October 19, 2026, 7:53 am
----------- Advertisement -----------
HomeNewsAutomobilesਦੀਵਾਲੀ 'ਤੇ 'ਘਰ ਵਾਪਸੀ' ਹੋਵੇਗੀ ਆਸਾਨ, HRTC ਚਲਾਏਗਾ 174 ਵਿਸ਼ੇਸ਼ ਬੱਸਾਂ

ਦੀਵਾਲੀ ‘ਤੇ ‘ਘਰ ਵਾਪਸੀ’ ਹੋਵੇਗੀ ਆਸਾਨ, HRTC ਚਲਾਏਗਾ 174 ਵਿਸ਼ੇਸ਼ ਬੱਸਾਂ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਵੱਡੀ ਗਿਣਤੀ ਵਿੱਚ ਲੋਕ ਆਪਣੇ ਘਰਾਂ ਨੂੰ ਪਰਤ ਰਹੇ ਹਨ। ਅਜਿਹੇ ‘ਚ ਦੀਵਾਲੀ ਤੋਂ ਪਹਿਲਾਂ ਦਿੱਲੀ ਅਤੇ ਚੰਡੀਗੜ੍ਹ ‘ਚ ਹਿਮਾਚਲ ਲਈ ਬੱਸਾਂ ਚ ਜਾਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਪਰ ਹਰ ਵਾਰ ਦੀ ਤਰ੍ਹਾਂ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। HRTC ਦੀਵਾਲੀ ‘ਤੇ ਦਿੱਲੀ, ਚੰਡੀਗੜ੍ਹ ਅਤੇ ਬੱਦੀ ਤੋਂ ਹਿਮਾਚਲ ਲਈ 174 ਵਿਸ਼ੇਸ਼ ਬੱਸਾਂ ਚਲਾਏਗੀ।
10 ਅਤੇ 11 ਨਵੰਬਰ ਨੂੰ ਇਹ ਵਿਸ਼ੇਸ਼ ਬੱਸਾਂ ਦਿੱਲੀ-ਚੰਡੀਗੜ੍ਹ ਅਤੇ ਬੱਦੀ ਤੋਂ ਹਿਮਾਚਲ ਪ੍ਰਦੇਸ਼ ਲਈ ਚੱਲਣਗੀਆਂ। ਜੇਕਰ ਇਸ ਸਮੇਂ ਦੌਰਾਨ ਯਾਤਰੀਆਂ ਦੀ ਗਿਣਤੀ ਜ਼ਿਆਦਾ ਰਹਿੰਦੀ ਹੈ, ਤਾਂ ਐਚਆਰਟੀਸੀ ਪ੍ਰਬੰਧਨ ਵਾਧੂ ਬੱਸਾਂ ਦਾ ਪ੍ਰਬੰਧ ਕਰੇਗਾ। ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਰੋਹਨ ਚੰਦ ਠਾਕੁਰ ਦਾ ਕਹਿਣਾ ਹੈ ਕਿ ਦੀਵਾਲੀ ਦੇ ਮੱਦੇਨਜ਼ਰ 10 ਨਵੰਬਰ ਨੂੰ 92 ਵਾਧੂ ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਦੋਂ ਕਿ ਯਾਤਰੀਆਂ ਦੀ ਸਹੂਲਤ ਲਈ 11 ਨਵੰਬਰ ਨੂੰ 82 ਵਾਧੂ ਬੱਸਾਂ ਚਲਾਈਆਂ ਜਾ ਰਹੀਆਂ ਹਨ। ਜੇਕਰ ਯਾਤਰੀਆਂ ਦੀ ਗਿਣਤੀ ਵੱਧ ਹੈ ਜਾਂ ਇਸ ਤੋਂ ਵੱਧ ਬੁਕਿੰਗ ਪ੍ਰਾਪਤ ਹੁੰਦੀ ਹੈ ਤਾਂ ਇਸਦੀ ਗਿਣਤੀ ਵਧਾਈ ਜਾ ਸਕਦੀ ਹੈ।
ਦੱਸ ਦਈਏ ਕਿ ਦਿੱਲੀ ਅਤੇ ਚੰਡੀਗੜ੍ਹ ਵਿਚ ਹਿਮਾਚਲ ਦੇ ਲੋਕ ਵੱਡੀ ਗਿਣਤੀ ਵਿਚ ਰਹਿੰਦੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ ਚ ਹਿਮਾਚਲੀ ਬੱਚੇ ਵੀ ਪੜ੍ਹਾਈ ਲਈ ਚੰਡੀਗੜ੍ਹ ਤੋਂ ਪੰਜਾਬ ਖੇਤਰ ਵਿੱਚ ਜਾਂਦੇ ਹਨ। ਅਜਿਹੇ ‘ਚ ਦੀਵਾਲੀ ਦੇ ਦੌਰਾਨ ਘਰ ਪਰਤਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੁੰਦਾ। ਹਰ ਸਾਲ ਐਚਆਰਟੀਸੀ ਲੋਕਾਂ ਲਈ ਵਾਧੂ ਬੱਸਾਂ ਦਾ ਪ੍ਰਬੰਧ ਕਰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...