June 27, 2026, 8:39 pm
----------- Advertisement -----------
HomeNewsLatest Newsਭਾਰਤੀ ਟੀਮ ਨੇ ਦੂਜੇ ਮੈਚ 'ਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤੀ ਟੀਮ ਨੇ ਦੂਜੇ ਮੈਚ ‘ਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

Published on

----------- Advertisement -----------

ਧਰਮਸ਼ਾਲਾ : – ਦੂਜੇ ਟੀ-20 ਮੈਚ ‘ਚ ਭਾਰਤ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਮਾਤ ਦਿੱਤੀ। ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਭਾਰਤ ਦੀ ਇਹ ਲਗਾਤਾਰ 11ਵੀਂ ਜਿੱਤ ਹੈ। ਹੁਣ ਭਾਰਤ ਵਿਸ਼ਵ ਰਿਕਾਰਡ ਤੋਂ ਸਿਰਫ਼ 1 ਜਿੱਤ ਦੂਰ ਹੈ। ਅਫਗਾਨਿਸਤਾਨ ਨੇ ਲਗਾਤਾਰ 12 ਟੀ-20 ਮੈਚ ਜਿੱਤੇ ਹਨ। ਭਾਰਤ ਨੇ ਘਰੇਲੂ ਜ਼ਮੀਨ ‘ਤੇ ਇਸ ਫਾਰਮੈਟ ‘ਚ ਲਗਾਤਾਰ ਸੱਤਵੀਂ ਸੀਰੀਜ਼ ਜਿੱਤੀ ਹੈ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ 183/5 ਦੌੜਾਂ ਬਣਾਈਆਂ। ਜਿੱਤ ਲਈ 184 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਟੀਮ ਇੰਡੀਆ ਨੇ 17.1 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾ ਲਈਆਂ। ਸ਼੍ਰੇਅਸ ਅਈਅਰ ਨੇ ਨਾਬਾਦ 74 (44 ਗੇਂਦਾਂ) ਅਤੇ ਰਵਿੰਦਰ ਜਡੇਜਾ ਨੇ ਨਾਬਾਦ 45 (18 ਗੇਂਦਾਂ) ਦੀ ਪਾਰੀ ਖੇਡੀ। ਸੰਜੂ ਸੈਮਸਨ ਨੇ 39 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਪਥੁਮ ਨਿਸਾਂਕਾ (75) ਨੇ ਸਭ ਤੋਂ ਵੱਧ ਦੌੜਾਂ ਬਣਾਈਆਂ, ਜਦਕਿ ਕਪਤਾਨ ਦਾਸੁਨ ਸ਼ਨਾਕਾ ਨੇ 47 ਦੌੜਾਂ ਦੀ ਅਜੇਤੂ ਪਾਰੀ ਖੇਡੀ। ਭਾਰਤ ਲਈ ਜਸਪ੍ਰੀਤ ਬੁਮਰਾਹ, ਯੁਜਵੇਂਦਰ ਚਾਹਲ, ਰਵਿੰਦਰ ਜਡੇਜਾ, ਹਰਸ਼ਲ ਪਟੇਲ ਅਤੇ ਭੁਵਨੇਸ਼ਵਰ ਕੁਮਾਰ ਨੇ 1-1 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...