ਕੋਲਕਾਤਾ : – ਟੀਮ ਇੰਡੀਆ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ‘ਚ ਟੀਮ ਇੰਡੀਆ ਲਈ ਨੌਜਵਾਨ ਸਪਿਨਰ ਰਵੀ ਬਿਸ਼ਨੋਈ ਨੂੰ ਡੈਬਿਊ ਕਰਨ ਦਾ ਮੌਕਾ ਮਿਲਿਆ ਹੈ। ਧਿਆਨ ਯੋਗ ਹੈ ਕਿ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਮੇਜ਼ਬਾਨ ਟੀਮ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਵਨਡੇ ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਮਾਨ ਟੀਮ ਨੂੰ 3-0 ਨਾਲ ਕਲੀਨ ਸਵੀਪ ਕਰ ਦਿੱਤਾ ਸੀ। ਹਾਲਾਂਕਿ ਜਦੋਂ ਟੀ-20 ਦੀ ਗੱਲ ਆਉਂਦੀ ਹੈ ਤਾਂ ਚੁਣੌਤੀ ਵੱਖਰੀ ਹੋਵੇਗੀ।
ਕੀਰੋਨ ਪੋਲਾਰਡ ਦੀ ਅਗਵਾਈ ਵਾਲੀ ਵੈਸਟਇੰਡੀਜ਼ ਟੀਮ ਵਨਡੇ ‘ਚ ਖਰਾਬ ਪ੍ਰਦਰਸ਼ਨ ਨੂੰ ਭੁੱਲ ਕੇ ਟੀ-20 ‘ਚ ਚੰਗਾ ਪ੍ਰਦਰਸ਼ਨ ਕਰਨਾ ਚਾਹੇਗੀ।
ਭਾਰਤ (ਪਲੇਇੰਗ ਇਲੈਵਨ) : – ਈਸ਼ਾਨ ਕਿਸ਼ਨ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਵੈਂਕਟੇਸ਼ ਅਈਅਰ, ਦੀਪਕ ਚਾਹਰ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਰਵੀ ਬਿਸ਼ਨੋਈ, ਯੁਜਵੇਂਦਰ ਸਿੰਘ ਚਾਹਲ।
----------- Advertisement -----------
Ind vs W.Ind 1st T20 ; ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ
Published on
----------- Advertisement -----------
----------- Advertisement -----------