November 13, 2026, 4:13 am
----------- Advertisement -----------
HomeNewsAutomobilesਭਾਰਤ ਨੇ ਬਣਾਇਆ ਅਜਿਹਾ ਰਿਕਾਰਡ ਜੋ ਚੀਨ ਤੇ ਜਾਪਾਨ ਵੀ ਨਾ ਕਰ...

ਭਾਰਤ ਨੇ ਬਣਾਇਆ ਅਜਿਹਾ ਰਿਕਾਰਡ ਜੋ ਚੀਨ ਤੇ ਜਾਪਾਨ ਵੀ ਨਾ ਕਰ ਸਕੇ, 100 ਘੰਟਿਆਂ ‘ਚ ਬਣਾਇਆ 100 ਕਿਲੋਮੀਟਰ ਐਕਸਪ੍ਰੈਸਵੇਅ

Published on

----------- Advertisement -----------

ਨੈਸ਼ਨਲ ਹਾਈਵੇਅ ਅਥਾਰਟੀ ਨੇ ਸੜਕ ਨਿਰਮਾਣ ਦਾ ਨਵਾਂ ਰਿਕਾਰਡ ਬਣਾਇਆ ਹੈ। ਹਾਲ ਹੀ ਵਿੱਚ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਜਾਣਕਾਰੀ ਦਿੱਤੀ ਹੈ ਕਿ ਨੈਸ਼ਨਲ ਹਾਈਵੇਅ ਅਥਾਰਟੀ ਨੇ ਸਿਰਫ਼ 100 ਘੰਟਿਆਂ ਵਿੱਚ 100 ਕਿਲੋਮੀਟਰ ਐਕਸਪ੍ਰੈਸਵੇਅ ਬਣਾਉਣ ਦਾ ਰਿਕਾਰਡ ਬਣਾਇਆ ਹੈ।

ਇਹ ਐਕਸਪ੍ਰੈੱਸ ਵੇਅ ਗਾਜ਼ੀਆਬਾਦ ਤੋਂ ਅਲੀਗੜ੍ਹ ਵਿਚਕਾਰ ਬਣਾਇਆ ਗਿਆ ਹੈ, ਜਿਸ ਦੀ ਕੁੱਲ ਦੂਰੀ 118 ਕਿਲੋਮੀਟਰ ਹੈ। ਇਹ ਐਕਸਪ੍ਰੈਸਵੇ ਦਾਦਰੀ, ਨੋਇਡਾ, ਸਿਕੰਦਰਾਬਾਦ, ਬੁਲੰਦਸ਼ਹਿਰਬੀ ਅਤੇ ਖੁਰਜਾ ਵਰਗੀਆਂ ਥਾਵਾਂ ਨੂੰ ਜੋੜਨ ਦਾ ਕੰਮ ਕਰਦਾ ਹੈ। ਵਪਾਰ ਲਈ ਇਹ ਗਲੀ ਬਹੁਤ ਮਹੱਤਵਪੂਰਨ ਹੈ।

ਰਾਸ਼ਟਰੀ ਰਾਜਮਾਰਗ ਭਾਰਤ ਦੇ ਵੱਡੇ ਸ਼ਹਿਰਾਂ ਨੂੰ ਜੋੜਨ ਦਾ ਕੰਮ ਕਰਦੇ ਹਨ, ਜਿਸ ਕਾਰਨ ਦੋ ਸ਼ਹਿਰਾਂ ਵਿਚਕਾਰ ਆਵਾਜਾਈ ਆਸਾਨ ਹੋ ਜਾਂਦੀ ਹੈ। ਚੰਗੀਆਂ ਸੜਕਾਂ ਆਰਥਿਕ ਵਿਕਾਸ ਦਾ ਸਾਧਨ ਹਨ ਅਤੇ ਐਕਸਪ੍ਰੈਸਵੇਅ ਬਣਾਉਣ ਲਈ ਨੈਸ਼ਨਲ ਹਾਈਵੇਅ ਅਥਾਰਟੀ ਦਾ ਗਠਨ ਕੀਤਾ ਗਿਆ ਹੈ।
ਇਸ ਐਕਸਪ੍ਰੈਸ ਵੇਅ ਨੂੰ ਕੋਲਡ ਸੈਂਟਰਲ ਪਲਾਂਟ ਰੀਸਾਈਕਲਿੰਗ ਟੈਕਨਾਲੋਜੀ ਨਾਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਨੈਸ਼ਨਲ ਹਾਈਵੇਅ ਅਥਾਰਟੀ ਕਾਰਬਨ ਨਿਕਾਸ ਨੂੰ ਘੱਟ ਕਰਨ ਵਿੱਚ ਸਫਲ ਰਹੀ ਹੈ। ਇਹ 6 ਲੇਨ ਵਾਲਾ ਐਕਸਪ੍ਰੈਸਵੇਅ ਹੈ ਜੋ ਦੋਨਾਂ ਸ਼ਹਿਰਾਂ ਦੇ ਵਿਚਕਾਰ ਸਫਰ ਕਰਨ ਦਾ ਸਮਾਂ ਘਟਾਏਗਾ।

ਇਸ 100 ਕਿਲੋਮੀਟਰ ਐਕਸਪ੍ਰੈਸਵੇਅ ਨੂੰ ਤਿਆਰ ਕਰਨ ਲਈ 80,000 ਕਾਮੇ ਅਤੇ 200 ਰੋਡ ਰੋਲਰ ਲਗਾਏ ਗਏ ਹਨ। ਨਵੇਂ ਹਾਈਵੇਅ ਦੇ ਨਿਰਮਾਣ ਦੌਰਾਨ ਰਿਕਾਰਡ ਬਣਾਉਣਾ ਨੈਸ਼ਨਲ ਹਾਈਵੇਅ ਅਥਾਰਟੀ ਲਈ ਕੋਈ ਨਵੀਂ ਗੱਲ ਨਹੀਂ ਹੈ, ਇਸ ਤੋਂ ਪਹਿਲਾਂ ਵੀ NHAI ਰਿਕਾਰਡ ਬਣਾ ਚੁੱਕਾ ਹੈ।

ਨੈਸ਼ਨਲ ਹਾਈਵੇਅ ਅਥਾਰਟੀ ਨੇ ਇਸ ਤੋਂ ਪਹਿਲਾਂ 105 ਘੰਟੇ 33 ਮਿੰਟ ਵਿੱਚ 75 ਕਿਲੋਮੀਟਰ ਦਾ ਰਿਕਾਰਡ ਬਣਾਇਆ ਸੀ, ਜੋ ਅਮਰਾਵਤੀ ਅਤੇ ਅਕੋਲਾ ਵਿਚਕਾਰ ਤਿਆਰ ਕੀਤਾ ਗਿਆ ਸੀ। ਹੁਣ NHAI ਨੇ 100 ਘੰਟੇ ‘ਚ 100 ਕਿਲੋਮੀਟਰ ਦਾ ਐਕਸਪ੍ਰੈਸਵੇਅ ਬਣਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...