October 23, 2026, 7:44 pm
----------- Advertisement -----------
HomeNewsLatest Newsਸਿਹਤ ਜਾਗਰੂਕਤਾ ਹੀ ਤੰਦਰੁਸਤ ਰਹਿਣ ਦੀ ਕੁੰਜੀ ਹੈ: ਡਾ: ਵਿਜੇ ਸਿੰਗਲਾ

ਸਿਹਤ ਜਾਗਰੂਕਤਾ ਹੀ ਤੰਦਰੁਸਤ ਰਹਿਣ ਦੀ ਕੁੰਜੀ ਹੈ: ਡਾ: ਵਿਜੇ ਸਿੰਗਲਾ

Published on

----------- Advertisement -----------

ਸਿਹਤ ਵਿਭਾਗ ਵੱਲੋਂ ਮੈਗਜ਼ੀਨ ਅਤੇ ਯੂਟਿਊਬ ਚੈਨਲ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ : – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋਂ ਸਿਹਤ ਵਿਭਾਗ ਦੀਆਂ ਦੋ ਨਵੀਆਂ ਪਹਿਲਕਦਮੀਆਂ ਦੀ ਰਸਮੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਦਾ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਿਹਤ ਸਬੰਧੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਾਉਣਾ ਹੈ। ਪ੍ਰਮੁੱਖ ਸਕੱਤਰ, ਸਿਹਤ, ਸ਼੍ਰੀ ਰਾਜ ਕਮਲ ਚੌਧਰੀ ਅਤੇ ਡਾ: ਜੀ.ਬੀ. ਸਿੰਘ, ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵੀ ਇਸ ਮੌਕੇ ਹਾਜ਼ਰ ਸਨ।

ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਡਾ: ਸਿੰਗਲਾ ਨੇ ਦੱਸਿਆ ਕਿ ਅੱਜ ਵਿਭਾਗ ਦਾ ਇੱਕ ਮਾਸਿਕ ਮੈਗਜ਼ੀਨ ‘ਸਿਹਤ ਜਾਗਰੂਕਤਾ’ ਅਤੇ ਇੱਕ ਅਧਿਕਾਰਤ ਯੂਟਿਊਬ ਚੈਨਲ ‘ਹੈਲਥ ਮੀਡੀਆ ਪੰਜਾਬ’ ਲਾਂਚ ਕੀਤਾ ਗਿਆ ਹੈ, ਉਨ੍ਹਾਂ ਅੱਗੇ ਕਿਹਾ, “ਕੋਵਿਡ ਦੇ ਸਮੇਂ ਨੇ ਸਾਨੂੰ ਸਿਖਾਇਆ ਹੈ ਕਿ ਸਿਹਤ ਸਿੱਖਿਆ ਅਤੇ ਜਾਗਰੂਕਤਾ ਨਾਲ਼ ਕਿਸੇ ਵੀ ਮੁਸ਼ਕਲ ਸਥਿਤੀ ‘ਤੇ ਕਾਬੂ ਪਾਇਆ ਜਾ ਸਕਦਾ ਹੈ ਜਿਸ ਤਹਿਤ ਰਾਜ ਦੇ ਸਿਹਤ ਵਿਭਾਗ ਨੇ ਇਹ ਦੋ ਪਹਿਲਕਦਮੀਆਂ ਕੀਤੀਆਂ ਹਨ।

ਉਨ੍ਹਾਂ ਕਿਹਾ“ਸਾਡਾ ਮੁੱਖ ਉਦੇਸ਼ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਰਾਜ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ, ਸਾਡੇ ਸਿਹਤ ਮਾਹਿਰ ਵੀ ਇਨ੍ਹਾਂ ਮਾਧਿਅਮਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਬਿਮਾਰੀਆਂ ਦੇ ਲੱਛਣਾਂ,ਇਲਾਜ ਅਤੇ ਰੋਕਥਾਮ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ”।
ਡਾ: ਸਿੰਗਲਾ ਨੇ ਜ਼ੋਰ ਦੇ ਕੇ ਕਿਹਾ, “ਮੈਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਵੀ ਇਨਾਂ ਮਾਧਿਅਮਾਂ ਰਾਹੀਂ ਪੰਜਾਬ ਵਾਸੀਆਂ ਨਾਲ ਗੱਲਬਾਤ ਕਰਾਂਗਾ ਅਤੇ ਸਰਕਾਰੀ ਸਿਹਤ ਸਹੂਲਤਾਂ ਵਿੱਚ ਸੁਧਾਰਾਂ ਅਤੇ ਤਬਦੀਲੀਆਂ ਬਾਰੇ ਵੀ ਜਾਣੂ ਕਰਾਵਾਂਗਾ”। “ਮੈਨੂੰ ਬਹੁਤ ਉਮੀਦ ਹੈ ਕਿ ਲੋਕ ਸਾਡੇ ਯੂਟਿਊਬ ਚੈਨਲ ਰਾਹੀਂ ਸਾਡੇ ਨਾਲ ਜੁੜਨਗੇ”।

ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੈਗਜ਼ੀਨ ਪੰਜਾਬੀ ਭਾਸ਼ਾ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਈ-ਮੈਗਜ਼ੀਨ ਦੇ ਰੂਪ ਵਿੱਚ ਵੀ ਉਪਲਬਧ ਹੋਵੇਗਾ, ਇਸੇ ਤਰ੍ਹਾਂ ਜਾਗਰੂਕਤਾ ਦੇ ਨਾਲ-ਨਾਲ ਵਿਭਾਗੀ ਗਤੀਵਿਧੀਆਂ ਅਤੇ ਜਾਣਕਾਰੀ ਭਰਪੂਰ ਵੀਡੀਓ ਵੀ ਯੂ-ਟਿਊਬ ਚੈਨਲ ‘ਤੇ ਪ੍ਰਸਾਰਿਤ ਕਰਕੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਰੋਕਥਾਮ ਅਤੇ ਪ੍ਰਮੋਟਿਵ ਸਿਹਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਾ ਸਿਰਫ਼ ਇਲਾਜ ਦੇ ਪੱਖ ‘ਤੇ ਕੰਮ ਕਰਦਾ ਹੈ ਬਲਕਿ ਇਹ ਯਕੀਨੀ ਬਣਾਉਣ ਲਈ ਵੀ ਯਤਨ ਕਰਦਾ ਹੈ ਕਿ ਪੰਜਾਬ ਦੇ ਲੋਕ ਬਿਮਾਰ ਹੀ ਨਾ ਹੋਣ ਅਤੇ ਬਿਮਾਰੀਆਂ ਦਾ ਬੋਝ ਵੀ ਘੱਟ ਹੋਵੇ।

ਪੰਜਾਬ ਦੇ ਸਿਹਤ ਵਿਭਾਗ ਕੋਲ ਐਮ.ਈ.ਐਮ. (ਜਨ ਸਿੱਖਿਆ ਅਤੇ ਮੀਡੀਆ) ਵਿੰਗ ਦੇ ਰੂਪ ਵਿੱਚ ਇੱਕ ਸਥਾਪਿਤ ਪ੍ਰਣਾਲੀ ਹੈ, ਜੋ ਸੂਬਾ ਪੱਧਰ ਤੋਂ ਲੈਕੇ ਬਲਾਕ ਪੱਧਰ ਤੱਕ ਕਾਰਜਸ਼ੀਲ ਹੈ ਅਤੇ ਜੋ ਕਿ ਵੱਖ-ਵੱਖ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਅਤੇ ਬੀ.ਸੀ.ਸੀ. (ਵਿਵਹਾਰ ਵਿੱਚ ਤਬਦੀਲੀ ਲਈ ਸੰਚਾਰ) ਅਧੀਨ ਵਿਸਤਾਰ ਸਿੱਖਿਆ ਦੀਆਂ ਤਕਨੀਕਾਂ ਦੀ ਵਰਤੋਂ ਕਰਕੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵੀ ਬਿਮਾਰੀਆਂ ਦੀ ਰੋਕਥਾਮ ਵਾਲੇ ਪਾਸੇ ਕੰਮ ਕਰਦਾ ਹੈ। ਇਸ ਵਿੰਗ ਦੇ ਕਰਮਚਾਰੀ ਆਸ਼ਾ ਵਰਕਰਾਂ ਅਤੇ ਵਿਭਾਗ ਦੇ ਹੋਰ ਪੈਰਾਮੈਡੀਕਲ ਸਟਾਫ ਦੀ ਸਿਖਲਾਈ ਲਈ ਮਾਸਟਰ ਟ੍ਰੇਨਰ ਵਜੋਂ ਵੀ ਕੰਮ ਕਰਦੇ ਹਨ।
ਡਾ: ਸਿੰਗਲਾ ਨੇ ਕਿਹਾ, “ਇਹ ਸਮੇਂ ਦੀ ਲੋੜ ਹੈ ਕਿ ਸਾਨੂੰ ਆਪਣੇ ਐਮ.ਈ.ਐਮ ਵਿੰਗ ਨੂੰ ਮਜ਼ਬੂਤ ​​ਕਰਨਾ ਪਏਗਾ, ਇਸ ਲਈ ਅਸੀਂ ਆਪਣੇ ਕਰਮਚਾਰੀਆਂ ਨੂੰ ਨਵੀਨਤਮ ਤਕਨਾਲੋਜੀ ਅਤੇ ਯੰਤਰ ਪ੍ਰਦਾਨ ਕਰਾਂਗੇ ਤਾਂ ਜੋ ਉਹ ਲੋਕਾਂ ਤੱਕ ਪਹੁੰਚ ਸਕਣ ਅਤੇ ਬਿਹਤਰ ਤਰੀਕੇ ਨਾਲ ਜਾਣਕਾਰੀ ਦਾ ਪ੍ਰਸਾਰ ਕਰ ਸਕਣ ਅਤੇ ਸਰਕਾਰ ਦੇ ਤੰਦਰੁਸਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਯੋਗ ਹੋ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...