June 9, 2026, 1:54 pm
----------- Advertisement -----------
HomeNewsLatest Newsਥੋਕ ਖਰੀਦਦਾਰਾਂ ਲਈ ਵਧੀ ਡੀਜ਼ਲ ਦੀ ਕੀਮਤ; ਰਿਟੇਲ ਗਾਹਕਾਂ ਨੂੰ ਫਿਲਹਾਲ ਰਾਹਤ

ਥੋਕ ਖਰੀਦਦਾਰਾਂ ਲਈ ਵਧੀ ਡੀਜ਼ਲ ਦੀ ਕੀਮਤ; ਰਿਟੇਲ ਗਾਹਕਾਂ ਨੂੰ ਫਿਲਹਾਲ ਰਾਹਤ

Published on

----------- Advertisement -----------

ਨਵੀਂ ਦਿੱਲੀ : – ਤੇਲ ਕੰਪਨੀਆਂ ਨੇ ਥੋਕ ‘ਚ ਡੀਜ਼ਲ ਦੀ ਖਰੀਦ ‘ਤੇ 28 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕੀਤਾ ਹੈ। ਇਹ ਕਦਮ ਪੈਟਰੋਲ ਅਤੇ ਡੀਜ਼ਲ ‘ਤੇ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਚੁੱਕਿਆ ਗਿਆ ਹੈ। ਸੂਤਰ ਅਨੁਸਾਰ ਇਹ ਵਾਧਾ ਬਲਕ ਖਰੀਦਦਾਰਾਂ ਜਿਵੇਂ ਕਿ ਬੱਸ ਆਪਰੇਟਰਾਂ ਅਤੇ ਮਾਲ ਆਦਿ ਵਿੱਚ ਵਰਤੋਂ ਲਈ ਖਰੀਦੇ ਗਏ ਡੀਜ਼ਲ ‘ਤੇ ਹੀ ਕੀਤਾ ਗਿਆ ਹੈ। ਰਿਟੇਲ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।
ਤੇਲ ਕੰਪਨੀਆਂ ਮੁਤਾਬਕ ਪੈਟਰੋਲ ਪੰਪਾਂ ‘ਤੇ ਵਿਕਰੀ ਲਗਾਤਾਰ ਪੰਜਵੇਂ ਮਹੀਨੇ ਵਧੀ ਹੈ। ਇਹ ਇਸ ਲਈ ਹੈ ਕਿਉਂਕਿ ਬੱਸ ਆਪਰੇਟਰਾਂ ਅਤੇ ਮਾਲਾਂ ਵਰਗੇ ਥੋਕ ਖਰੀਦਦਾਰ ਵੀ ਸਸਤੇ ਡੀਜ਼ਲ ਲਈ ਪੈਟਰੋਲੀਅਮ ਕੰਪਨੀਆਂ ਤੋਂ ਟੈਂਕਰ ਬੁੱਕ ਕਰਨ ਦੀ ਬਜਾਏ ਪੰਪਾਂ (ਈਂਧਨ ਡੀਲਰਾਂ) ਤੋਂ ਡੀਜ਼ਲ ਖਰੀਦ ਰਹੇ ਹਨ। ਇਸ ਕਾਰਨ ਪੈਟਰੋਲੀਅਮ ਕੰਪਨੀਆਂ ਦਾ ਘਾਟਾ ਹੋਰ ਵਧ ਗਿਆ ਹੈ। ਇਸ ਘਾਟੇ ਨਾਲ ਨਜਿੱਠਣ ਲਈ ਕੰਪਨੀਆਂ ਆਪਣੇ ਪੱਧਰ ‘ਤੇ ਪੂਰੀ ਕੋਸ਼ਿਸ਼ ਕਰ ਰਹੀਆਂ ਹਨ।
ਮੁੰਬਈ ‘ਚ ਥੋਕ ਖਰੀਦਦਾਰਾਂ ਲਈ ਡੀਜ਼ਲ ਦੀ ਕੀਮਤ 122.05 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇੱਥੇ ਪੈਟਰੋਲ ਪੰਪਾਂ ‘ਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਅਜਿਹੇ ‘ਚ ਥੋਕ ਖਰੀਦਦਾਰਾਂ ਨੂੰ ਡੀਜ਼ਲ ਲਈ 28 ਰੁਪਏ ਪ੍ਰਤੀ ਲੀਟਰ ਜ਼ਿਆਦਾ ਦੇਣੇ ਪੈ ਰਹੇ ਹਨ। ਜਿੱਥੇ ਦਿੱਲੀ ਦੇ ਪੈਟਰੋਲ ਸਟੇਸ਼ਨਾਂ ‘ਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ, ਉਥੇ ਥੋਕ ਜਾਂ ਉਦਯੋਗਿਕ ਗਾਹਕਾਂ ਲਈ ਇਸ ਦੀ ਕੀਮਤ 115 ਰੁਪਏ ਪ੍ਰਤੀ ਲੀਟਰ ਹੈ।
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਨੇੜੇ ਬਣੀ ਹੋਈ ਹੈ। ਇਸ ਦੇ ਨਾਲ ਹੀ ਤੇਲ ਕੰਪਨੀਆਂ ਨੇ 3 ਨਵੰਬਰ ਤੋਂ ਪੈਟਰੋਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ ਪਰ ਉਦੋਂ ਤੋਂ ਕੱਚਾ ਤੇਲ 30 ਡਾਲਰ ਪ੍ਰਤੀ ਬੈਰਲ ਤੋਂ ਮਹਿੰਗਾ ਹੋ ਗਿਆ ਹੈ। ਇਸ ਕਾਰਨ ਥੋਕ ਖਰੀਦਦਾਰਾਂ ਲਈ ਡੀਜ਼ਲ ਮਹਿੰਗਾ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...