October 6, 2026, 6:21 am
----------- Advertisement -----------
HomeNewsLatest Newsਸਿਹਤ ਮੰਤਰੀ ਡਾ. ਸਿੰਗਲਾ ਵੱਲੋਂ ਸਿਵਲ ਸਰਜਨਾਂ ਨੂੰ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਦੀ...

ਸਿਹਤ ਮੰਤਰੀ ਡਾ. ਸਿੰਗਲਾ ਵੱਲੋਂ ਸਿਵਲ ਸਰਜਨਾਂ ਨੂੰ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 20 ਅਪ੍ਰੈਲ : – ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ ਹਦਾਇਤ ਕੀਤੀ ਕਿ ਜਦੋਂ ਤੱਕ ਨਵੀਂ ਭਰਤੀ ਨਹੀਂ ਹੋ ਜਾਂਦੀ ਉਦੋਂ ਤੱਕ ਸੂਬੇ ਦੇ ਲੋਕਾਂ ਨੂੰ ਸੁਚਾਰੂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਹਿੱਤ ਜ਼ਿਲ੍ਹਿਆਂ ਵਿੱਚ ਤਾਇਨਾਤ ਅਮਲੇ ਦੀ ਜ਼ਰੂਰਤ ਅਨੁਸਾਰ ਰੈਸ਼ਨਲਾਈਜੇਸ਼ਨ ਕਰ ਲਈ ਜਾਵੇ।

ਅੱਜ ਇੱਥੇ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਸੈਕਟਰ-34 ਏ ਚੰਡੀਗੜ੍ਹ ਦੇ ਕਮੇਟੀ ਰੂਮ ਵਿੱਚ ਪੰਜਾਬ ਰਾਜ ਦੇ ਸਮੂਹ ਸਿਵਲ ਸਰਜਨਾਂ ਨਾਲ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਉਹਨਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਮਰੀਜ ਜਾਂ ਉਸ ਦੇ ਰਿਸ਼ਤੇਦਾਰ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਸਿੰਗਲਾ ਨੇ ਇਸ ਮੌਕੇ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਸਬੰਧੀ ਸੂਚੀ ਹੈੱਡ ਕੁਆਰਟਰ ਕੋਲ ਭੇਜਣ ਤਾਂ ਜੋ ਲੋਕਾਂ ਨੂੰ ਸਰਕਾਰੀ ਡਿਸਪੈਂਸਰੀਆਂ ਰਾਹੀਂ ਸਾਰੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਸਕਣ।

ਉਹਨਾਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਣੇਪੇ ਨੂੰ ਹੋਰ ਵਧਾਉਣ ਲਈ ਯਤਨ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਗਰਭਵਤੀ ਮਾਵਾਂ ਦੀ ਐਂਟੀਨੇਟਲ ਚੈਕ ਅੱਪ ਰਜਿਸ਼ਟਰੇਸ਼ਨ ਵਧਾਈ ਜਾਵੇ ਅਤੇ ਹਰ ਇੱਕ ਉੱਚ ਜੋਖਿਮ ਵਾਲੀਆਂ ਮਾਵਾਂ ਦਾ ਵਿਸ਼ੇਸ਼ ਧਿਆਨ ਰੱਖ ਕੇ ਉਸਦਾ ਸੁਰੱਖਿਅਤ ਜਣੇਪਾ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ।

ਡਾ. ਸਿੰਗਲਾ ਨੇ ਰੈਫਰਲ ਸਿਸਟਮ ਵਿੱਚ ਸੁਧਾਰ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਜੇਕਰ ਜ਼ਰੂਰੀ ਹੋਵੇ ਤਾਂ ਹੀ ਮਰੀਜ਼ ਨੂੰ ਰੈਫਰ ਕੀਤਾ ਜਾਵੇ ਅਤੇ ਆਕਸੀਜਨ ਪਲਾਟਾਂ ਦੀ ਸਾਂਭ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

ਸਿਹਤ ਮੰਤਰੀ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਸਾਂਭ ਸੰਭਾਲ ਅਤੇ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ‘ਤੇ ਜ਼ੋਰ ਦਿੰਦਿਆਂ ਸਿਹਤ ਸੰਸਥਾਵਾਂ ਦੀ ਕਾਰਜ਼ਗੁਜਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਹੁਕਮ ਦਿੱਤੇ।
ਉਨ੍ਹਾਂ ਨੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦਾ ਸਮੇਂ ਸਮੇਂ ‘ਤੇ ਦੌਰਾ ਕਰਨ ਅਤੇ ਦੌਰੇ ਦੌਰਾਨ ਪਾਈਆਂ ਘਾਟਾ ਨੂੰ ਦੂਰ ਕਰਨ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ੍ਰੀ ਅਜੋਏ ਸ਼ਰਮਾ, ਆਈ.ਏ.ਐਸ, ਮਿਸ਼ਨ ਡਾਇਰੈਕਟਰ ਐਨ.ਐਚ.ਐਮ ਪੰਜਾਬ ਸ਼੍ਰੀ ਕੁਮਾਰ ਰਾਹੁਲ, ਮੈਨੇਜਿੰਗ ਡਾਇਰੈਕਟਰ ਪੀ.ਐਚ.ਐਸ.ਸੀ ਭੁਪਿੰਦਰ ਸਿੰਘ, ਸੰਯੁਕਤ ਸਕੱਤਰ ਅਮਨਦੀਪ ਕੌਰ ਬਰਾੜ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ: ਗੁਰਿੰਦਰ ਬੀਰ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ(ਪ.ਭ) ਪੰਜਾਬ, ਡਾ ਓਮ ਪ੍ਰਕਾਸ ਗੋਜਰਾ, ਡਾਇਰੈਕਟਰ ਐਨ.ਐਚ.ਐਮ ਡਾ: ਅਰੀਤ ਕੌਰ, ਡਾਇਰੈਕਟਰ ਪੀ.ਐਚ.ਐਸ.ਸੀ ਡਾ: ਰਮਨ ਸ਼ਰਮਾ, ਸੰਯੁਕਤ ਡਾਇਰੈਕਟਰ ਹੋਮੀਓਪੈਥੀ ਡਾ: ਬਲਿਹਾਰ ਸਿੰਘ ਅਤੇ ਸਮੂਹ ਡਿਪਟੀ ਡਾਇਰੈਕਟਰ ਸਹਿਬਾਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...