October 14, 2026, 5:24 pm
----------- Advertisement -----------
HomeNewsLatest Newsਇਸ ਵਾਰ ਫਰਵਰੀ 'ਚ ਹੀ ਇੰਨੀ ਗਰਮੀ ਕਿਉਂ? ਮੌਸਮ ਵਿਭਾਗ ਨੇ ਦੱਸਿਆ...

ਇਸ ਵਾਰ ਫਰਵਰੀ ‘ਚ ਹੀ ਇੰਨੀ ਗਰਮੀ ਕਿਉਂ? ਮੌਸਮ ਵਿਭਾਗ ਨੇ ਦੱਸਿਆ ਅਸਲ ਕਾਰਨ

Published on

----------- Advertisement -----------

ਇਸ ਸਮੇਂ ਫਰਵਰੀ ਦਾ ਮਹੀਨਾ ਚੱਲ ਰਿਹਾ ਹੈ ਅਤੇ ਦੇਸ਼ ਦੇ ਕਈ ਰਾਜਾਂ ਵਿੱਚ ਰਿਕਾਰਡ ਤੋੜ ਗਰਮੀ ਸ਼ੁਰੂ ਹੋ ਗਈ ਹੈ। ਫਰਵਰੀ ਦੇ ਮਹੀਨੇ ‘ਚ ਲੋਕ ਅਕਸਰ ਠੰਡ ਮਹਿਸੂਸ ਕਰਦੇ ਸਨ ਪਰ ਇਸ ਵਾਰ ਮੌਸਮ ਨੇ ਵੱਖਰਾ ਰੂਪ ਦਿਖਾਇਆ ਹੈ ਅਤੇ ਅਜੀਬ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਮੁਤਾਬਕ ਤਾਪਮਾਨ ਵਧਣ ਦੇ ਕਈ ਕਾਰਨ ਹੋ ਸਕਦੇ ਹਨ।
ਮੌਸਮ ਵਿਭਾਗ ਨੇ ਦੱਸਿਆ ਕਿ ਸਾਫ ਆਸਮਾਨ, ਹਵਾ ਦੀ ਰਫ਼ਤਾਰ ਅਤੇ ਦੱਖਣ-ਪੂਰਬ ਵੱਲ ਹਵਾ ਦੀ ਦਿਸ਼ਾ ਬਦਲਣਾ ਤਾਪਮਾਨ ਵਧਣ ਦੇ ਕਾਰਨ ਹੋ ਸਕਦੇ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਨਾ ਹੋਣ ਕਾਰਨ ਵੀ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਇਸ ਦੇ ਨੇੜਲੇ ਇਲਾਕਿਆਂ ਨੂੰ ਅੱਜ (22 ਫਰਵਰੀ) ਸਵੇਰੇ ਸੰਘਣੀ ਧੁੰਦ ਦੇਖੀ ਗਈ ਜੋ ਕਿ ਇਸ ਮਹੀਨੇ ਵਿੱਚ ਅਸਾਧਾਰਨ ਹੈ। ਇਸ ਕਾਰਨ ਘੱਟੋ-ਘੱਟ ਤਾਪਮਾਨ ‘ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਦਿੱਲੀ ‘ਚ ਘੱਟੋ-ਘੱਟ ਤਾਪਮਾਨ 14.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਵੱਧ ਹੈ। ਬੀਤੇ ਦਿਨ (ਮੰਗਲਵਾਰ) ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਸੱਤ ਡਿਗਰੀ ਵੱਧ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...