October 25, 2026, 11:35 pm
----------- Advertisement -----------
HomeNewsLatest Newsਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

Published on

----------- Advertisement -----------

ਚੰਡੀਗੜ੍ਹ, 9 ਅਗਸਤ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੰਮ ਨੂੰ ਇਸ ਸਾਲ ਹੀ ਮੁਕੰਮਲ ਕਰੇਗੀ।

ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ), ਆਰਕੀਟੈਕਚਰ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਪੁੱਡਾ ਸਮੇਤ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਮੈਨੇਜਿੰਗ ਡਾਇਰੈਕਟਰ ਪੀਐਸਐਚਸੀ ਪ੍ਰਦੀਪ ਕੁਮਾਰ ਅਗਰਵਾਲ, ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਅਤੇ ਚੀਫ ਆਰਕੀਟੈਕਟ ਮਿਸ ਸਪਨਾ ਵੀ ਮੌਜੂਦ ਸਨ।

ਹੋਰ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।

ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਰਣਨੀਤੀ ਉਲੀਕਣ ਵਾਸਤੇ ਸਿਹਤ ਮੰਤਰੀ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨਾਲ 16 ਅਗਸਤ ਨੂੰ ਸੰਗਰੂਰ ਅਤੇ ਪਟਿਆਲਾ ਦਾ ਦੌਰਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...