August 16, 2026, 3:07 am
----------- Advertisement -----------
HomeNewsLatest Newsਜੇਫ ਬੇਜੋਸ ਦੀ ਸੁਪਰ ਯਾਟ ਲਈ ਤੋੜਿਆ ਜਾਵੇਗਾ ਇਤਿਹਾਸਕ ਪੁਲ, ਲੋਕਾਂ ਵੱਲੋਂ...

ਜੇਫ ਬੇਜੋਸ ਦੀ ਸੁਪਰ ਯਾਟ ਲਈ ਤੋੜਿਆ ਜਾਵੇਗਾ ਇਤਿਹਾਸਕ ਪੁਲ, ਲੋਕਾਂ ਵੱਲੋਂ ਵਿਰੋਧ

Published on

----------- Advertisement -----------

ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਜੇਫ ਬੇਜੋਸ ਆਪਣੀ ਵਿਲੱਖਣ ਜੀਵਨ ਸ਼ੈਲੀ ਲਈ ਜਾਣੇ ਜਾਂਦੇ ਹਨ। ਦੁਨੀਆ ਦੀ ਦਿੱਗਜ ਈ-ਕਾਮਰਸ ਕੰਪਨੀ ਐਮਾਜ਼ਾਨ ਦੇ ਸੰਸਥਾਪਕ ਜੈਫ ਬੇਜੋਸ ਦੇ ਸੁਪਰ ਯਾਟ ਨੂੰ ਰਾਹ ਦੇਣ ਲਈ ਨੀਦਰਲੈਂਡ ਦੇ ਇਤਿਹਾਸਕ ਕੋਨਿੰਗਹਾਵਨ ਬ੍ਰਿਜ ਨੂੰ ਢਾਹ ਦਿੱਤਾ ਜਾਵੇਗਾ। ਹਾਲਾਂਕਿ ਪੁਲ ਨੂੰ ਅਸਥਾਈ ਤੌਰ ‘ਤੇ ਹੀ ਢਾਹਿਆ ਜਾਵੇਗਾ।
ਬੇਜੋਸ ਦੀ 3 ਹਜ਼ਾਰ 630 ਕਰੋੜ ਰੁਪਏ ਦੀ 40 ਮੀਟਰ ਉੱਚੀ ਯਾਟ ਪੁਲ ਦੇ ਹੇਠਾਂ ਤੋਂ ਨਹੀਂ ਲੰਘ ਸਕੇਗੀ। ਇਸ ਕਾਰਨ ਸਟੀਲ ਨਾਲ ਬਣੇ ਪੁਲ ਦੇ ਵਿਚਕਾਰਲੇ ਹਿੱਸੇ ਨੂੰ ਹਟਾ ਦਿੱਤਾ ਜਾਵੇਗਾ। ਰੋਟਰਡਮ ਦੇ ਮੇਅਰ ਨੇ ਦੱਸਿਆ – ਇਹ ਸਮੁੰਦਰ ਦਾ ਇੱਕੋ ਇੱਕ ਰਸਤਾ ਹੈ ਅਤੇ ਇਸ ਪੁਲ ਨੂੰ ਹਟਾਉਣ ਲਈ ਜੋ ਵੀ ਖਰਚਾ ਆਵੇਗਾ, ਬੇਜੋਸ ਇਸ ਦਾ ਭੁਗਤਾਨ ਵੀ ਕਰਨਗੇ। ਹਾਲਾਂਕਿ ਕਈ ਲੋਕ ਇਸ ਪੁਲ ਨੂੰ ਢਾਹੁਣ ਦਾ ਵਿਰੋਧ ਵੀ ਕਰ ਰਹੇ ਹਨ।
ਡੱਚ ਮੀਡੀਆ ਅਨੁਸਾਰ, ਨਗਰ ਨਿਗਮ ਨੇ ਕਿਹਾ ਹੈ ਕਿ ਬੇਜੋਸ ਦੀ ਕਿਸ਼ਤੀ ਨੂੰ ਰਸਤਾ ਦੇਣ ਲਈ ਜੋ ਨਿਰਮਾਣ ਕੀਤਾ ਜਾਵੇਗਾ, ਉਸ ਨਾਲ ਨਾ ਸਿਰਫ ਵਿੱਤੀ ਤੌਰ ‘ਤੇ ਲਾਭ ਹੋਵੇਗਾ, ਸਗੋਂ ਨਵੀਆਂ ਨੌਕਰੀਆਂ ਵੀ ਪੈਦਾ ਹੋਣਗੀਆਂ। ਯਾਟ ਦੇ ਲੰਘਣ ਤੋਂ ਬਾਅਦ ਪੁਲ ਨੂੰ ਪਹਿਲਾਂ ਵਾਂਗ ਹੀ ਬਣਾ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...