਦੀ ਆਈ ਹੈ। ਉਨਾਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਵੇਚੀਆਂ ਗਈਆਂ ਸਰਕਾਰੀ ਜਾਇਦਾਦਾਂ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਖਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...