November 21, 2026, 8:16 pm
----------- Advertisement -----------
HomeNewsLatest Newsਜੇਕਰ ਪੰਜਾਬ 'ਚ ਇਸੇ ਤਰ੍ਹਾਂ ਬਿਜਲੀ ਕੱਟ ਲੱਗਦੇ ਰਹੇ ਤਾਂ ਫ੍ਰੀ ਮਿਲਣ...

ਜੇਕਰ ਪੰਜਾਬ ‘ਚ ਇਸੇ ਤਰ੍ਹਾਂ ਬਿਜਲੀ ਕੱਟ ਲੱਗਦੇ ਰਹੇ ਤਾਂ ਫ੍ਰੀ ਮਿਲਣ ਵਾਲੇ 600 ਯੂਨਿਟ ਦਿਵਾਲੀ ਤੱਕ ਵੀ ਪੂਰੇ ਨਹੀਂ ਹੋਣਗੇ: ਗੁਪਤਾ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ 5 ਮਈ ਨੂੰ ਸੂਬੇ ਵਿੱਚ ਕਰੇਗੀ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ: ਜੀਵਨ ਗੁਪਤਾ

ਚੰਡੀਗੜ੍ਹ, 30 ਅਪ੍ਰੈਲ : – ਪੰਜਾਬ ਵਿੱਚ ਤਪਦੀ ਗਰਮੀ ਤੋਂ ਪੀੜਤ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਭਗਵੰਤ ਮਾਨ ਸਰਕਾਰ ਲੋਕਾਂ ਦਾ ਹੋਰ ਤੇਲ ਚੂਸਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ‘ਚ 12 ਤੋਂ 14 ਘੰਟੇ ਦੇ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਨਾ ਸਿਰਫ ਆਮ ਲੋਕ ਪਰੇਸ਼ਾਨ ਹਨ, ਸਗੋਂ ਇਨ੍ਹਾਂ ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਸੜਕਾਂ ‘ਤੇ ਧਰਨੇ-ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤੇ ਹਨ। ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਦੀ ਅਵਾਜ਼ ਨੂੰ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਇੱਕ ਵਿਸ਼ੇਸ਼ ਵਰਚੁਅਲ ਮੀਟਿੰਗ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਅਹੁਦੇਦਾਰਾਂ, ਜ਼ਿਲ੍ਹਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਵਿਗੜ ਰਹੇ ਹਾਲਾਤਾਂ ‘ਤੇ ਚਿੰਤਾ ਪ੍ਰਗਟਾਉਂਦੀਆਂ ਪੰਜਾਬ ਵਿਚ ਬਿਜਲੀ ਕੱਟਾਂ ਦੀ ਸਮੱਸਿਆ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ 5 ਮਈ ਨੂੰ ਪੰਜਾਬ ਸਰਕਾਰ ਖਿਲਾਫ਼ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ। ਇਹ ਜਾਣਕਾਰੀ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਡੇਢ ਮਹੀਨੇ ਤੋਂ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜੋੜੀ ਦੇ ਡਰਾਮੇ ਹੀ ਦੇਖ ਰਹੇ ਹਨ। ਭਗਵੰਤ ਮਾਨ ਅਤੇ ਕੇਜਰੀਵਾਲ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਅਤੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਦੋਵੇਂ ਸੱਤਾ ਸੰਭਾਲਦੇ ਹੀ ਆਪਣੇ ਵਾਅਦੇ ਤੋਂ ਮੁੱਕਰ ਗਏI ਜਨਤਾ ਨੂੰ ਮੁਫਤ ਜਾਂ ਨਿਰਵਿਘਨ ਬਿਜਲੀ ਮਿਲਣੀ ਤਾਂ ਦੂਰ ਜੋ ਮਿਲ ਰਹੀ ਸੀ ਉਸ ਤੋਂ ਵੀ ਹੱਥ ਧੋਣੇ ਪੈ ਗਏ ਹਨ। ਅੱਜ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ 12 ਤੋਂ 14 ਘੰਟੇ ਦੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਉਪਰੋਂ ਮੌਸਮ ਵਿੱਚ ਆਈ ਤਬਦੀਲੀ ਕਾਰਨ ਕੜਾਕੇ ਦੀ ਗਰਮੀ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਅਜਿਹੇ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਲਗਾਏ ਜਾ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਤੇਲ ਕੱਢ ਦਿੱਤਾ ਹੈ। ਕਿਸਾਨਾਂ ਨੇ ਬਿਜਲੀ ਦੀ ਸੁਚਾਰੁ ਸਪਲਾਈ ਦੀ ਮੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਖਿਲਾਫ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਦੁਖੀ ਜਨਤਾ ਦੀ ਆਵਾਜ਼ ਭਗਵੰਤ ਮਾਨ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਭਾਰਤੀ ਜਨਤਾ ਪਾਰਟੀ ਆਪਣੀ ਆਪਣੀ ਵਿਰੋਧੀ ਧਿਰ ਦੀ ਭੂਮਿਕਾ ਜ਼ਰੂਰ ਨਿਭਾਏਗੀ।
ਜੀਵਨ ਗੁਪਤਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ 5 ਮਈ ਨੂੰ ਸਵੇਰੇ 10:00 ਵਜੇ ਪੂਰੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਧਰਨੇ-ਪ੍ਰਦਰਸ਼ਨ ਕਰੇਗੀ। ਇਸ ਦੇ ਲਈ ਸੂਬਾ ਭਾਜਪਾ ਵੱਲੋਂ ਨਿਯੁਕਤ ਕੀਤੇ ਇੰਚਾਰਜ ਵੀ ਜਿਲਿਆਂ ‘ਚ ਮੌਜੂਦ ਰਹਿਣਗੇ। ਭਾਰਤੀ ਜਨਤਾ ਪਾਰਟੀ ਆਪਣੇ ਵਿਰੋਧੀ ਦੀ ਭੂਮਿਕਾ ਨਿਭਾਉਂਦੇ ਹੋਏ ਭਗਵੰਤ ਮਾਨ ਸਰਕਾਰ ਨੂੰ ਜਨਤਾ ਨਾਲ ਕੀਤੇ ਵਾਅਦੇ ਯਾਦ ਕਰਵਾਏਗੀ। ਗੁਪਤਾ ਨੇ ਕਿਹਾ ਕਿ ਜੇਕਰ ਪੰਜਾਬ ‘ਚ ਬਿਜਲੀ ਦੇ ਕੱਟ ਇਸੇ ਤਰ੍ਹਾਂ ਜਾਰੀ ਰਹੇ ਤਾਂ ਜਨਾਤ ਨੂੰ ਜਿਹੜੇ 600 ਯੂਨਿਟ ਮੁਫਤ ਮਿਲਨੇ ਹਨ, ਉਹ ਆਉਣ ਵਾਲੀ ਦੀਵਾਲੀ ਤੱਕ ਵੀ ਪੂਰੇ ਨਹੀਂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...