October 17, 2026, 12:20 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ...

ਮੁੱਖ ਮੰਤਰੀ ਮਾਨ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ

Published on

----------- Advertisement -----------

ਚੰਡੀਗੜ੍ਹ, 24 ਜੁਲਾਈ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ਉੱਤੇ ਬੀਤੇ ਦਿਨੀਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਉੱਭਰਦੇ ਖਿਡਾਰੀਆਂ ਨੂੰ ਸਨਮਾਨਤ ਕਰਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ। ਦੱਖਣੀ ਕੋਰੀਆ ਵਿਖੇ ਹੋਏ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਅਰਜੁਨ ਬਬੂਟਾ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਅੰਜੁਮ ਮੌਦਗਿਲ, ਕਾਂਸੀ ਦੇ ਤਮਗੇ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਤੇ ਵਿਜੇਵੀਰ ਸਿੰਘ ਸਿੱਧੂ ਅਤੇ ਬੈਡਮਿੰਟਨ ਵਿੱਚ ਥੌਮਸ ਕੱਪ ਜੇਤੂ ਧਰੁਵ ਕਪਿਲਾ ਨੂੰ ਸਨਮਾਨਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰ ਰਹੀ ਹੈ। ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਹੁਣੇ ਤੋਂ ਤਿਆਰੀ ਵਿੱਚ ਜੁੱਟ ਜਾਣ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਏਗੀ।ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...