September 20, 2026, 4:18 pm
----------- Advertisement -----------
HomeNewsLatest News'ਹਿਜਾਬ' ਔਰਤਾਂ ਨੂੰ ਸੈਕਸ ਆਬਜੈਕਟ ਬਣਾ ਦਿੰਦਾ ਹੈ : ਤਸਲੀਮਾ ਨਸਰੀਨ

‘ਹਿਜਾਬ’ ਔਰਤਾਂ ਨੂੰ ਸੈਕਸ ਆਬਜੈਕਟ ਬਣਾ ਦਿੰਦਾ ਹੈ : ਤਸਲੀਮਾ ਨਸਰੀਨ

Published on

----------- Advertisement -----------

ਨਵੀਂ ਦਿੱਲੀ : – ਕਰਨਾਟਕ ਤੋਂ ਪੈਦਾ ਹੋਏ ‘ਹਿਜਾਬ’ ਵਿਵਾਦ ਦੀ ਚਰਚਾ ਦੇਸ਼ ਦੇ ਨਾਲ-ਨਾਲ ਦੁਨੀਆ ਭਰ ਵਿੱਚ ਵੀ ਹੋ ਰਹੀ ਹੈ। ਇਸ ਪੂਰੇ ਵਿਵਾਦ ਨੂੰ ਲੈ ਕੇ ਲੋਕਾਂ ਦੀ ਵੱਖੋ-ਵੱਖ ਰਾਏ ਹੈ। ਇਸੇ ਕੜੀ ‘ਚ ਹੁਣ ਮਸ਼ਹੂਰ ਲੇਖਿਕਾ ਤਸਲੀਮਾ ਨਸਰੀਨ ਨੇ ਵੀ ਆਪਣੀ ਰਾਏ ਜ਼ਾਹਰ ਕੀਤੀ ਹੈ। ਤਸਲੀਮਾ ਔਰਤਾਂ ਦੇ ਮੁੱਦਿਆਂ ‘ਤੇ ਆਪਣੀ ਸਪੱਸ਼ਟ ਰਾਏ ਲਈ ਜਾਣੀ ਜਾਂਦੀ ਹੈ। ਤਸਲੀਮਾ ਦਾ ਕਹਿਣਾ ਹੈ ਕਿ ‘ਹਿਜਾਬ’ ਇੱਕ ਅਜਿਹਾ ਕੱਪੜਾ ਹੈ ਜੋ ਔਰਤਾਂ ਨੂੰ ਸੈਕਸ ਆਬਜੈਕਟ ਬਣਾਉਂਦਾ ਹੈ। ਇਸ ਦੇ ਨਾਲ ਹੀ ਤਸਲੀਮਾ ਨੇ ਯੂਨੀਫਾਰਮ ਸਿਵਲ ਕੋਡ ਦੀ ਵੀ ਵਕਾਲਤ ਕੀਤੀ।
ਅੰਗਰੇਜ਼ੀ ਵੈੱਬਸਾਈਟ Firstpost.com ਨੂੰ ਦਿੱਤੇ ਇੰਟਰਵਿਊ ‘ਚ ਤਸਲੀਮਾ ਨਸਰੀਨ ਨੇ ਕਿਹਾ, ”ਮੇਰਾ ਮੰਨਣਾ ਹੈ ਕਿ ਧਰਮ ਨਿਰਪੱਖ ਦੇਸ਼ ‘ਚ ਸਿੱਖਿਆ ਸੰਸਥਾਨ ਨੂੰ ਆਪਣੇ ਵਿਦਿਆਰਥੀਆਂ ਲਈ ਧਰਮ ਨਿਰਪੱਖ ਡਰੈੱਸ ਕੋਡ ਨੂੰ ਲਾਜ਼ਮੀ ਬਣਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ ਕਿ ਸਕੂਲ ਅਤੇ ਕਾਲਜ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਪਛਾਣ ਘਰ ਵਿੱਚ ਰੱਖਣ ਲਈ ਕਹਿੰਦੇ ਹਨ। ਸਕੂਲਾਂ ਵਿੱਚ ਧਾਰਮਿਕ ਕੱਟੜਤਾ, ਕੱਟੜਵਾਦ ਅਤੇ ਅੰਧਵਿਸ਼ਵਾਸ ਲਈ ਕੋਈ ਥਾਂ ਨਹੀਂ ਹੋ ਸਕਦੀ। ਸਕੂਲਾਂ ਵਿੱਚ ਵਿਅਕਤੀਗਤ ਆਜ਼ਾਦੀ, ਲਿੰਗ ਸਮਾਨਤਾ, ਉਦਾਰਵਾਦ, ਮਾਨਵਵਾਦ ਅਤੇ ਵਿਗਿਆਨਕ ਸਿਧਾਂਤ ਪੜ੍ਹਾਏ ਜਾਣੇ ਚਾਹੀਦੇ ਹਨ।
ਤਸਲੀਮਾ ਨੇ ‘ਹਿਜਾਬ’ ਵਿਵਾਦ ‘ਤੇ ਸਪੱਸ਼ਟ ਕਿਹਾ ਕਿ ਹਿਜਾਬ, ਨਕਾਬ ਅਤੇ ਬੁਰਕੇ ਦਾ ਇੱਕੋ ਇੱਕ ਮਕਸਦ ਔਰਤਾਂ ਨੂੰ ਸੈਕਸ ਆਬਜੈਕਟ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਔਰਤਾਂ ਨੂੰ ਉਨ੍ਹਾਂ ਮਰਦਾਂ ਤੋਂ ਛੁਪਾਉਣ ਦੀ ਲੋੜ ਹੁੰਦੀ ਹੈ ਜੋ ਉਨ੍ਹਾਂ ਨੂੰ ਦੇਖ ਕੇ ਲਾਰ ਸਿੱਟਦੇ ਹਨ। ਤਸਲੀਮਾ ਨੇ ਕਿਹਾ ਕਿ ਇਹ ਬਹੁਤ ਹੀ ਅਪਮਾਨਜਨਕ ਹੈ। ਇਸ ਪ੍ਰਥਾ ਨੂੰ ਜਲਦੀ ਤੋਂ ਜਲਦੀ ਬੰਦ ਕੀਤਾ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...