October 25, 2026, 11:13 pm
----------- Advertisement -----------
HomeNewsLatest Newsਹਰਸਿਮਰਤ ਬਾਦਲ ਦੀ ਹਵਾਬਾਜ਼ੀ ਮੰਤਰੀ ਸਿੰਧੀਆ ਨੂੰ ਅਪੀਲ, ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ...

ਹਰਸਿਮਰਤ ਬਾਦਲ ਦੀ ਹਵਾਬਾਜ਼ੀ ਮੰਤਰੀ ਸਿੰਧੀਆ ਨੂੰ ਅਪੀਲ, ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਕੀਤੀ ਜਾਵੇ

Published on

----------- Advertisement -----------

ਚੰਡੀਗੜ੍ਹ, 24 ਦਸੰਬਰ : – ਬਠਿੰਡਾ ਦੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਯਾ ਸਿੰਧੀਆ ਨੁੰ ਅਪੀਲ ਕੀਤੀ ਕਿ ਪੰਜਾਬ ਤੋਂ ਨਾਂਦੇੜ ਸਾਹਿਬ ਤੱਕ ਫਲਾਈਟਾਂ ਮੁੜ ਸ਼ੁਰੂ ਕੀਤੀਆਂ ਜਾਣ ਅਤੇ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਨਹੀਂ ਕੀਤੀ। ਨਾਂਦੇੜ ਸਾਹਿਬ ਪਵਿੱਤਰ ਨਗਰੀ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣਾ ਆਖਰੀ ਸਮਾਂ ਗੁਜ਼ਾਰਿਆ ਸੀ।

ਸ਼ਹਿਰੀ ਹਵਾਬਾਜ਼ੀ ਮੰਤਰੀ ਨੁੰ ਲਿਖੇ ਇਕ ਪੱਤਰ ਵਿਚ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਕਰਨ ਨਾਲ ਉਹਨਾਂ ਸ਼ਰਧਾਲੂਆਂ ਨੁੰ ਫਾਇਦਾ ਹੋਵੇਗਾ ਜੋ ਇਸ ਪਵਿੱਤਰ ਤਖਤ ਦੇ ਦਰਸ਼ਨਾਂਵਾਸਤੇ ਹੋਰ ਸਾਧਨਾਂ ਰਾਹੀਂ ਨਹੀਂ ਪਹੁੰਚ ਸਕਦੇ। ਉਹਨਾਂ ਕਿਹਾ ਕਿ ਸ਼ਰਧਾਲੂ 29 ਦਸੰਬਰ ਨੁੰ ਆ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਂਦੇੜ ਸਾਹਿਬ ਦੇ ਦਰਸ਼ਨਾਂ ਦੇ ਅਭਿਲਾਸ਼ੀ ਹਨ।

ਬਾਦਲ ਨੇ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਟਰਮਿਨਲ 3 ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾਵੇ ਜੋ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਵਾਸਤੇ ਅਨੇਕਾਂ ਤਸੀਹੇ ਝੱਲ ਕੇ ਦਿੱਤੀ ਸ਼ਹਾਦਤ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਧਰਮ ਦੀ ਰਾਖੀ ਲਈ ਦਿੱਤੀ ਕੁਰਬਾਨੀ ਦੀ ਇਤਿਹਾਸ ਵਿਚ ਹੋਰ ਕੋਈ ਮਿਸਾਲ ਨਹੀਂ ਮਿਲਦੀ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਿੱਲੀ ਦੇ ਚਾਂਦਨੀ ਚੌਂਕ ਵਿਚ ਹੋਈ, ਇਸੇ ਲਈ ਉਹਨਾਂ ਦੇ ਨਾਂ ’ਤੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਰੱਖਣਾ ਸਾਡੇ ਲਈ ਮਾਣ ਵਾਲੀ ਗੱਲ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...