July 24, 2026, 1:18 am
----------- Advertisement -----------
HomeNewsLatest Newsਭਾਰਤੀ ਨਿਸ਼ਾਨੇਬਾਜ਼ ਨੇ ਵਿਸ਼ਵ ਕੱਪ 'ਚ ਜਿੱਤਿਆ ਗੋਲ੍ਡ ਮੈਡਲ

ਭਾਰਤੀ ਨਿਸ਼ਾਨੇਬਾਜ਼ ਨੇ ਵਿਸ਼ਵ ਕੱਪ ‘ਚ ਜਿੱਤਿਆ ਗੋਲ੍ਡ ਮੈਡਲ

Published on

----------- Advertisement -----------

ਭਾਰਤ ਦੀ ਨੌਜਵਾਨ ਨਿਸ਼ਾਨੇਬਾਜ਼ ਐਸ਼ਵਰਿਆ ਪ੍ਰਤਾਪ ਸਿੰਘ ਨੇ ਚਾਂਗਵੋਨ (ਦੱਖਣੀ ਕੋਰੀਆ) ਵਿੱਚ ਚੱਲ ਰਹੇ ਸ਼ੂਟਿੰਗ ਵਿਸ਼ਵ ਕੱਪ ਵਿੱਚ ਆਪਣਾ ਦੂਜਾ ਸੋਨ ਤਗ਼ਮਾ ਜਿੱਤ ਲਿਆ ਹੈ। ਐਸ਼ਵਰਿਆ ਨੇ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ਈਵੈਂਟ ‘ਚ ਪਹਿਲਾ ਸਥਾਨ ਹਾਸਲ ਕੀਤਾ। ਭਾਰਤ ਨੇ ਇਸ ਈਵੈਂਟ ਵਿੱਚ ਹੁਣ ਤੱਕ ਚਾਰ ਸੋਨ ਤਗ਼ਮੇ ਜਿੱਤ ਕੇ ਤਗ਼ਮਾ ਸੂਚੀ ਵਿੱਚ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। ਐਸ਼ਵਰਿਆ ਜੂਨੀਅਰ ਵਿਸ਼ਵ ਚੈਂਪੀਅਨ ਵੀ ਹੈ।
50 ਮੀਟਰ 3 ਪੋਜੀਸ਼ਨ ਰਾਈਫਲ ਈਵੈਂਟ ਨੂੰ ਸਭ ਤੋਂ ਮੁਸ਼ਕਿਲ ਸ਼ੂਟਿੰਗ ਈਵੈਂਟਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਵਿੱਚ ਨਿਸ਼ਾਨੇਬਾਜ਼ਾਂ ਨੂੰ 3 ਵੱਖ-ਵੱਖ ਸਥਿਤੀਆਂ ਵਿੱਚ ਨਿਸ਼ਾਨਾ ਬਣਾਉਣਾ ਹੁੰਦਾ ਹੈ। ਪਹਿਲੀ ਸਥਿਤੀ ਖੜ੍ਹਨ ਦੀ ਹੈ। ਖੜੇ ਹੋ ਕੇ ਨਿਸ਼ਾਨਾ ਮਾਰਨਾ ਪੈਂਦਾ ਹੈ। ਦੂਜੀ ਸਥਿਤੀ ਵਿੱਚ, ਗੋਡਿਆਂ ਭਾਰ ਬੈਠ ਕੇ ਨਿਸ਼ਾਨਾ ਲਾਉਣਾ ਹੁੰਦਾ ਹੈ. ਇਸ ਦੇ ਨਾਲ ਹੀ ਤੀਸਰੀ ਸਥਿਤੀ ਵਿਚ ਲੇਟ ਕੇ ਨਿਸ਼ਾਨਾ ਲਾਉਣਾ ਪੈਂਦਾ ਹੈ।
ਸੋਨ ਤਗਮੇ ਲਈ ਐਸ਼ਵਰਿਆ ਅਤੇ ਹੰਗਰੀ ਦੇ ਜਾਕਨ ਪੇਕਲਰ ਵਿਚਕਾਰ ਸਖ਼ਤ ਮੁਕਾਬਲਾ ਹੋਇਆ। ਐਸ਼ਵਰਿਆ ਨੇ ਆਖਰਕਾਰ 16-12 ਨਾਲ ਜਿੱਤ ਦਰਜ ਕੀਤੀ। ਐਸ਼ਵਰਿਆ ਨੇ ਸ਼ਨੀਵਾਰ ਨੂੰ ਹੀ ਕੁਆਲੀਫਾਇੰਗ ਰਾਊਂਡ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ 409.8 ਅੰਕ ਹਾਸਲ ਕੀਤੇ ਸਨ। ਪੈਕਲਰ ਨੇ ਕੁਆਲੀਫਾਇੰਗ ਰਾਊਂਡ ਵਿੱਚ 406.7 ਅੰਕ ਬਣਾਏ ਸਨ।
ਭਾਰਤੀ ਟੀਮ ਇਸ ਵਿਸ਼ਵ ਕੱਪ ਵਿੱਚ ਹੁਣ ਤੱਕ 9 ਤਗਮੇ ਜਿੱਤ ਚੁੱਕੀ ਹੈ। ਇਸ ਵਿੱਚ 4 ਸੋਨ, 4 ਚਾਂਦੀ ਅਤੇ 1 ਕਾਂਸੀ ਦੇ ਤਗਮੇ ਸ਼ਾਮਲ ਹਨ। ਭਾਰਤ ਪਹਿਲੇ ਨੰਬਰ ‘ਤੇ ਹੈ। ਦੂਜੇ ਸਥਾਨ ‘ਤੇ ਕੋਰੀਆ ਦੇ ਕੋਲ 4 ਤਗਮੇ ਹਨ। ਕੋਰੀਆ ਨੇ 3 ਗੋਲਡ ਅਤੇ 1 ਕਾਂਸੀ ਦਾ ਤਗਮਾ ਜਿੱਤਿਆ ਹੈ। ਸਰਬੀਆ 3 ਸੋਨੇ ਦੇ ਨਾਲ ਤੀਜੇ ਸਥਾਨ ‘ਤੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...