September 5, 2026, 7:33 pm
----------- Advertisement -----------
HomeNewsLatest Newsਆਈਸੀਸੀ ਟੈਸਟ ਰੈਂਕਿੰਗ ਵਿੱਚ ਭਾਰਤੀ ਖਿਡਾਰੀਆਂ ਦਾ ਦਬਦਬਾ

ਆਈਸੀਸੀ ਟੈਸਟ ਰੈਂਕਿੰਗ ਵਿੱਚ ਭਾਰਤੀ ਖਿਡਾਰੀਆਂ ਦਾ ਦਬਦਬਾ

Published on

----------- Advertisement -----------

ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਤਾਜ਼ਾ ਟੈਸਟ ਰੈਂਕਿੰਗ ਜਾਰੀ ਕਰ ਦਿੱਤੀ ਹੈ। ਮੋਹਾਲੀ ਟੈਸਟ ‘ਚ ਗੇਂਦ ਅਤੇ ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰਵਿੰਦਰ ਜਡੇਜਾ ਦੁਨੀਆ ਦੇ ਨੰਬਰ 1 ਆਲਰਾਊਂਡਰ ਬਣ ਗਏ ਹਨ। ਇਸ ਦੇ ਨਾਲ ਹੀ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦੀ ਵੀ ਟਾਪ-5 ਵਿੱਚ ਵਾਪਸੀ ਹੋਈ ਹੈ। ਫਿਲਹਾਲ ਟੀਮ ਇੰਡੀਆ ਦੇ 3 ਬੱਲੇਬਾਜ਼ ਟਾਪ 10 ‘ਚ ਸ਼ਾਮਲ ਹਨ।
ਰਵਿੰਦਰ ਜਡੇਜਾ ਵੈਸਟਇੰਡੀਜ਼ ਦੇ ਸਾਬਕਾ ਕਪਤਾਨ ਜੇਸਨ ਹੋਲਡਰ ਨੂੰ ਪਛਾੜ ਕੇ ਨੰਬਰ 1 ਆਲਰਾਊਂਡਰ ਬਣ ਗਏ ਹਨ। ਜਡੇਜਾ ਨੇ ਮੋਹਾਲੀ ਟੈਸਟ ਦੀ ਪਹਿਲੀ ਪਾਰੀ ‘ਚ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 175 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਤੋਂ ਬਾਅਦ ਉਸ ਨੇ ਮੈਚ ਦੀਆਂ ਦੋਵੇਂ ਪਾਰੀਆਂ ਵਿੱਚ ਕੁੱਲ 9 ਵਿਕਟਾਂ ਲਈਆਂ। ਸਰ ਜਡੇਜਾ ਨੇ ਪਹਿਲੀ ਪਾਰੀ ਵਿੱਚ 5 ਅਤੇ ਦੂਜੀ ਪਾਰੀ ਵਿੱਚ 4 ਸ਼੍ਰੀਲੰਕਾ ਦੇ ਖਿਡਾਰੀ ਆਊਟ ਕੀਤੇ ਸਨ।
ਜਡੇਜਾ 406 ਰੇਟਿੰਗ ਅੰਕਾਂ ਨਾਲ ਤੀਜੇ ਤੋਂ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਹੋਲਡਰ 383 ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ। ਆਰ ਅਸ਼ਵਿਨ ਦਾ ਨਾਂ ਤੀਜੇ ਨੰਬਰ ‘ਤੇ ਆਉਂਦਾ ਹੈ। ਮੋਹਾਲੀ ‘ਚ 61 ਦੌੜਾਂ ਬਣਾਉਣ ਤੋਂ ਇਲਾਵਾ ਅਸ਼ਵਿਨ ਨੇ 6 ਵਿਕਟਾਂ ਵੀ ਲਈਆਂ।
ਵਿਰਾਟ ਕੋਹਲੀ ਨੂੰ ਬੱਲੇਬਾਜ਼ੀ ਰੈਂਕਿੰਗ ਵਿੱਚ ਦੋ ਸਥਾਨ ਦਾ ਫਾਇਦਾ ਹੋਇਆ ਹੈ। ਕੋਹਲੀ 763 ਰੇਟਿੰਗ ਅੰਕਾਂ ਨਾਲ 7ਵੇਂ ਤੋਂ 5ਵੇਂ ਨੰਬਰ ‘ਤੇ ਪਹੁੰਚ ਗਏ ਹਨ। ਮੋਹਾਲੀ ‘ਚ ਸ਼੍ਰੀਲੰਕਾ ਖਿਲਾਫ ਆਪਣਾ 100ਵਾਂ ਟੈਸਟ ਖੇਡਣ ਵਾਲੇ ਵਿਰਾਟ ਨੇ ਪਹਿਲੇ ਟੈਸਟ ‘ਚ 45 ਦੌੜਾਂ ਬਣਾਈਆਂ ਸਨ। ਉਸ ਤੋਂ ਇਲਾਵਾ ਕਪਤਾਨ ਰੋਹਿਤ ਸ਼ਰਮਾ 761 ਅੰਕਾਂ ਨਾਲ ਛੇਵੇਂ ਨੰਬਰ ‘ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਰਿਸ਼ਭ ਪੰਤ ਇਕ ਸਥਾਨ ਦੇ ਫਾਇਦੇ ਨਾਲ 11ਵੇਂ ਤੋਂ 10ਵੇਂ ਨੰਬਰ ‘ਤੇ ਪਹੁੰਚ ਗਏ ਹਨ।
ਟੈਸਟ ਦੀ ਗੇਂਦਬਾਜ਼ੀ ਰੈਂਕਿੰਗ ‘ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ 892 ਅੰਕਾਂ ਨਾਲ ਪਹਿਲੇ ਸਥਾਨ ‘ਤੇ ਬਰਕਰਾਰ ਹਨ, ਜਦਕਿ ਰਵੀਚੰਦਰਨ ਅਸ਼ਵਿਨ ਦਾ ਨਾਂ ਦੂਜੇ ਨੰਬਰ ‘ਤੇ ਆਉਂਦਾ ਹੈ। ਅਸ਼ਵਿਨ ਦੇ 850 ਅੰਕ ਹਨ। ਉਸ ਤੋਂ ਇਲਾਵਾ ਉਪ-ਕਪਤਾਨ ਜਸਪ੍ਰੀਤ ਬੁਮਰਾਹ ਚੋਟੀ ਦੇ 10 ‘ਚ ਦੂਜੇ ਭਾਰਤੀ ਗੇਂਦਬਾਜ਼ ਹਨ। ਬੁਮਰਾਹ ਦੇ 763 ਅੰਕ ਹਨ ਅਤੇ ਉਹ 10ਵੇਂ ਸਥਾਨ ‘ਤੇ ਮੌਜੂਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...