July 26, 2026, 9:43 am
----------- Advertisement -----------
HomeNewsLatest Newsਵਿਰੋਧੀ ਧਿਰ ਦੇ ਨੇਤਾ ਨੇ ਕਿਹਾ- ਸਰਕਾਰ ਬਚਾਉਣ ਲਈ ਇਮਰਾਨ ਖਾਨ ਦੀ...

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ- ਸਰਕਾਰ ਬਚਾਉਣ ਲਈ ਇਮਰਾਨ ਖਾਨ ਦੀ ਪਤਨੀ ਘਰ ਵਿੱਚ ਕਰ ਰਹੀ ਜਾਦੂ ਟੂਣਾ

Published on

----------- Advertisement -----------

ਇਸਲਾਮਾਬਾਦ : – ਇਮਰਾਨ ਖਾਨ ਦੀ ਸਰਕਾਰ ‘ਤੇ ਖਤਰਾ ਮੰਡਰਾ ਰਿਹਾ ਹੈ। ਹਾਲਾਤ ਇਹ ਹਨ ਕਿ ਖਾਨ ਸਾਹਬ ਦੀ ਕੁਰਸੀ ਕਦੋਂ ਚਲੀ ਜਾਵੇਗੀ, ਇਹ ਕੋਈ ਨਹੀਂ ਜਾਣਦਾ। ਹਾਲਾਂਕਿ ਵਿਰੋਧੀ ਧਿਰ ਦੇ ਨੇਤਾ ਇਮਰਾਨ ਦੇ ਬਹਾਨੇ ਇਕ ਵਾਰ ਫਿਰ ਆਪਣੀ ਤੀਜੀ ਪਤਨੀ ਬੁਸ਼ਰਾ ਬੀਬੀ ਮੇਨਕਾ ‘ਤੇ ਨਿਸ਼ਾਨਾ ਸਾਧ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਅਤੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਨੇਤਾ ਸ਼ਾਹਬਾਜ਼ ਸ਼ਰੀਫ ਮੁਤਾਬਕ ਜਾਦੂ-ਟੂਣੇ ਲਈ ਮਸ਼ਹੂਰ ਇਮਰਾਨ ਦੀ ਪਤਨੀ ਬੁਸ਼ਰਾ ਬੀਬੀ ਆਪਣੇ ਪਤੀ ਦੀ ਸਰਕਾਰ ਨੂੰ ਬਚਾਉਣ ਲਈ ਘਰ ‘ਚ ਮੁਰਗੇ ਸਾੜ ਰਹੀ ਹੈ ਅਤੇ ਇਸਦੀ ਬਦਬੂ ਇਸਲਾਮਾਬਾਦ ਵਿੱਚ ਫੈਲੀ ਹੋਈ ਹੈ।
ਇਮਰਾਨ ਦੀ ਪਤਨੀ ‘ਤੇ ਲੰਬੇ ਸਮੇਂ ਤੋਂ ਜਾਦੂ-ਟੂਣੇ ਦੇ ਦੋਸ਼ ਲੱਗ ਰਹੇ ਹਨ। ਪਾਕਿਸਤਾਨ ਦੇ ਸਿਆਸੀ ਹਲਕਿਆਂ ਵਿੱਚ ਬੁਸ਼ਰਾ ਨੂੰ ਪਿੰਕੀ ਪਿਰਨੀ ਕਿਹਾ ਜਾਂਦਾ ਹੈ। ਬੁਸ਼ਰਾ ਦੇ ਪਹਿਲੇ ਵਿਆਹ ਤੋਂ ਪੰਜ ਬੱਚੇ ਹਨ। ਉਸ ਦੇ ਸਾਬਕਾ ਪਤੀ ਖਾਵਰ ਮੇਨਕਾ ਅਤੇ ਬੇਟੇ ‘ਤੇ ਸਰਕਾਰੀ ਠੇਕਿਆਂ ਅਤੇ ਕਮਿਸ਼ਨਿੰਗ ‘ਚ ਧਾਂਦਲੀ ਦੇ ਦੋਸ਼ ਲੱਗੇ ਹਨ।
ਸ਼ਾਹਬਾਜ਼ ਨੇ ਪਾਕਿਸਤਾਨ ਦੇ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦਿੱਤਾ। ਇਸ ‘ਚ ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ‘ਤੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਪਹਿਲੀ ਵਾਰ ਇਮਰਾਨ ਖਾਨ ਦੀ ਨਿੱਜੀ ਜ਼ਿੰਦਗੀ ‘ਤੇ ਵੀ ਗੱਲ ਕੀਤੀ। ਕਿਹਾ- ਮੇਰੇ ਕੋਲ ਸਬੂਤ ਹਨ ਕਿ ਬਨੀਗਾਲਾ ‘ਚ ਇਮਰਾਨ ਦੀ ਸਰਕਾਰ ਨੂੰ ਬਚਾਉਣ ਲਈ ਕਿਸ ਤਰ੍ਹਾਂ ਦੇ ਜਾਦੂ-ਟੂਣੇ ਕੀਤੇ ਜਾ ਰਹੇ ਹਨ।
ਪਰ, ਇਹ ਇਮਰਾਨ ਦੀ ਕਿਸਮਤ ਨੂੰ ਬਦਲਣ ਵਾਲਾ ਨਹੀਂ ਹੈ। ਇਮਰਾਨ ਦੇ ਘਰ ‘ਚ ਟਨ ਦੇ ਕਰੀਬ ਮੀਟ ਸੜਿਆ ਹੈ। ਕਾਲਾ ਜਾਦੂ ਕੀਤਾ ਜਾ ਰਿਹਾ ਹੈ। ਰਾਜਧਾਨੀ ਇਸਲਾਮਾਬਾਦ ‘ਚ ਮੁਰਗੇ ਕੱਟੇ ਜਾ ਰਹੇ ਹਨ ਅਤੇ ਇਸ ਦੀ ਬਦਬੂ ਫੈਲ ਰਹੀ ਹੈ। ਸ਼ਰੀਫ ਨੇ ਕਿਹਾ-ਸਾਡਾ ਪ੍ਰਧਾਨ ਮੰਤਰੀ ਜਾਦੂ-ਟੂਣੇ ਅਤੇ ਪੀਰ-ਪੀਰਨੀਆਂ ‘ਚ ਫਸ ਗਿਆ ਹੈ। ਉਹ ਦੇਸ਼ ਨਹੀਂ ਚਲਾਉਂਦੇ। ਦੂਜੇ ਪਾਸੇ ਦੇਸ਼ ਦੇ ਬੱਚੇ ਭੁੱਖ ਨਾਲ ਮਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...