November 13, 2026, 5:19 am
----------- Advertisement -----------
HomeNewsLatest NewsIndia VS New Zealand T-20: ਭਾਰਤ ਨੇ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ...

India VS New Zealand T-20: ਭਾਰਤ ਨੇ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ

Published on

----------- Advertisement -----------

ਟੀਮ ਇੰਡੀਆ ਨੇ ਨਿਊਜ਼ੀਲੈਂਡ ਦੇ ਮਾਊਂਟ ਮੌਂਗਾਨੁਈ ਦੇ ਬੇ ਓਵਲ ਮੈਦਾਨ ‘ਤੇ ਖੇਡੇ ਗਏ ਦੂਜੇ ਟੀ-20 ਮੈਚ ‘ਚ ਕੀਵੀ ਟੀਮ ਨੂੰ 65 ਦੌੜਾਂ ਨਾਲ ਹਰਾ ਦਿੱਤਾ। ਇਸ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।
ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 6 ਵਿਕਟਾਂ ਗੁਆ ਕੇ 191 ਦੌੜਾਂ ਬਣਾਈਆਂ। ਸੂਰਿਆਕੁਮਾਰ ਯਾਦਵ ਨੇ ਆਪਣੇ ਟੀ-20 ਅੰਤਰਰਾਸ਼ਟਰੀ ਕਰੀਅਰ ਦਾ ਦੂਜਾ ਸੈਂਕੜਾ ਲਗਾਇਆ। ਉਸ ਨੇ 51 ਗੇਂਦਾਂ ‘ਤੇ 111 ਦੌੜਾਂ ਦੀ ਅਜੇਤੂ ਪਾਰੀ ਖੇਡੀ। ਸੂਰਿਆ ਨੇ ਇਸ ਸਾਲ ਦੀ ਸ਼ੁਰੂਆਤ ‘ਚ ਇੰਗਲੈਂਡ ਖਿਲਾਫ ਸੈਂਕੜਾ ਲਗਾਇਆ ਸੀ। ਉਸ ਤੋਂ ਇਲਾਵਾ ਈਸ਼ਾਨ ਕਿਸ਼ਨ ਨੇ ਸਭ ਤੋਂ ਵੱਧ 36 ਦੌੜਾਂ ਬਣਾਈਆਂ।
ਜਵਾਬ ‘ਚ ਨਿਊਜ਼ੀਲੈਂਡ ਦੀ ਟੀਮ 126 ਦੌੜਾਂ ‘ਤੇ ਆਲ ਆਊਟ ਹੋ ਗਈ। ਦੀਪਕ ਹੁੱਡਾ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਇਸ ਦੇ ਨਾਲ ਹੀ ਯੁਜਵੇਂਦਰ ਚਾਹਲ ਅਤੇ ਮੁਹੰਮਦ ਸਿਰਾਜ ਨੂੰ 2-2 ਸਫਲਤਾ ਮਿਲੀ। ਨਿਊਜ਼ੀਲੈਂਡ ਲਈ ਕਪਤਾਨ ਵਿਲੀਅਮਸਨ ਨੇ 52 ਗੇਂਦਾਂ ‘ਤੇ 61 ਦੌੜਾਂ ਬਣਾਈਆਂ।
ਭਾਰਤੀ ਪਾਰੀ ਦੇ ਆਖਰੀ ਓਵਰ ਵਿੱਚ ਟਿਮ ਸਾਊਦੀ ਨੇ ਹਾਰਦਿਕ ਪੰਡਯਾ, ਦੀਪਕ ਹੁੱਡਾ ਅਤੇ ਵਾਸ਼ਿੰਗਟਨ ਸੁੰਦਰ ਨੂੰ ਆਊਟ ਕਰਕੇ ਹੈਟ੍ਰਿਕ ਪੂਰੀ ਕੀਤੀ। ਇਹ ਉਸ ਦੇ ਟੀ-20 ਕਰੀਅਰ ਦੀ ਦੂਜੀ ਹੈਟ੍ਰਿਕ ਹੈ। ਇਸ ਤੋਂ ਪਹਿਲਾਂ ਉਸ ਨੇ ਪਾਕਿਸਤਾਨ ਖਿਲਾਫ ਇਹ ਕਾਰਨਾਮਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...