October 2, 2026, 1:24 am
----------- Advertisement -----------
HomeNewsLatest Newsਹਰਿਆਣਾ ਮੰਤਰੀ ਮੰਡਲ ਵਿਸਥਾਰ ਅੱਜ

ਹਰਿਆਣਾ ਮੰਤਰੀ ਮੰਡਲ ਵਿਸਥਾਰ ਅੱਜ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਾਲੀ ਭਾਜਪਾ-ਜੇਜੇਪੀ ਗਠਜੋੜ ਸਰਕਾਰ ਵਿੱਚ ਮੰਗਲਵਾਰ ਨੂੰ ਮੰਤਰੀ ਮੰਡਲ ਦਾ ਵਿਸਤਾਰ ਹੋਣ ਜਾ ਰਿਹਾ ਹੈ। ਕਰੀਬ ਢਾਈ ਸਾਲਾਂ ਬਾਅਦ ਹੋਣ ਜਾ ਰਹੇ ਇਸ ਵਿਸਥਾਰ ਵਿੱਚ ਦੋ ਨਵੇਂ ਮੰਤਰੀ ਬਣਾਏ ਜਾਣਗੇ। ਇੱਕ ਮੰਤਰੀ ਜਨਨਾਇਕ ਜਨਤਾ ਪਾਰਟੀ ਦੇ ਕੋਟੇ ਵਿੱਚੋਂ ਅਤੇ ਦੂਜਾ ਮੰਤਰੀ ਭਾਜਪਾ ਦੇ ਕੋਟੇ ਵਿੱਚੋਂ ਬਣਾਇਆ ਜਾਣਾ ਹੈ। ਹਰਿਆਣਾ ਮੰਤਰੀ ਮੰਡਲ ਦਾ ਵਿਸਤਾਰ 28 ਦਸੰਬਰ, 2021 ਨੂੰ ਕੀਤਾ ਜਾਵੇਗਾ। ਸਹੁੰ ਚੁੱਕ ਸਮਾਗਮ ਸ਼ਾਮ 4 ਵਜੇ ਹਰਿਆਣਾ ਰਾਜ ਭਵਨ ਵਿੱਚ ਹੋਵੇਗਾ।


ਜਨਨਾਇਕ ਜਨਤਾ ਪਾਰਟੀ ਦੇ ਕੋਟੇ ਵਿਚੋਂ ਟੋਹਾਣਾ ਤੋਂ ਵਿਧਾਇਕ ਦਵਿੰਦਰ ਬਬਲੀ ਦਾ ਨਾਂ ਤੈਅ ਕੀਤਾ ਗਿਆ ਹੈ। ਉਨ੍ਹਾਂ ਨੂੰ ਖੁਰਾਕ ਅਤੇ ਸਪਲਾਈ ਵਿਭਾਗ ਦਿੱਤਾ ਜਾ ਸਕਦਾ ਹੈ। ਹੁਣ ਤੱਕ ਇਹ ਵਿਭਾਗ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਕੋਲ ਹੈ।

ਭਾਜਪਾ ਕੋਟੇ ਵਿਚੋਂ ਮੰਤਰੀ ਬਣਾਏ ਜਾਣ ਲਈ ਚਾਰ ਨਾਵਾਂ ਦੀ ਚਰਚਾ ਚੱਲ ਰਹੀ ਹੈ। ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ ਦਾ ਨਾਂ ਸਭ ਤੋਂ ਉੱਪਰ ਚੱਲ ਰਿਹਾ ਹੈ, ਜਿਨ੍ਹਾਂ ਨੂੰ ਸਪੀਕਰ ਦੇ ਅਹੁਦੇ ਤੋਂ ਵੱਖ ਕਰਕੇ ਮਨੋਹਰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਜੇਕਰ ਗਿਆਨਚੰਦ ਗੁਪਤਾ ਮੰਤਰੀ ਬਣਦੇ ਹਨ ਤਾਂ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਨਵੇਂ ਸਪੀਕਰ ਦੀ ਚੋਣ ਕੀਤੀ ਜਾ ਸਕਦੀ ਹੈ। ਉਦੋਂ ਤੱਕ ਡਿਪਟੀ ਸਪੀਕਰ ਰਣਬੀਰ ਗੰਗਵਾ ਕਾਰਜਭਾਰ ਸੰਭਾਲਦੇ ਰਹਿਣਗੇ।
ਦਸਦੇਈਏ ਕਿ ਭਾਜਪਾ ਕੋਟੇ ਤੋਂ ਹੀ ਹਿਸਾਰ ਦੇ ਵਿਧਾਇਕ ਡਾਕਟਰ ਕਮਲ ਗੁਪਤਾ ਦਾ ਨਾਂ ਮੰਤਰੀ ਦੇ ਅਹੁਦੇ ਲਈ ਲੰਬੇ ਸਮੇਂ ਤੋਂ ਚਰਚਾ ਵਿੱਚ ਹੈ। ਗਿਆਨਚੰਦ ਗੁਪਤਾ ਅਤੇ ਡਾਕਟਰ ਕਮਲ ਗੁਪਤਾ ਦੇ ਨਾਲ-ਨਾਲ ਪਲਵਲ ਦੇ ਵਿਧਾਇਕ ਦੀਪਕ ਮੰਗਲਾ ਦਾ ਨਾਂ ਵੀ ਮੰਤਰੀ ਦੇ ਅਹੁਦੇ ਲਈ ਚੱਲ ਰਿਹਾ ਹੈ। ਸੂਬੇ ਦੇ ਕਿਸੇ ਪੁਰਾਣੇ ਮੰਤਰੀ ਨੂੰ ਹਟਾਇਆ ਜਾਵੇਗਾ ਜਾਂ ਨਹੀਂ , ਇਸ ਤੇ ਸਸਪੈਂਸ ਅਜੇ ਬਰਕਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...