ਹੈਲੀਕਾਪਟਰ ਹਾਦਸੇ ’ਚ ਮਾਰੇ ਗਏ ਰੱਖਿਆ ਕਰਮੀਆਂ ਦੇ ਪਰਿਵਾਰਾਂ ਨੂੰ ਸ਼ੁੱਕਰਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਨਿੱਜੀ ਚਿੱਠੀ ਲਿਖ ਕੇ ਆਪਣੀ ਹਮਦਰਦੀ ਪ੍ਰਗਟ ਕੀਤੀ। ਸੂਬਾ ਸਰਕਾਰ ਨੇ ਸ਼ਹੀਦ ਹੋਏ ਕਰਮੀਆਂ ਦੇ ਪਰਿਵਾਰਾਂ ਨੂੰ ਵੱਖ-ਵੱਖ ਚਿੱਠੀਆਂ ਲਿਖੀਆਂ। ਨਿੱਜੀ ਚਿੱਠੀ ਲਿਖ ਉਹਨਾਂ ਨੇ ਰੱਖਿਆ ਕਰਮੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ
ਕਿਹਾ ਕਿ ਸਾਰੇ ਲੋਕ ਉਨ੍ਹਾਂ ਨਾਲ ਹਨ ਅਤੇ ਉਹ ਹੌਸਲਾ ਰੱਖਣ। ਇਸ ’ਚ ਕਿਹਾ ਕਿ ਇਸ ਮੁਸ਼ਕਲ ਸਮੇਂ ਸਾਰੇ ਉਨ੍ਹਾਂ ਨਾਲ ਹਨ। ਉਨ੍ਹਾਂ ਕਿਹਾ ਕਿ ਇਹ ਨੁਕਸਾਨ ਪੂਰਾ ਹੋਣ ਵਾਲਾ ਨਹੀਂ ਹੈ ਅਤੇ ਈਸ਼ਵਰ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਤੋਂ ਉਭਰਨ ਦੀ ਤਾਕਤ ਦੇਵੇ।
ਮੁੱਖ ਮੰਤਰੀ ਨੇ ਹਾਦਸੇ ਦਾ ਸ਼ਿਕਾਰ ਹੋਏ ਰੱਖਿਆ ਕਰਮੀਆਂ ਦੇ ਪਰਿਵਾਰਾਂ ਨੂੰ ਵਿਅਕਤੀਗਤ ਰੂਪ ਨਾਲ ਅੱਜ ਚਿੱਠੀ ਲਿਖ ਕੇ ਆਪਣੀ ਹਮਦਰਦੀ ਅਤੇ ਖੇਦ ਪ੍ਰਗਟ ਕੀਤਾ।’’ ਜਿਕਰ ਯੋਗ ਹੈ ਕਿ ਕੁਨੂੰਰ ’ਚ ਬੁੱਧਵਾਰ ਨੂੰ ਐੱਮ.ਆਈ.17ਵੀ5 ਹੈਲੀਕਾਪਟਰ ਦੇ ਹਾਦਸੇ ਦਾ ਸ਼ਿਕਾਰ ਹੋਣ ਨਾਲ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ 11 ਹੋਰ ਰੱਖਿਆ ਕਰਮੀਆਂ ਦੀ ਮੌਤ ਹੋ ਗਈ।
ਹੈਲੀਕਾਪਟਰ ’ਚ ਚੀਫ਼ ਆਫ਼ ਡਿਫੈਂਸ ਸਟਾਫ਼ (ਸੀ. ਡੀ. ਐੱਸ.) ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਝੁਲਸੇ 3 ਜਵਾਨਾਂ ਦਾ ਰੈਸਕਿਊ ਕੀਤਾ ਗਿਆ ਅਤੇ ਉਨ੍ਹਾਂ ਨੂੰ ਵੇਲਿੰਗਟਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। 11 ਲੋਕਾਂ ਦੀਆ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਜਿਨ੍ਹਾਂ ਦਾ ਵੀਰਵਾਰ ਨੂੰ ਸਸਕਾਰ ਕੀਤਾ ਗਿਆ।