October 27, 2026, 12:17 am
----------- Advertisement -----------
HomeNewsLatest Newsਮਿਲਾਵਟਖੋਰੀ ਵਿਰੁੱਧ ਮੁਹਿੰਮ: ਸਿਹਤ ਟੀਮਾਂ ਵੱਲੋਂ ਮੁਹਾਲੀ ਅਤੇ ਪਟਿਆਲਾ ਜ਼ਿਲ੍ਹੇ ਵਿੱਚੋਂ 14...

ਮਿਲਾਵਟਖੋਰੀ ਵਿਰੁੱਧ ਮੁਹਿੰਮ: ਸਿਹਤ ਟੀਮਾਂ ਵੱਲੋਂ ਮੁਹਾਲੀ ਅਤੇ ਪਟਿਆਲਾ ਜ਼ਿਲ੍ਹੇ ਵਿੱਚੋਂ 14 ਕੁਇੰਟਲ ਮਿਲਾਵਟੀ ਪਨੀਰ ਜ਼ਬਤ

Published on

----------- Advertisement -----------

ਡਾ. ਵਿਜੈ ਸਿੰਗਲਾ ਵੱਲੋਂ ਮਿਲਾਵਟਖੋਰੀ ਵਿਰੁੱਧ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼

ਚੰਡੀਗੜ੍ਹ : – ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ 14 ਕੁਇੰਟਲ ਹੋਰ ਮਿਲਾਵਟੀ ਭੋਜਨ ਪਦਾਰਥ ਜ਼ਬਤ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ 7 ਕੁਇੰਟਲ 80 ਕਿਲੋ ਨਕਲੀ ਪਨੀਰ ਜ਼ਬਤ ਕਰਨ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਕਸਬੇ ਵਿੱਚ 6 ਕੁਇੰਟਲ 20 ਕਿਲੋ ਪਨੀਰ ਜ਼ਬਤ ਕੀਤਾ ਹੈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਅੰਤਰ-ਜ਼ਿਲ੍ਹਾ ਟੀਮਾਂ ਨੇ ਵੀ ਦੋ ਦਿਨਾਂ ਵਿੱਚ 13 ਜ਼ਿਲ੍ਹਿਆਂ ਵਿੱਚ ਦੁੱਧ, ਪਨੀਰ, ਖੋਆ, ਪਾਊਡਰ ਵਾਲੇ ਦੁੱਧ, ਘਿਓ ਅਤੇ ਹੋਰ ਖੁਰਾਕੀ ਵਸਤਾਂ ਦੇ 110 ਸੈਂਪਲ ਲਏ ਹਨ, ਜਿਨ੍ਹਾਂ ਨੂੰ ਜਾਂਚ ਲਈ ਸਟੇਟ ਫੂਡ ਲੈਬ ਵਿੱਚ ਭੇਜਿਆ ਜਾ ਰਿਹਾ ਹੈ।

ਸਿਹਤ ਮੰਤਰੀ ਨੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਮਿਲਾਵਟੀ ਜਾਂ ਨਕਲੀ ਭੋਜਨ ਪਦਾਰਥ ਵੇਚ ਕੇ ਸੂਬੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟਖੋਰੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੈ । ਡਾ. ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਅਜਿਹੀਆਂ ਕਾਰਵਾਈਆਂ ਇਸੇ ਵਚਨਬੱਧਤਾ ਦਾ ਹਿੱਸਾ ਹਨ।

ਹੋਰ ਜਾਣਕਾਰੀ ਦਿੰਦਿਆਂ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਘਟੀਆ ਦਰਜੇ ਦੇ ਪਨੀਰ ਦੀ ਸਪਲਾਈ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਇੱਕ ਸੂਚਨਾ ਦੇ ਆਧਾਰ ਤੇ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਮੁਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਸਵੇਰੇ 4 ਵਜੇ ਨਾਕੇ ਲਾਏ। ਨਾਕੇ ਦੌਰਾਨ ਬਾਹਰਲੇ ਜਿਲ੍ਹੇ ਤੋਂ ਪਨੀਰ ਸਪਲਾਈ ਕਰਨ ਆਈ ਗੱਡੀ ਵਿੱਚੋਂ ਪਨੀਰ ਦਾ ਸੈਂਪਲ ਭਰਨ ਉਪਰੰਤ 7 ਕੁਇੰਟਲ 80 ਕਿਲੋ ਦਾ ਸਟਾਕ ਜ਼ਬਤ ਕੀਤਾ ਗਿਆ। ਟੀਮ ਨੇ ਪਨੀਰ ਬਣਾਉਣ ਵਾਲੀ ਇਕਾਈਤੇ ਵੀ ਛਾਪਾ ਮਾਰਿਆ ਜੋ ਪਨੀਰ ਦੀ ਸਪਲਾਈ ਕਰਨ ਚ ਸ਼ਾਮਲ ਸੀ। ਇਸ ਤੋਂ ਇਲਾਵਾ ਟੀਮ ਵੱਲੋਂ ਜ਼ਿਲ੍ਹਾ ਮੁਹਾਲੀ ਵਿਖੇ ਵੱਖ ਵੱਖ ਕਾਰਖਾਨਿਆਂ ਤੋਂ ਦੁੱਧ ਤੋਂ ਬਣੇ ਉਤਪਾਦਾਂ ਅਤੇ ਰੰਗਦਾਰ ਮਿਠਾਈਆਂ ਦੇ 8 ਹੋਰ ਸੈਂਪਲ ਭਰੇ ਗਏ। ਡਾ. ਸਿੰਗਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤਤੇ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਗਲੇ ਦਿਨਾਂ `ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਘਟੀਆ ਦਰਜੇ ਦੀਆਂ ਅਤੇ ਮਿਲਾਵਟੀ ਖੁਰਾਕੀ ਵਸਤਾਂ ਦੀ ਵਿਕਰੀ ਦਾ ਪਤਾ ਚਲਦਾ ਹੈ ਤਾਂ ਉਹ ਸੂਬਾ ਸਰਕਾਰ ਵੱਲੋਂ ਜਾਰੀ ਸ਼ਿਕਾਇਤ ਨਿਵਾਰਣ ਨੰਬਰ `ਤੇ ਤੁਰੰਤ ਜਾਣਕਾਰੀ ਦੇਣ। ਸਿਹਤ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਰੋਕਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਦੁੱਧ ਵੇਚਣ ਵਾਲਿਆਂ ਜਾਂ ਡੇਅਰੀ ਉਤਪਾਦਾਂ ਦੇ ਵਪਾਰੀਆਂ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...