ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਹਰ ਦਿਨ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਮਿਜ਼ੋਰਮ, ਝਾਰਖੰਡ ਅਤੇ ਉੜੀਸਾ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਇੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਉੱਤਰ-ਪੂਰਬੀ ਅਤੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਵੀ ਮੀਂਹ ਪਵੇਗਾ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਪੂਰਬੀ ਅਤੇ ਉੱਤਰ-ਪੂਰਬੀ ਖੇਤਰਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਹ ਵੀ ਕਿਹਾ ਗਿਆ ਹੈ ਕਿ 2-3 ਅਗਸਤ ਦੇ ਦਰਮਿਆਨ ਉੱਤਰੀ ਪੱਛਮੀ ਭਾਰਤ ਵਿੱਚ ਬਾਰਸ਼ ਵਿੱਚ ਵਾਧਾ ਹੋਵੇਗਾ।
ਇਸ ਤੋਂ ਇਲਾਵਾ 30 ਜੁਲਾਈ ਤੋਂ 3 ਅਗਸਤ ਤੱਕ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ‘ਚ ਮੀਂਹ ਅਤੇ ਹੜ੍ਹਾਂ ਕਾਰਨ ਹੋਣ ਵਾਲਾ ਨੁਕਸਾਨ ਵਧ ਕੇ 8882 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਸਟੇਟ ਡਿਜ਼ਾਸਟਰ ਮੈਨੇਜਮੈਂਟ ਦੀ ਰਿਪੋਰਟ ਮੁਤਾਬਕ ਪਿਛਲੇ 7 ਸਾਲਾਂ ‘ਚ ਇਹ ਸਭ ਤੋਂ ਜ਼ਿਆਦਾ ਨੁਕਸਾਨ ਹੈ। ਪੰਜਾਬ ਵਿੱਚ ਪੌਂਗ, ਭਾਖੜਾ ਅਤੇ ਰਣਜੀਤ ਸਾਗਰ ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਫਿਰੋਜ਼ਪੁਰ ਦੇ 5 ਪਿੰਡਾਂ ਦੇ ਲੋਕ ਅਜੇ ਵੀ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ।
----------- Advertisement -----------
ਅਗਲੇ 4 ਦਿਨ ਇਨ੍ਹਾਂ ਸੂਬਿਆਂ ਵਿੱਚ ਹੋਵੇਗੀ ਭਾਰੀ ਬਾਰਿਸ਼, IMD ਨੇ ਜਾਰੀ ਕੀਤਾ ਅਲਰਟ
Published on
----------- Advertisement -----------
----------- Advertisement -----------