October 8, 2026, 12:29 pm
----------- Advertisement -----------
HomeNewsLatest Newsਹਰਪਾਲ ਸਿੰਘ ਚੀਮਾ ਵੱਲੋਂ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਇਕ ਟਾਸਕਫੋੋਰਸ...

ਹਰਪਾਲ ਸਿੰਘ ਚੀਮਾ ਵੱਲੋਂ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਇਕ ਟਾਸਕਫੋੋਰਸ ਦੇ ਗਠਨ ਦਾ ਐਲਾਨ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ। ਜ਼ਿਆਦਾ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪ੍ਰਤੀ ਏਕੜ ਗੰਨੇ ਦਾ ਝਾੜ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ ਅਤੇ ਦੇਸ਼ ਪੱਧਰੀ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕਰਕੇ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ।ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।
ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲੱਗਭੱਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾਂ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ।
ਸਹਿਕਾਰਤਾ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਗੰਨਾਂ ਕਸ਼ਤਕਾਰਾਂ ਨੂੰ ਗੰਨੇ ਦੀ ਖੇਤੀ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਵਸੰਤਦਾਦਾ ਇੰਸਟੀਚਿਊਟ ਪੁਣੇ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਟਰੇਨਿੰਗ ਪ੍ਰੋੋਗਰਾਮ ਤਿਆਰ ਕੀਤਾ ਜਾਵੇ। ਇਸ ਦੇ ਨਾਲ ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਲੱਗਭੱਗ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਬੀਜ ਵੱਜੋੋਂ ਦਿੱਤੇ ਜਾਣ।
ਚੀਮਾ ਵੱਲੋੋਂ ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਦੇ ਆਧੁਨਿਕੀਕਰਨ ਅਤੇ ਕਾਰਗੁਜਾਰੀ ਵਿੱਚ ਸੁਧਾਰ ਲਈ ਵੀ ਯੋੋਜਨਾ ਤਿਆਰ ਕੀਤੀ ਜਾਵੇਗੀ। ਇਸ ਵਿੱਚ ਵਾਇਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਡਾਇਰੈਕਟਰ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ, ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ ਤੋੋਂ ਇਲਾਵਾ ਦੇਸ਼ ਪੱਧਰ ਦੇ ਸ਼ੂਗਰ ਇੰਡਸਟਰੀ ਨਾਲ ਸਬੰਧਤ ਸੰਸਥਾਵਾਂ ਦੇ ਨੁਮਾਇੰਦੀਆਂ ਅਧਾਰਿਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਯੋੋਜਨਾ ਨਾਲ ਨਾ ਕੇਵਲ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਵਿੱਚ ਸੁਧਾਰ ਹੋੋਵੇਗਾ ਬਲਕਿ ਗੰਨਾਂ ਕਾਸ਼ਤਕਾਰਾਂ ਨੂੰ ਵੀ ਲਾਭ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...