July 11, 2026, 4:27 pm
----------- Advertisement -----------
HomeNewsLatest Newsਟੀਮ ਇੰਡੀਆ ਦੇ ਪਾਕਿਸਤਾਨ ਜਾਣ ਦਾ ਫੈਸਲਾ ਗ੍ਰਹਿ ਮੰਤਰਾਲਾ ਕਰੇਗਾ : ਖੇਡ...

ਟੀਮ ਇੰਡੀਆ ਦੇ ਪਾਕਿਸਤਾਨ ਜਾਣ ਦਾ ਫੈਸਲਾ ਗ੍ਰਹਿ ਮੰਤਰਾਲਾ ਕਰੇਗਾ : ਖੇਡ ਮੰਤਰੀ ਅਨੁਰਾਗ ਠਾਕੁਰ

Published on

----------- Advertisement -----------

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਕਿਹਾ ਕਿ ਗ੍ਰਹਿ ਮੰਤਰਾਲਾ ਅਗਲੇ ਸਾਲ ਪਾਕਿਸਤਾਨ ‘ਚ ਹੋਣ ਵਾਲੇ ਏਸ਼ੀਆ ਕੱਪ ਲਈ ਭਾਰਤ ਦੇ ਪਾਕਿਸਤਾਨ ਦੌਰੇ ‘ਤੇ ਫੈਸਲਾ ਲਵੇਗਾ। ਇਹ ਫੈਸਲਾ ਖਿਡਾਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ। ਵਿਸ਼ਵ ਕੱਪ 2023 ਵਿੱਚ ਭਾਰਤ ਵਿੱਚ ਹੋਵੇਗਾ। ਇਸ ‘ਚ ਪਾਕਿਸਤਾਨ ਸਮੇਤ ਦੁਨੀਆ ਦੀਆਂ ਸਾਰੀਆਂ ਟੀਮਾਂ ਸ਼ਾਮਲ ਹੋਣਗੀਆਂ। ਠਾਕੁਰ ਨੇ ਇਹ ਬਿਆਨ ਖੇਲੋ ਇੰਡੀਆ ਯੁਵਾ ਖੇਡਾਂ ਦਾ ਐਲਾਨ ਕਰਨ ਲਈ ਆਯੋਜਿਤ ਇਕ ਸਮਾਗਮ ਦੌਰਾਨ ਕੀਤਾ।
ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਖੇਡਾਂ ਵਿੱਚ ਭਾਰਤ ਦਾ ਬਹੁਤ ਯੋਗਦਾਨ ਹੈ। ਤੁਸੀਂ ਭਾਰਤ ਨੂੰ ਕਿਸੇ ਵੀ ਤਰ੍ਹਾਂ ਨਜ਼ਰਅੰਦਾਜ਼ ਨਹੀਂ ਕਰ ਸਕਦੇ, ਖਾਸ ਕਰਕੇ ਕ੍ਰਿਕਟ ਵਿੱਚ। ਅਗਲੇ ਸਾਲ ਭਾਰਤ ਵਿਸ਼ਵ ਕੱਪ ਦੀ ਮੇਜ਼ਬਾਨੀ ਕਰੇਗਾ ਅਤੇ ਇਹ ਇਤਿਹਾਸਕ ਘਟਨਾ ਹੋਵੇਗੀ।
ਅਗਲੇ ਸਾਲ ਯਾਨੀ 2023 ਵਿੱਚ ਵਨਡੇ ਫਾਰਮੈਟ ਦਾ ਏਸ਼ੀਆ ਕੱਪ ਪਾਕਿਸਤਾਨ ਵਿੱਚ ਹੋਣਾ ਹੈ। ਅਜਿਹੇ ਵਿੱਚ ਬੀਸੀਸੀਆਈ ਦੇ ਸਕੱਤਰ ਅਤੇ ਏਸ਼ਿਆਈ ਕ੍ਰਿਕਟ ਕੌਂਸਲ (ਏਸੀਸੀ) ਦੇ ਪ੍ਰਧਾਨ ਜੈ ਸ਼ਾਹ ਨੇ ਕਿਹਾ ਸੀ ਕਿ ਟੀਮ ਇੰਡੀਆ ਪਾਕਿਸਤਾਨ ਨਹੀਂ ਜਾਵੇਗੀ। ਉਸ ਨੇ ਇਹ ਵੀ ਕਿਹਾ ਸੀ ਕਿ ਟੂਰਨਾਮੈਂਟ ਨਿਰਪੱਖ ਸਥਾਨ ਭਾਵ ਤੀਜੇ ਸਥਾਨ ‘ਤੇ ਹੋਵੇਗਾ। ਇਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ।
ਅਨੁਰਾਗ ਠਾਕੁਰ ਦੀ ਇਹ ਪ੍ਰਤੀਕਿਰਿਆ ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਦੇ ਬਿਆਨ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਏਸ਼ੀਆ ਕ੍ਰਿਕਟ ਕੌਂਸਲ ਨਾਲ ਐਮਰਜੈਂਸੀ ਮੀਟਿੰਗ ਬੁਲਾਉਣ ਦੇ ਪ੍ਰਸਤਾਵ ਤੋਂ ਬਾਅਦ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...