ਟੀਮ ਇੰਡੀਆ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦਾ 100ਵਾਂ ਟੈਸਟ ਮੈਚ ਮੋਹਾਲੀ ‘ਚ ਖੇਡਿਆ ਜਾਵੇਗਾ। ਇਸ ਟੈਸਟ ‘ਚ ਦਰਸ਼ਕਾਂ ਦੀ ਐਂਟਰੀ ਨਹੀਂ ਹੋਵੇਗੀ। ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਸੀਈਓ ਦੀਪਕ ਸ਼ਰਮਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਸੀਈਓ ਦੀਪਕ ਸ਼ਰਮਾ ਨੇ ਕਿਹਾ, “ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਬਿਨਾਂ ਦਰਸ਼ਕਾਂ ਦੇ ਹੋਵੇਗਾ। ਇਹ ਫੈਸਲਾ ਕੋਰੋਨਾ ਕਾਰਨ ਲਿਆ ਗਿਆ ਹੈ।
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਮੋਹਾਲੀ ‘ਚ ‘ਚ ਖੇਡਿਆ ਜਾਵੇਗਾ ਅਤੇ ਦੂਜਾ ਟੈਸਟ ਮੈਚ ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਵਿਰਾਟ ਕੋਹਲੀ ਇਹ ਮੈਚ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਖੇਡਣਗੇ। ਕੋਹਲੀ ਪਿਛਲੇ ਦੋ ਸਾਲਾਂ ਤੋਂ ਸੈਂਕੜਾ ਵੀ ਨਹੀਂ ਬਣਾ ਸਕੇ ਹਨ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਸ਼੍ਰੀਲੰਕਾ ਦੇ ਖਿਲਾਫ ਆਪਣੇ 100ਵੇਂ ਟੈਸਟ ‘ਚ ਸੈਂਕੜਾ ਲਗਾ ਲਵੇਗਾ।
----------- Advertisement -----------
ਭਾਰਤ-ਸ਼੍ਰੀਲੰਕਾ ਟੈਸਟ ਸੀਰੀਜ਼ ‘ਤੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਬਿਨਾ ਦਰਸ਼ਕਾਂ ਤੋਂ ਹੋਵੇਗਾ ਮੈਚ
Published on
----------- Advertisement -----------
----------- Advertisement -----------











