ਚੰਡੀਗੜ੍ਹ : – ਆਉਣ ਵਾਲੀ 1 ਅਪ੍ਰੈਲ ਆਮ ਆਦਮੀ ਲਈ ਮੁਸੀਬਤ ਲੈ ਕੇ ਆ ਰਹੀ ਹੈ। ਅਜਿਹੇ ਸਮੇਂ ‘ਚ ਜਦੋਂ ਪਿਛਲੇ 9 ਸਾਲਾਂ ਤੋਂ ਈਂਧਨ ਦੀਆਂ ਕੀਮਤਾਂ ‘ਚ ਵਾਧਾ ਦੇਖਿਆ ਜਾ ਰਿਹਾ ਹੈ, ਸੜਕੀ ਆਵਾਜਾਈ ਖਾਸ ਤੌਰ ‘ਤੇ ਰਾਸ਼ਟਰੀ ਰਾਜਮਾਰਗ (ਐੱਨ. ਐੱਚ.) ‘ਤੇ 1 ਅਪ੍ਰੈਲ ਤੋਂ ਮਹਿੰਗੀ ਹੋਣ ਜਾ ਰਹੀ ਹੈ। ਰਾਸ਼ਟਰੀ ਰਾਜ ਮਾਰਗ ਅਥਾਰਟੀ ਸ਼ੁੱਕਰਵਾਰ ਤੋਂ ਹਾਈਵੇਅ ‘ਤੇ 15 ਫੀਸਦੀ ਟੋਲ ਟੈਕਸ ਫੀਸ ਵੱਧ ਜਾਵੇਗੀ |
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਵਲੋਂ ਵੱਧ ਰਹੀਆਂ ਟੋਲ ਟੈਕਸ ਫੀਸ ਦੇ ਵਿਰੋਧ ਵਿੱਚ ਟਵੀਟ ਕੀਤਾ ਗਿਆ ਹੈ। ਟਵੀਟ ‘ਚ ਉਨ੍ਹਾਂ ਨੇ ਕਿਹਾ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦਿਆਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਚਾਹੀਦਾ ਸੀ ਕਿ ਟੋਲ ਟੈਕਸ ਘਟਾ ਕੇ ਜਨਤਾ ਨੂੰ ਕੁਝ ਰਾਹਤ ਦਿੱਤੀ ਜਾਵੇ ਪਰ ਇਨ੍ਹਾਂ ਨੇ ਘਟਾਉਣ ਦੀ ਬਜਾਏ ਟੋਲ ਟੈਕਸ ਵਿਚ ਹੋਰ ਵਾਧਾ ਕਰਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ। ਇਹ ਬਹੁਤ ਹੀ ਅਸੰਵੇਦਨਸ਼ੀਲ ਫ਼ੈਸਲਾ ਹੈ।












