September 21, 2026, 6:18 pm
----------- Advertisement -----------
HomeNewsBreaking Newsਹਿਮਾਚਲ 'ਚ ਹਿੰਦੁਸਤਾਨ-ਤਿੱਬਤ NH ਤਿੰਨ ਦਿਨਾਂ ਤੋਂ ਬੰਦ; ਜਨਜੀਵਨ ਬੁਰੀ ਤਰਾਂ ਪ੍ਰਭਾਵਿਤ

ਹਿਮਾਚਲ ‘ਚ ਹਿੰਦੁਸਤਾਨ-ਤਿੱਬਤ NH ਤਿੰਨ ਦਿਨਾਂ ਤੋਂ ਬੰਦ; ਜਨਜੀਵਨ ਬੁਰੀ ਤਰਾਂ ਪ੍ਰਭਾਵਿਤ

Published on

----------- Advertisement -----------

ਹਿਮਾਚਲ ਦੇ ਕਿਨੌਰ ‘ਚ ਜ਼ਮੀਨ ਖਿਸਕਣ ਕਾਰਨ ਹਿੰਦੁਸਤਾਨ-ਤਿੱਬਤ ਸਰਹੱਦ ਨੂੰ ਜੋੜਨ ਵਾਲਾ ਨੈਸ਼ਨਲ ਹਾਈਵੇ-5 ਪਿਛਲੇ 3 ਦਿਨਾਂ ਤੋਂ ਬੰਦ ਹੈ। ਅਗਲੇ 2 ਦਿਨਾਂ ਵੀ ਸੜਕ ਬਹਾਲ ਹੋਣ ਦੀ ਉਮੀਦ ਘੱਟ ਹੈ। ਇਸ ਕਾਰਨ ਸਮੁੱਚਾ ਕਿਨੌਰ ਜ਼ਿਲ੍ਹਾ ਦੇਸ਼ ਅਤੇ ਦੁਨੀਆ ਦੇ ਬਾਕੀ ਹਿੱਸਿਆਂ ਨਾਲੋਂ ਕੱਟਿਆ ਹੋਇਆ ਹੈ। ਕਿਨੌਰ ਜ਼ਿਲ੍ਹੇ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਦੱਸੇ ਅਜ ਰਿਹਾ ਹੈ ਕਿ ਬਾਗਬਾਨਾਂ ਦੇ ਸੇਬਾਂ ਦੇ ਹਜ਼ਾਰਾਂ ਬਕਸੇ ਸੜਕ ਕਿਨਾਰੇ ਖੜ੍ਹੇ ਟਰੱਕਾਂ, ਟੱਪਰੀ ਮੰਡੀ ਅਤੇ ਬਾਗਬਾਨਾਂ ਦੇ ਗੋਦਾਮਾਂ ਵਿੱਚ ਫਸੇ ਹੋਏ ਹਨ। ਇਸ ਕਾਰਨ ਖਾਸ ਕਰਕੇ ਟਰੱਕਾਂ ਅਤੇ ਡੱਬਿਆਂ ਵਿੱਚ ਭਰੇ ਸੇਬ ਸੜਨ ਦਾ ਖ਼ਤਰਾ ਬਣਿਆ ਹੋਇਆ ਹੈ। ਤਿੰਨ ਦਿਨਾਂ ਤੋਂ ਕਿਨੌਰ ਜ਼ਿਲ੍ਹੇ ਵਿੱਚ ਰੋਜ਼ਾਨਾ ਵਰਤੋਂ ਦੀਆਂ ਖਾਣ-ਪੀਣ ਵਾਲੀਆਂ ਵਸਤਾਂ, ਦੁੱਧ, ਦਹੀਂ, ਰੋਟੀ, ਮੱਖਣ ਅਤੇ ਸਬਜ਼ੀਆਂ ਆਦਿ ਦੀ ਸਪਲਾਈ ਨਹੀਂ ਹੋ ਸਕੀ। ਈਂਧਨ ਦੀ ਸਪਲਾਈ ਨਾ ਹੋਣ ਕਾਰਨ ਹੁਣ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋਣ ਲੱਗੀ ਹੈ।
ਨਾਥਪਾ ‘ਚ NH-5 ਸ਼ੁੱਕਰਵਾਰ ਰਾਤ 3 ਵਜੇ ਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਹਾਲਾਂਕਿ ਇਸ ਤੋਂ ਦੋ ਦਿਨ ਪਹਿਲਾਂ ਪਹਾੜੀ ਤੋਂ ਵਾਰ-ਵਾਰ ਪੱਥਰ ਡਿੱਗ ਰਹੇ ਸਨ ਪਰ ਸ਼ੁੱਕਰਵਾਰ ਅੱਧੀ ਰਾਤ ਤੱਕ ਆਵਾਜਾਈ ਰੁਕ-ਰੁਕ ਕੇ ਜਾ ਰਹੀ ਸੀ। ਸ਼ੁੱਕਰਵਾਰ ਰਾਤ ਤੋਂ ਹੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ। ਬੀਤੇ ਕੱਲ੍ਹ ਵੀ ਹਾਈਵੇਅ ਦੇ ਦੋਵੇਂ ਪਾਸੇ 50 ਮੀਟਰ ਤੱਕ ਮਲਬਾ ਹਟਾਇਆ ਜਾ ਸਕਿਆ ਸੀ, ਜਦੋਂ ਕਿ 150 ਮੀਟਰ ਹਿੱਸੇ ‘ਤੇ ਅਜੇ ਵੀ ਵੱਡੀਆਂ ਚੱਟਾਨਾਂ ਮੌਜੂਦ ਹਨ। ਲੋਕ ਨਿਰਮਾਣ ਵਿਭਾਗ ਦਾ NH ਵਿੰਗ ਜੰਗੀ ਪੱਧਰ ‘ਤੇ ਸੜਕਾਂ ਦੀ ਮੁਰੰਮਤ ਵਿੱਚ ਲੱਗਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...