ਹਰਿਆਣਾ : – ਸੁਪਰੀਮ ਕੋਰਟ ਨੇ ਹਰਿਆਣਾ ਵਿੱਚ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ 75% ਰਾਖਵੇਂਕਰਨ ਉੱਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ ਹੈ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਟੇਅ ਹਟਾਉਂਦੇ ਹੋਏ ਹਾਈ ਕੋਰਟ ਨੂੰ ਚਾਰ ਹਫ਼ਤਿਆਂ ਵਿੱਚ ਮਾਮਲੇ ਦਾ ਨਿਪਟਾਰਾ ਕਰਨ ਦਾ ਹੁਕਮ ਦਿੱਤਾ ਹੈ। ਇਹ ਜਾਣਕਾਰੀ ਡਿਪਟੀ ਐਡਵੋਕੇਟ ਜਨਰਲ ਸ਼ੇਖਰ ਰਾਜ ਸ਼ਰਮਾ ਨੇ ਦਿੱਤੀ ਹੈ।
ਇਹ ਵੀ ਦੱਸਿਆ ਗਿਆ ਹੈ ਕਿ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਸਮੇਂ ਦੌਰਾਨ ਹਰਿਆਣਾ ਸਰਕਾਰ ਸਬੰਧਤ ਐਕਟ ਦੀ ਪਾਲਣਾ ਨਾ ਕਰਨ ਲਈ ਪ੍ਰਾਈਵੇਟ ਕੰਪਨੀਆਂ, ਫੈਕਟਰੀਆਂ ਦੇ ਮਾਲਕਾਂ ਵਿਰੁੱਧ ਕੋਈ ਸਖ਼ਤ ਕਾਰਵਾਈ ਨਹੀਂ ਕਰੇਗੀ।
----------- Advertisement -----------
ਹਰਿਆਣਾ ਦੇ ਪ੍ਰਾਈਵੇਟ ਸੈਕਟਰ ਵਿੱਚ ਨੌਕਰੀਆਂ ‘ਤੇ 75% ਰਾਖਵੇਂਕਰਨ ‘ਤੇ ਲੱਗੀ ਰੋਕ ਹਟੀ
Published on
----------- Advertisement -----------
----------- Advertisement -----------












