September 6, 2026, 3:10 am
----------- Advertisement -----------
HomeNewsLatest Newsਭਾਰਤ ਅਤੇ ਸ਼੍ਰੀਲੰਕਾ ਪਹਿਲਾ ਟੈਸਟ ਮੈਚ:ਵਿਰਾਟ ਕੋਹਲੀ ਦਾ 100ਵਾਂ ਟੈਸਟ ਮੈਚ ਦੇਖਣ...

ਭਾਰਤ ਅਤੇ ਸ਼੍ਰੀਲੰਕਾ ਪਹਿਲਾ ਟੈਸਟ ਮੈਚ:ਵਿਰਾਟ ਕੋਹਲੀ ਦਾ 100ਵਾਂ ਟੈਸਟ ਮੈਚ ਦੇਖਣ ਪੁਹੰਚੇ ਭਰਾ ਵਿਕਾਸ ਕੋਹਲੀ

Published on

----------- Advertisement -----------

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਅੱਜ ਸ਼ੁੱਕਰਵਾਰ ਤੋਂ ਪਹਿਲਾ ਟੈਸਟ ਮੈਚ ਮੋਹਾਲੀ ਵਿਖੇ ਸ਼ੁਰੂ ਹੋ ਗਿਆ ਹੈ। ਇਹ ਟੈਸਟ ਮੈਚ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦਾ 100ਵਾਂ ਟੈਸਟ ਮੈਚ ਹੈ। ਉਹ ਆਪਣਾ 100ਵਾਂ ਟੈਸਟ ਮੈਚ ਖੇਡਣ ਲਈ ਮੁਹਾਲੀ ਸਟੇਡੀਅਮ ਵਿੱਚ ਪੁਹੰਚ ਗਏ ਹਨ ਕੋਹਲੀ 100ਵਾਂ ਟੈਸਟ ਮੈਚ ਖੇਡਣ ਵਾਲੇ ਦੁਨੀਆ ਦੇ 71ਵੇਂ ਅਤੇ ਭਾਰਤ ਦੇ 12ਵੇਂ ਖਿਡਾਰੀ ਬਣ ਗਏ ਹਨ।
ਵਿਰਾਟ ਦੇ 100ਵੇਂ ਟੈਸਟ ਮੌਕੇ ਉਨ੍ਹਾਂ ਦੇ ਵੱਡੇ ਭਰਾ ਵਿਕਾਸ ਕੋਹਲੀ ਵੀ ਮੋਹਾਲੀ ਦੇ ਸਟੇਡੀਅਮ ‘ਚ ਪੁਹੰਚ ਗਏ ਹਨ। ਇਸ ਦੇ ਨਾਲ ਹੀ ਕੋਚ ਰਾਜਕੁਮਾਰ ਸ਼ਰਮਾ ਵੀ ਪਹੁੰਚ ਗਏ ਹਨ।
ਟੀਮ ਇੰਡੀਆ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰ ਰਹੀ ਹੈ। ਭਾਰਤ ਨੇ 43 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ 170 ਦੌੜਾਂ ਬਣਾਈਆਂ। ਵਿਰਾਟ ਕੋਹਲੀ 45 ਦੌੜਾਂ ਅਤੇ ਹਨੁਮਾ ਵਿਹਾਰੀ 56 ਦੌੜਾਂ ਬਣਾ ਕੇ ਕਰੀਜ਼ ‘ਤੇ ਮੌਜੂਦ ਹਨ। ਦੋਵਾਂ ਵਿਚਾਲੇ 90+ ਦੌੜਾਂ ਦੀ ਸਾਂਝੇਦਾਰੀ ਹੋ ਚੁੱਕੀ ਹੈ।
ਵਿਕਾਸ ਨੇ ਕਿਹਾ ਕਿ ਵਿਰਾਟ ਨੇ ਇੱਥੇ ਤੱਕ ਦੇ ਸਫਰ ‘ਚ ਕਈ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਹੈ। ਅਸੀਂ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਨਾ ਚਾਹਾਂਗੇ ਜਿਨ੍ਹਾਂ ਨੇ ਹਮੇਸ਼ਾ ਵਿਰਾਟ ਦਾ ਮਨੋਬਲ ਵਧਾਇਆ ਹੈ। ਅਸੀਂ ਚਾਹੁੰਦੇ ਹਾਂ ਕਿ ਪ੍ਰਸ਼ੰਸਕਾਂ ਦਾ ਇਹ ਪਿਆਰ ਹਮੇਸ਼ਾ ਸਾਡੇ ਪਰਿਵਾਰ ਅਤੇ ਭਰਾ ਨਾਲ ਬਣਿਆ ਰਹੇ। ਉਨ੍ਹਾਂ ਦੱਸਿਆ ਕਿ ਵਿਰਾਟ ਦੇ ਇਸ ਇਤਿਹਾਸਕ ਮੈਚ ਨੂੰ ਦੇਖਣ ਲਈ ਮਾਂ ਨਹੀਂ ਆਈ ਹੈ, ਪਰ ਵਿਰਾਟ ਦੇ ਬਚਪਨ ਦੇ ਕੋਚ ਰਾਜਕੁਮਾਰ ਸ਼ਰਮਾ ਸਰ ਵੀ ਇੱਥੇ ਆਏ ਹੋਏ ਹਨ।
ਪਹਿਲੇ ਟੈਸਟ ਲਈ ਭਾਰਤੀ ਟੀਮ ਵਿਚ ਰੋਹਿਤ ਸ਼ਰਮਾ, ਮਯੰਕ ਅਗਰਵਾਲ, ਹਨੁਮਾ ਵਿਹਾਰੀ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ ਅਤੇ ਜਯੰਤ ਯਾਦਵ ਸ਼ਾਮਿਲ ਹਨ।
ਦਸ ਦਈਏ ਕਿ ਕੋਹਲੀ ਨੇ ਮੋਹਾਲੀ ਦੇ ਪੀਸੀਏ ਸਟੇਡੀਅਮ ‘ਚ ਸਿਰਫ 3 ਟੈਸਟ ਮੈਚ ਖੇਡੇ ਹਨ ਅਤੇ ਲਗਭਗ 50 ਦੀ ਔਸਤ ਨਾਲ 199 ਦੌੜਾਂ ਬਣਾਈਆਂ ਹਨ। ਉਸ ਨੇ ਇਸ ਮੈਦਾਨ ‘ਤੇ ਖੇਡੀਆਂ 6 ਪਾਰੀਆਂ ‘ਚ ਦੋ ਵਾਰ 50+ ਦੌੜਾਂ ਬਣਾਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...