ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਵਨਡੇ ਸੀਰੀਜ਼ 17 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਆਸਟ੍ਰੇਲੀਆ ਦੇ ਕਪਤਾਨ ਪੈਟ ਕਮਿੰਸ ਇਸ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਕ੍ਰਿਕਟ ਆਸਟ੍ਰੇਲੀਆ ਨੇ ਇਹ ਜਾਣਕਾਰੀ ਦਿੱਤੀ ਕਿ ਕਮਿੰਸ ਦੀ ਜਗ੍ਹਾ ਉਪ-ਕਪਤਾਨ ਸਟੀਵ ਸਮਿਥ ਟੀਮ ਦੀ ਅਗਵਾਈ ਕਰਨਗੇ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਜੋ ਕਿ 17 ਮਾਰਚ ਖੇਡੀ ਜਾਵੇਗੀ। ਇਸ ਸੀਰੀਜ਼ ਦਾ ਪਹਿਲਾ ਮੈਚ ਸ਼ੁੱਕਰਵਾਰ ਨੂੰ ਮੁੰਬਈ ‘ਚ ਹੋਵੇਗਾ।
ਦੱਸ ਦਈਏ ਕਿ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਆਪਣੀ ਮਾਂ ਦੀ ਤਬੀਅਤ ਖਰਾਬ ਹੋਣ ਕਾਰਨ ਉਹ ਆਸਟ੍ਰੇਲੀਆ ਪਰਤ ਗਏ ਸਨ। ਕਮਿੰਸ ਦੀ ਮਾਂ ਮਾਰੀਆ ਲੰਬੇ ਸਮੇਂ ਤੋਂ ਬਿਮਾਰ ਸੀ। ਉਸ ਨੂੰ ਛਾਤੀ ਦਾ ਕੈਂਸਰ ਸੀ। ਮਾਰੀਆ ਪਿਛਲੇ ਕੁਝ ਦਿਨਾਂ ਤੋਂ ਪੀਲੀਏਟਿਵ ਕੇਅਰ ‘ਚ ਸੀ। ਇਸ ਤੋਂ ਬਾਅਦ 10 ਮਾਰਚ ਯਾਨੀ ਸ਼ੁੱਕਰਵਾਰ ਨੂੰ ਕਮਿੰਸ ਦੀ ਮਾਂ ਦੀ ਮੌਤ ਹੋ ਗਈ। ਇਸ ਕਾਰਨ ਕਮਿੰਸ ਨੇ ਵਨਡੇ ਸੀਰੀਜ਼ ਤੋਂ ਬਾਹਰ ਰਹਿਣ ਦਾ ਫੈਸਲਾ ਕੀਤਾ।
----------- Advertisement -----------
ਭਾਰਤ ਖਿਲਾਫ ਵਨਡੇ ਸੀਰੀਜ਼ ਤੋਂ ਬਾਹਰ ਕਪਤਾਨ ਕਮਿੰਸ, ਸਟੀਵ ਸਮਿਥ ਕਰਨਗੇ ਟੀਮ ਦੀ ਅਗਵਾਈ
Published on
----------- Advertisement -----------
----------- Advertisement -----------












