September 11, 2026, 7:15 pm
----------- Advertisement -----------
HomeNewsLatest Newsਵਿਰੋਧੀ ਧਿਰ ਨੂੰ ਇਮਰਾਨ ਖਾਨ ਦੀ ਨਵੀਂ ਪੇਸ਼ਕਸ਼, ਸੰਸਦ ਭੰਗ ਕਰਨ ਲਈ...

ਵਿਰੋਧੀ ਧਿਰ ਨੂੰ ਇਮਰਾਨ ਖਾਨ ਦੀ ਨਵੀਂ ਪੇਸ਼ਕਸ਼, ਸੰਸਦ ਭੰਗ ਕਰਨ ਲਈ ਤਿਆਰ

Published on

----------- Advertisement -----------

ਇਸਲਾਮਾਬਾਦ : – ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ‘ਚ ਜਲਦ ਹੀ ਬੇਭਰੋਸਗੀ ਮਤੇ ‘ਤੇ ਚਰਚਾ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਮਰਾਨ ਖਾਨ ਨੇ ਵਿਰੋਧੀ ਧਿਰ ਨੂੰ ਬੇਭਰੋਸਗੀ ਮਤਾ ਵਾਪਸ ਲੈਣ ਦੀ ਪੇਸ਼ਕਸ਼ ਕੀਤੀ ਹੈ। ਇਮਰਾਨ ਦਾ ਕਹਿਣਾ ਹੈ ਕਿ ਜੇਕਰ ਵਿਰੋਧੀ ਧਿਰ ਬੇਭਰੋਸਗੀ ਮਤਾ ਵਾਪਸ ਲੈ ਲੈਂਦੀ ਹੈ ਤਾਂ ਉਹ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਲਈ ਤਿਆਰ ਹਨ।
ਦੂਜੇ ਪਾਸੇ ਪਾਕਿਸਤਾਨੀ ਫੌਜ ਵੀ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਸਮਝੌਤਾ ਕਰਵਾਉਣ ਵਿਚ ਲੱਗੀ ਹੋਈ ਹੈ। ਇਮਰਾਨ ਨੇ ਅਵਿਸ਼ਵਾਸ ਪ੍ਰਸਤਾਵ ‘ਤੇ ਬਹਿਸ ਤੋਂ ਪਹਿਲਾਂ ਅੱਜ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ (ਐੱਨ.ਐੱਸ.ਸੀ.) ਨਾਲ ਵੀ ਬੈਠਕ ਕੀਤੀ।
ਪਾਕਿਸਤਾਨ ‘ਚ ਚੱਲ ਰਹੇ ਸਿਆਸੀ ਉਥਲ-ਪੁਥਲ ਦੇ ਵਿਚਕਾਰ ਅੱਜ ਨੈਸ਼ਨਲ ਅਸੈਂਬਲੀ ‘ਚ ਇਮਰਾਨ ਸਰਕਾਰ ਖਿਲਾਫ ਬੇਭਰੋਸਗੀ ਮਤੇ ‘ਤੇ ਬਹਿਸ ਹੋਵੇਗੀ। ਇਸ ਤੋਂ ਬਾਅਦ 3 ਅਪ੍ਰੈਲ ਨੂੰ ਵੋਟਿੰਗ ਦੌਰਾਨ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਇਮਰਾਨ ਪਾਕਿਸਤਾਨ ‘ਚ ਪੀਐੱਮ ਦੀ ਪਿਚ ‘ਤੇ ਬਣੇ ਰਹਿਣਗੇ ਜਾਂ ਬਾਹਰ ਹੋ ਜਾਣਗੇ।
ਅਮਰੀਕੀ ਵਿਦੇਸ਼ ਵਿਭਾਗ ਨੇ ਇਮਰਾਨ ਖਾਨ ਦੇ ਗੁਪਤ ਪੱਤਰ ਦੇ ਦਾਅਵੇ ਨੂੰ ਝੂਠਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਪਾਕਿਸਤਾਨ ‘ਚ ਚੱਲ ਰਹੇ ਬੇਭਰੋਸਗੀ ਪ੍ਰਸਤਾਵ ‘ਚ ਉਸ ਦਾ ਕੋਈ ਹੱਥ ਨਹੀਂ ਹੈ। ਮੰਤਰੀ ਫਵਾਦ ਚੌਧਰੀ ਦਾ ਕਹਿਣਾ ਹੈ ਕਿ ਇਮਰਾਨ ਆਖਰੀ ਗੇਂਦ ਤੱਕ ਖੇਡਣ ਵਾਲੇ ਖਿਡਾਰੀ ਹਨ। ਉਹ ਅਸਤੀਫਾ ਨਹੀਂ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...